ਵਿਦਿਆਰਥਣਾਂ ਵੱਲੋਂ ਸਫ਼ਾਈ ਬਾਰੇ ਜਾਗਰੂਕਤਾ ਰੈਲੀ
07:53 AM Sep 06, 2024 IST
ਭਵਾਨੀਗੜ੍ਹ: ਇੱਥੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੇ ਪ੍ਰਿੰਸੀਪਲ ਬਲਵਿੰਦਰ ਸਿੰਘ ਬੋਪਾਰਾਏ ਦੀ ਅਗਵਾਈ ਹੇਠ ਵਿਦਿਆਰਥਣਾਂ ਵੱਲੋਂ ਅਧਿਆਪਕ ਦਿਵਸ ਮੌਕੇ ਸ਼ਹਿਰ ਵਿੱਚ ਰੈਲੀ ਕਰਕੇ ਸਫਾਈ ਬਾਰੇ ਜਾਗਰੂਕ ਕੀਤਾ ਗਿਆ। ਕੈਂਪ ਮੈਨੇਜਰ ਸਿਕੰਦਰ ਸਿੰਘ, ਰਮਨਦੀਪ ਕੌਰ, ਈਕੋ ਕਲੱਬ ਇੰਚਾਰਜ ਅਮਰਵੀਰ ਕੌਰ ਅਤੇ ਸ਼ਹਿਨਾਜ਼ ਖਾਨਮ ਨੇ ਦੱਸਿਆ ਕਿ ਪ੍ਰਦੂਸ਼ਿਤ ਹੋ ਰਹੇ ਵਾਤਾਵਰਨ ਅਤੇ ਫੈਲ ਰਹੀਆਂ ਬਿਮਾਰੀਆਂ ਦੇ ਮੱਦੇਨਜ਼ਰ ਸਕੂਲ ਦੀਆਂ ਵਿਦਿਆਰਥਣਾਂ ਵੱਲੋਂ ਆਪਣੇ ਆਲੇ ਦੁਆਲੇ ਨੂੰ ਸਾਫ ਸੁਥਰਾ ਰੱਖਣ ਲਈ ਜਾਗਰੂਕ ਕੀਤਾ ਗਿਆ। -ਪੱਤਰ ਪ੍ਰੇਰਕ
Advertisement
Advertisement