For the best experience, open
https://m.punjabitribuneonline.com
on your mobile browser.
Advertisement

ਬਾਲ ਮਜ਼ਦੂਰੀ ਖ਼ਿਲਾਫ਼ ਜਾਗਰੂਕਤਾ ਰੈਲੀ

08:27 AM May 03, 2024 IST
ਬਾਲ ਮਜ਼ਦੂਰੀ ਖ਼ਿਲਾਫ਼ ਜਾਗਰੂਕਤਾ ਰੈਲੀ
ਬਾਲ ਮਜ਼ਦੂਰੀ ਵਿਰੁੱਧ ਰੈਲੀ ਕਰਦੇ ਹੋਏ ਵਿਦਿਆਰਥੀ। -ਫੋਟੋ: ਬਸਰਾ
Advertisement

ਲੁਧਿਆਣਾ: ਇੱਥੇ ਟਿੱਬਾ ਰੋਡ ਸਥਿਤ ਕੌਸ਼ਲ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਨੇ ਬਾਲ ਮਜ਼ਦੂਰੀ ਖ਼ਿਲਾਫ਼ ਜਾਗਰੂਕਤਾ ਰੈਲੀ ਕੀਤੀ। ਰੈਲੀ ਉਪਰੰਤ ਵਿਦਿਆਰਥੀਆਂ ਵੱਲੋਂ ਨੁੱਕੜ ਨਾਟਕ ਖੇਡਿਆ ਗਿਆ ਜਿਸ ਰਾਹੀਂ ਵਪਾਰਕ ਅਦਾਰਿਆਂ, ਪਟਾਕਾ ਫੈਕਟਰੀਆਂ ਆਦਿ ਵਿੱਚ ਬੱਚਿਆਂ ਤੋਂ ਕੰਮ ਨਾ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ। ਨਾਟਕ ਰਾਹੀਂ ਮਾਪਿਆਂ ਨੂੰ ਆਪੋ ਆਪਣੇ ਬੱਚਿਆਂ ਤੋਂ ਮਜ਼ਦੂਰੀ ਕਰਵਾਉਣ ਦੀ ਥਾਂ ਉਨ੍ਹਾਂ ਨੂੰ ਸਕੂਲਾਂ ਵਿੱਚ ਭੇਜ ਕੇ ਕਿਤਾਬਾਂ ਪੜ੍ਹਾਉਣ ਦਾ ਸੁਨੇਹਾ ਦਿੱਤਾ। ਇਸ ਦੇ ਨਾਲ ਹੀ ਬਾਲ ਮਜ਼ਦੂਰੀ ਖ਼ਿਲਾਫ਼ ਕਾਨੂੰਨਾਂ ਬਾਰੇ ਜਾਣਕਾਰੀ ਦਿੱਤੀ ਤੇ ਮਹਾਤਮਾ ਗਾਂਧੀ ਅਤੇ ਹੋਰ ਕਈ ਦੇਸ਼ ਭਗਤਾਂ ਨੂੰ ਯਾਦ ਕਰਦਿਆਂ ਬਾਲ ਮਜ਼ਦੂਰੀ ਮੁਕਤ ਸਮਾਜ ਬਣਾਉਣ ਦਾ ਪ੍ਰਣ ਵੀ ਕੀਤਾ। -ਖੇਤਰੀ ਪ੍ਰਤੀਨਿਧ

Advertisement

Advertisement
Author Image

joginder kumar

View all posts

Advertisement
Advertisement
×