ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਾਤਾਵਰਨ ਦੀ ਸੰਭਾਲ ਬਾਰੇ ਜਾਗਰੂਕਤਾ ਰੈਲੀ

09:11 AM Jun 08, 2024 IST
ਸਮਾਗਮ ’ਚ ਸ਼ਾਮਲ ਸਕੂਲ ਦੇ ਵਿਦਿਆਰਥੀ ਅਤੇ ਅਧਿਆਪਕ। -ਫੋਟੋ: ਭੰਗੂ
ਖੇਤਰੀ ਪ੍ਰ੍ਤੀਨਿਧ
ਪਟਿਆਲਾ, 7 ਜੂਨ
ਪੰਜਾਬੀ ਯੂਨੀਵਰਸਿਟੀ ਦੇ ਐੱਨ.ਐੱਸ.ਐੱਸ. ਵਿਭਾਗ ਦੇ ਈਕੋ ਕਲੱਬ ਵੱਲੋਂ ਅਰਬਨ ਫੁਟਬਾਲ ਕਲੱਬ ਚਿਨਾਰ ਬਾਗ ਪਟਿਆਲਾ ਦੇ ਸਹਿਯੋਗ ਨਾਲ ਵਿਸ਼ਵ ਵਾਤਾਵਰਨ ਦਿਵਸ ਮਨਾਇਆ ਗਿਆ। ਇਸ ਤਹਿਤ ਪਿੰਡ ਫਲੌਲੀ ਵਿੱਚ ਜਾਗਰੂਕਤਾ ਰੈਲੀ ਕੀਤੀ ਗਈ ਜਿਸ ਵਿੱਚ  ਯੂਨੀਵਰਸਿਟੀ ਦੇ ਈਕੋ ਕਲੱਬ ਦੇ ਨੋਡਲ ਅਫ਼ਸਰ ਅਤੇ ਐੱਨਐੱਸਐੱਸ ਪ੍ਰੋਗਰਾਮ ਅਫਸਰ ਡਾ. ਲਖਵੀਰ, ਡਾ. ਸੰਦੀਪ, ਡਾ. ਸਿਮਰਨਜੀਤ ਅਤੇ ਡਾ. ਅਭਿਨਵ ਭੰਡਾਰੀ ਦੀ ਅਗਵਾਈ ਵਿੱਚ ਈਕੋ ਕਲੱਬ ਦੇ ਮੈਂਬਰਾਂ ਅਤੇ ਐੱਨ.ਐੱਸ.ਐੱਸ. ਵਾਲੰਟੀਅਰਾਂ ਤੋਂ ਇਲਾਵਾ ਅਰਬਨ ਕਲੱਬ ਦੇ 100 ਤੋਂ ਵੱਧ ਬੱਚਿਆਂ ਨੇ ਪਿੰਡ ’ਚ ਵਾਤਾਵਰਨ ਨੂੰ ਬਚਾਉਣ ਦਾ ਹੋਕਾ  ਦਿੱਤਾ। ਰੈਲੀ ਵਿੱਚ ਸੀਨੀਅਰ ਸੈਕੰਡਰੀ ਸਕੂਲ ਪੰਜਾਬੀ  ਯੂਨੀਵਰਸਿਟੀ ਪਟਿਆਲਾ ਦੇ  ਵਿਦਿਆਰਥੀਆਂ ਨੇ  ਵੀ  ਸ਼ਿਰਕਤ ਕੀਤੀ।
ਰੈਲੀ ’ਚ ਬੱਚਿਆਂ ਨੂੰ ਸ਼ਾਮਲ ਕਰਨ ਦਾ ਮੰਤਵ ਛੋਟੀ ਉਮਰ ਤੋਂ ਹੀ ਬੱਚਿਆਂ ਨੂੰ ਜਾਗਰੂਕ ਕਰਨਾ ਸੀ ਤਾਂ ਜੋ ਉਹ ਵਾਤਾਵਰਨ ਦੀ ਸਾਂਭ ਸੰਭਾਲ ਲਈ ਸੰਵੇਦਨਸ਼ੀਲ ਹੋ ਸਕਣ ਅਤੇ ਇਸ ਨੂੰ ਜੀਵਨ ਸ਼ੈਲੀ ਦਾ ਹਿੱਸਾ ਬਣਾ ਸਕਣ।  ਬੱਚਿਆਂ ਨੇ ਇਸ ਰੈਲੀ ਵਿੱਚ ਹਿੱਸਾ ਲੈਂਦੇ ਹੋਏ ਜਿੱਥੇ ਆਪਣੇ ਆਪ ਨੂੰ ਵਾਤਾਵਰਨ ਨਾਲ ਜੋੜਨ ਲਈ ਉਤਸ਼ਾਹ ਦਿਖਾਇਆ ਉੱਥੇ ਨਾਲ ਹੀ ਉਸੇ ਉਤਸ਼ਾਹ ਨਾਲ ਪਿੰਡ ਵਾਸੀਆਂ ਨੂੰ ਵੀ ਪ੍ਰੇਰਿਤ ਕੀਤਾ।  ਪ੍ਰੋਗਰਾਮ ਕੋਆਡੀਨੇਟਰ ਪ੍ਰੋ. ਮਮਤਾ ਸ਼ਰਮਾ ਨੇ  ਇਸ ਰੈਲੀ ਰਾਹੀਂ ਬੱਚਿਆਂ ਤੱਕ ਵਾਤਾਵਰਨ ਪ੍ਰਤੀ ਸੁਹਿਰਦ ਰਹਿਣ ਦਾ ਸੁਨੇਹਾ ਦੇਣ ਲਈ ਸਾਰਿਆਂ ਦਾ   ਧੰਨਵਾਦ ਕੀਤਾ।
Advertisement
Advertisement
Advertisement