ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਮੁਕਤਸਰ ਵਿੱਚ ਪੁਲੀਸ ਵੱਲੋਂ ਨਸ਼ਿਆਂ ਖ਼ਿਲਾਫ਼ ਜਾਗਰੂਕਤਾ ਪ੍ਰੋਗਰਾਮ

06:38 AM Jul 10, 2024 IST
ਮੁਕਤਸਰ ਵਿੱਚ ਨਸ਼ਿਆਂ ਖ਼ਿਲਾਫ਼ ਨਾਟਕ ਪੇਸ਼ ਕਰਦਾ ਹੋਇਆ ਅਨਾਇਤ।

ਗੁਰਸੇਵਕ ਸਿੰਘ ਪ੍ਰੀਤ
ਸ੍ਰੀ ਮੁਕਤਸਰ ਸਾਹਿਬ, 8 ਜੁਲਾਈ
ਮੁਕਤਸਰ ਪੁਲੀਸ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਲੋਕਾਂ ਨੂੰ ਇਕਜੁਟ ਕਰਨ ਵਾਸਤੇ ਜਾਗਰੂਕਤ ਪ੍ਰੋਗਰਾਮ ਸ਼ੁਰੂ ਕੀਤਾ ਗਿਆ ਹੈ ਜਿਸ ਤਹਿਤ ਇੱਥੋਂ ਦੇ ਰੈਡ ਕਰਾਸ ਭਵਨ ਇਕ ਸਾਹਿਤਕ ਸਮਾਗਮ ਕਰਵਾਇਆ ਗਿਆ ਜਿਸ ਦੌਰਾਨ ਆਈਜੀ ਫਰੀਦਕੋਟ ਰੇਂਜ ਗੁਰਸ਼ਰਨ ਸਿੰਘ ਸੰਧੂ, ਜ਼ਿਲ੍ਹਾ ਪੁਲੀਸ ਮੁਖੀ ਭਾਗੀਰਥ ਸਿੰਘ ਮੀਨਾ, ਐਸਪੀ (ਡੀ) ਮਨਮੀਤ ਸਿੰਘ ਢਿੱਲੋਂ, ਡੀਐੱਸਪੀ (ਸ.ਬ) ਸਤਨਾਮ ਸਿੰਘ, ਇੰਸ ਇਕਬਾਲ ਹੁਸੈਨ ਮੁੱਖ ਅਫਸਰ ਥਾਣਾ ਸਦਰ, ਐੱਸਆਈ ਵਰੁਣ ਮੁੱਖ ਅਫਸਰ ਥਾਣਾ ਸਿਟੀ, ਐਸਆਈ ਜਗਸੀਰ ਸਿੰਘ ਮੁੱਖ ਅਫਸਰ ਥਾਣਾ ਬਰੀਵਾਲਾ ਤੋਂ ਇਲਾਵਾਂ ਸੰਸਥਾਵਾਂ ਦੇ ਨੁਮਾਇੰਦੇ, ਪਿੰਡਾਂ ਦੇ ਸਰਪੰਚ ਅਤੇ ਆਮ ਲੋਕ ਹਾਜ਼ਰ ਸਨ। ਇਸ ਪ੍ਰੋਗਰਾਮ ਵਿੱਚ ਏ.ਐਸ.ਆਈ ਨਾਇਬ ਸਿੰਘ ਨੂਰੀ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਗੀਤ ਗਾ ਕੇ ਲੋਕਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਦੀ ਅਪੀਲ ਕੀਤੀ ਗਈ। ਸਟੇਜ ਸੈਕਟਰੀ ਵੱਜੋ ਏਐਸਆਈ ਗੁਰਜੰਟ ਸਿੰਘ ਵੱਲੋਂ ਆਪਣੀ ਡਿਊਟੀ ਨਿਭਾਈ ਗਈ ਅਤੇ
