ਮਾਧੋਪੁਰ ਦੇ ਸਕੂਲ ਵਿੱਚ ਜਾਗਰੂਕਤਾ ਪ੍ਰੋਗਰਾਮ
ਫ਼ਤਹਿਗੜ੍ਹ ਸਾਹਿਬ:
ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਸਖੀ ਵਨ ਸਟਾਪ ਸੈਂਟਰ ਵੱਲੋਂ ਸਰਕਾਰੀ ਸਮਾਰਟ ਹਾਈ ਸਕੂਲ, ਮਾਧੋਪੁਰ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਵਨ ਸਟਾਪ ਸੈਂਟਰ ਦੀ ਇੰਚਾਰਜ ਰਜਨੀ ਬਾਲਾ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਇਸਤਰੀ ਅਤੇ ਬਾਲ ਵਿਕਾਸ ਮੰਤਰਾਲੇ ਅਧੀਨ ਕਿਸੇ ਵੀ ਤਰ੍ਹਾਂ ਦੀ ਹਿੰਸਾ, ਜਿਵੇਂ ਘਰੇਲੂ ਹਿੰਸਾ, ਤੇਜ਼ਾਬੀ ਹਮਲਾ, ਜਬਰ-ਜਨਾਹ, ਗ਼ੈਰ-ਮਨੁੱਖੀ ਤਸਕਰੀ, ਦਾਜ ਪੀੜਤ ਅਤੇ ਛੇੜਛਾੜ ਤੋਂ ਪੀੜਤ ਮਹਿਲਾਵਾਂ ਨੂੰ ਇੱਕ ਛੱਤ ਹੇਠਾਂ ਸੇਵਾਵਾਂ ਪ੍ਰਦਾਨ ਕਰਨ ਲਈ ਸਖੀ ਵਨ ਸਟਾਪ ਸੈਂਟਰ ਸਕੀਮ ਜਾਰੀ ਕੀਤੀ ਗਈ ਹੈ। ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਇਹ ਸੈਂਟਰ ਸਿਵਲ ਹਸਪਤਾਲ, ਫ਼ਤਹਿਗੜ੍ਹ ਸਾਹਿਬ ਵਿੱਚ ਸਾਹਮਣੇ ਐਂਮਰਜੈਂਸੀ ਬਿਲਡਿੰਗ ਵਿੱਚ ਖੋਲ੍ਹਿਆ ਗਿਆ ਹੈ। ਸਹਾਇਤਾ ਲਈ ਸੈਂਟਰ ਦੇ ਟੈਲੀਫੋਨ ਨੰਬਰ 01763-233054, 99881-00415, 77107-58976 ’ਤੇ ਸੰਪਰਕ ਕੀਤਾ ਜਾ ਸਕਦਾ ਹੈ। ਇਸ ਮੌਕੇ ਹੈੱਡ ਕਾਂਸਟੇਬਲ ਸੁਮਨਜੀਤ ਕੌਰ ਵੱਲੋਂ ਔਰਤਾਂ ਅਤੇ ਬੱਚਿਆਂ ਦੀ ਸੁਰੱਖਿਆ ਲਈ ਬਣੇ ਕਾਨੂੰਨੀ ਅਧਿਕਾਰਾਂ ਪ੍ਰਤੀ ਜਾਗਰੂਕ ਕੀਤਾ ਗਿਆ। -ਨਿੱਜੀ ਪੱਤਰ ਪ੍ਰੇਰਕ