ਸਿਵਲ ਸਰਜਨ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 30 ਸਤੰਬਰ
ਸਿਵਲ ਸਰਜਨ ਡਾ. ਕਿਰਨਦੀਪ ਕੌਰ ਦੀ ਪ੍ਰਧਾਨਗੀ ਹੇਠਾਂ ਦਫਤਰ ਸਿਵਲ ਸਰਜਨ ਵਿੱਚ ‘ਵਿਸ਼ਵ ਹਾਰਟ ਦਿਵਸ’ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਵੱਲੋਂ ਜਾਗਰੂਕਤਾ ਪੋਸਟਰ ਰਿਲੀਜ਼ ਕੀਤਾ ਗਿਆ। ਇਸ ਪੋਸਟਰ ਵਿੱਚ ਆਪਣੇ ਦਿਲ ਨੂੰ ਤੰਦਰੁਸਤ ਰੱਖਣ ਲਈ ਸਾਰੇ ਜ਼ਰੂਰੀ ਨੁਕਤਿਆਂ ਪ੍ਰਤੀ ਜਾਗਰੂਕ ਕੀਤਾ ਗਿਆ ਹੈ।
ਸਿਵਲ ਸਰਜਨ ਨੇ ਕਿਹਾ ਕਿ ਇੱਕ ਅੰਕੜੇ ਅਨੁਸਾਰ ਭਾਰਤ ਵਿੱਚ ਹਰ ਸਾਲ ਲਗਪਗ 2 ਲੱਖ ਤੋਂ ਵੱਧ ਲੋਕਾਂ ਦੀ ਦਿਲ ਦੀ ਸਰਜਰੀ ਹੋ ਰਹੀ ਹੈ ਤੇ ਹਰ ਸਾਲ ਇਸ ਵਿਚ 10% ਵਾਧਾ ਹੋ ਰਿਹਾ ਹੈ। ਇਸ ਤੋਂ ਬਚਣ ਵਾਸਤੇ ਹਰ ਵਿਅਕਤੀ ਨੂੰ ਹਰ ਦਿਨ 30-45 ਮਿੰਟ ਦੀ ਕਸਰਤ ਕਰਨੀ ਚਾਹੀਦੀ ਹੈ ਜਿਸ ਨਾਲ ਸ਼ਰੀਰ ਅਤੇ ਦਿਲ ਤੰਦਰੁਸਤ ਰਹਿੰਦਾ ਹੈ। ਇਸ ਮੌਕੇ ਸਹਾਇਕ ਸਿਵਲ ਸਰਜਨ ਡਾ ਰਜਿੰਦਰਪਾਲ ਕੌਰ, ਡਾ ਨੀਲਮ ਭਗਤ, ਡਾ ਭਾਰਤੀ ਧਵਨ, ਡਾ ਮਨਮੀਤ ਕੌਰ, ਡਾ ਹਰਜੋਤ ਕੌਰ, ਡਾ ਨਵਦੀਪ ਕੌਰ, ਸਹਾਇਕ ਕਮਿਸ਼ਨਰ ਫੂਡ ਰਜਿੰਦਰਪਾਲ ਸਿੰਘ, ਸੁਪਰਡੈਂਟ ਰਾਜੀਵ ਕੁਮਾਰ, ਸੰਜੀਵ ਕੁਮਾਰ ,ਮਲਵਿੰਦਰ ਸਿੰਘ, ਰਸ਼ਪਾਲ ਸਿੰਘ ਅਤੇ ਸਮੂਹ ਸਟਾਫ ਸ਼ਾਮਲ ਸੀ।