ਪਟਿਆਲਾ ਯੂਨੀਵਰਸਿਟੀ ਦੇ ਥੀਏਟਰ ਗਰੁੱਪ ਤੋਂ ਅਨਾਇਤ ਵੱਲੋਂ ਨਸ਼ਿਆਂ ਖ਼ਿਲਾਫ਼ ਸੋਲੋ ਨਾਟਕ ਪੇਸ਼ ਕੀਤਾ ਗਿਆ ਅਤੇ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਗਿਆ। ਪੁਲੀਸ ਅਧਿਕਾਰੀਾਂ ਨੇ ਲੋਕਾਂ ਨਾਲ ਸਿੱਧਾ ਗੱਲ ਬਾਤ ਕਰਕੇ ਲੋਕਾਂ ਨਾਲ ਸਵਾਲ ਜਵਾਬ ਕੀਤੇ ਗਏ। ਭਾਗੀਰਥ ਸਿੰਘ ਮੀਨਾ ਨੇ ਦੱਸਿਆ ਕਿ ਜੇਕਰ ਕੋਈ ਪੁਲੀਸ ਮੁਲਾਜ਼ਮ ਨਸ਼ੇ ਦੇ ਸੌਦਾਗਰਾਂ ਨਾਲ ਮਿਲਿਆ ਹੋਇਆ ਹੈ ਜਾਂ ਖੁਦ ਨਸ਼ੇ ਵੇਚਦਾ ਹੈ ਤਾਂ ਲੋਕ ਉਸ ਦੀ ਜਾਣਕਾਰੀ ਉਨ੍ਹਾਂ ਦੇ ਨੰਬਰ ’ਤੇ ਦੇਣ ਜਿਸ ’ਤੇ ਮੁਲਜ਼ਮ ਖ਼ਿਲਾਫ਼ ਤੁਰੰਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਹਿਲਾਂ ਵੀ ਉਨ੍ਹਾਂ ਇੱਕ ਪੁਲੀਸ ਮੁਲਾਜ਼ਮ ਨੂੰ ਫੜ ਕੇ ਉਸ ਖ਼ਿਲਾਫ਼ ਕੇਸ ਦਰਜ ਕੀਤਾ ਅਤੇ ਹੁਣ ਉਹ ਜੇਲ੍ਹ ਵਿੱਚ ਬੰਦ ਹੈ। ਆਈਜੀ ਗੁਰਸ਼ਰਨ ਸਿੰਘ ਸੰਧੂ ਨੇ ਮੁਕਤਸਰ ਵਿੱਚ ਨਸ਼ਿਆਂ ਖ਼ਿਲਾਫ਼ ਜਾਗਰੂਕਾ ਪ੍ਰੋਗਰਾਮ ਵਿੱਚ ਸ਼ਮੂਲੀਅਤ ਲਈ ਲੋਕਾਂ ਦਾ ਧੰਨਵਾਦ ਕੀਤਾ ਅਤੇ ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਪੰਜਾਬ ਸੂਬਾ ਨਸ਼ਿਆਂ ਦੀ ਸਮੱਸਿਆ ਨਾਲ ਜੂਝ ਰਿਹਾ ਹੈ। ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਸੁਰਜੀਤ ਸਿੰਘ ਸੰਧੂ, ਵਿਧਾਇਕ ਪੀਏ ਵਿਕਰਮਜੀਤ ਸਿੰਘ, ਸੁਖਵਿੰਦਰ ਸਿੰਘ ਬਬਲੂ ਬਰਾੜ ਟਰੱਕ ਯੂਨੀਅਨ ਪ੍ਰਧਾਨ, ਜੋਗਿੰਦਰ ਰਾਜੂ ਪੂਰੀ, ਡਾ. ਇਕਬਾਲ ਸਿੰਘ ਵੜਿੰਗ, ਰਾਜਿੰਦਰ ਸਿੰਘ ਬਰਾੜ, ਪ੍ਰੇਮ ਸਿੰਘ ਜੋਤੀ ਬਰਾੜ, ਪਰਮਜੀਤ ਸਿੰਘ ਪੰਮਾ, ਸੁਮਨ ਕੁਮਾਰ ਬਰਾੜ, ਸੰਦੀਪ ਸ਼ਰਮਾ ਤੇ ਹੋਰ ਹਾਜ਼ਰ ਸਨ।

Advertisement

Advertisement