ਪਰਾਲੀ ਸਾੜਨ ਖ਼ਿਲਾਫ਼ ਜਾਗਰੂਕਤਾ ਰੈਲੀ
10:47 AM Oct 26, 2024 IST
Advertisement
ਦਸੂਹਾ:
Advertisement
ਇਥੇ ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ ਬਾਹੋਵਾਲ ਹੁਸ਼ਿਆਰਪੁਰ ਵੱਲੋਂ ਜੇਸੀਡੀਏਵੀ ਕਾਲਜ ਦਸੂਹਾ ਵਿੱਚ ਪਰਾਲੀ ਸੰਭਾਲਣ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ। ਕਾਲਜ ਪ੍ਰਿੰਸੀਪ ਪ੍ਰੋ. ਰਾਕੇਸ਼ ਕੁਮਾਰ ਨੇ ਮਾਹਿਰਾਂ ਦਾ ਸਵਾਗਤ ਕਰਦਿਆ ਝੋਨੇ ਦੀ ਪਰਾਲੀ ਸੰਭਾਲਣ ਪ੍ਰਤੀ ਜਾਗਰੂਕਤਾ ਮੁਹਿੰਮ ਚਲਾਉਣ ਲਈ ਕ੍ਰਿਸ਼ੀ ਵਿਗਿਆਨ ਕੇਂਦਰ ਦੇ ਯਤਨਾਂ ਦੀ ਸ਼ਲਾਘਾ ਕੀਤੀ। ਇਸ ਮੌਕੇ ਵਿਸ਼ੇ ਨਾਲ ਸਬੰਧਤ ਕਰਵਾਏ ਭਾਸ਼ਣ ਮੁਕਾਬਲਿਆਂ ਵਿੱਚ ਯੁਤੀ ਠਾਕੁਰ, ਰਾਜਵਿੰਦਰ ਕੌਰ ਤੇ ਅੰਜਲੀ ਚੌਧਰੀ ਨੇ ਕ੍ਰਮਵਾਰ ਪਹਿਲੀਆਂ ਤਿੰਨ ਪੁਜੀਸ਼ਨਾਂ ਹਾਸਲ ਕੀਤੀਆਂ। ਪੇਂਟਿੰਗ ਮੁਕਾਬਲਿਆਂ ਵਿੱਚ ਹਰਸ਼ਿਤਾ ਨੇ ਪਹਿਲਾ, ਜਸਮੀਨ ਨੇ ਦੂਜਾ ਤੇ ਜਸਵੀਰ ਕੌਰ ਨੇ ਤੀਜਾ ਸਥਾਨ ਹਾਸਲ ਕੀਤਾ ਜਦੋਂ ਕਿ ਲੇਖ ਲਿਖਣ ਮੁਕਾਬਲਿਆਂ ਵਿੱਚ ਜੁਝਾਰ ਸਿੰਘ, ਸਿਧਾਂਤ ਗੁਪਤਾ ਤੇ ਪੂਰਵਾ ਨੇ ਕ੍ਰਮਵਾਰ ਤਿੰਨ ਪਹਿਲੀਆਂ ਪੁਜੀਸ਼ਨਾਂ ਹਾਸਲ ਕੀਤੀਆਂ। -ਪੱਤਰ ਪ੍ਰੇਰਕ
Advertisement
Advertisement