ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਰਕਾਰੀ ਕਾਲਜ ਰੂਪਨਗਰ ਵੱਲੋਂ ਜਾਗਰੂਕਤਾ ਰੈਲੀ

07:49 AM Sep 09, 2024 IST
ਰੈਲੀ ਨੂੰ ਰਵਾਨਾ ਕਰਦੇ ਹੋਏ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ। -ਫੋਟੋ: ਜਗਮੋਹਨ ਸਿੰਘ

ਪੱਤਰ ਪ੍ਰੇਰਕ
ਰੂਪਨਗਰ, 8 ਸਤੰਬਰ
ਸਰਕਾਰੀ ਕਾਲਜ ਰੂਪਨਗਰ ਦੇ ਕੌਮੀ ਸੇਵਾ ਯੋਜਨਾ ਵਿਭਾਗ ਵੱਲੋਂ ਹੋਮ ਸਾਇੰਸ ਵਿਭਾਗ ਦੇ ਸਹਿਯੋਗ ਨਾਲ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਧੀਨ ਕੌਮੀ ਪੋਸ਼ਣ ਮਾਹ ਦੀ ਸ਼ੁਰੂਆਤ ਕਰ ਦਿੱਤੀ ਹੈ। ਇਸ ਸਬੰਧੀ ਕਾਲਜ ਦੇ ਵਿਦਿਆਰਥੀਆਂ ਵੱਲੋਂ ਸੰਤੁਲਿਤ ਆਹਾਰ ਅਤੇ ਅਨੀਮੀਆ ਸਬੰਧੀ ਲੋਕਾਂ ਨੂੰ ਜਾਗਰੂਕ ਕਰਨ ਲਈ ਰੈਲੀ ਵੀ ਕੱਢੀ ਗਈ। ਰੈਲੀ ਨੂੰ ਕਾਲਜ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਵੱਲੋਂ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਰੈਲੀ ਵਿੱਚ ਸ਼ਾਮਲ ਵਿਦਿਆਰਥੀਆਂ ਵੱਲੋਂ ਸ਼ਹਿਰ ਵਾਸੀਆਂ ਨੂੰ ਸੰਤੁਲਿਤ ਆਹਾਰ ਸਬੰਧੀ ਜਾਗਰੂਕ ਕਰਦਿਆਂ ਸਾਹਿਤ ਵੰਡਿਆ ਗਿਆ। ਇਸ ਦੌਰਾਨ ਵਾਈਸ ਪ੍ਰਿੰਸੀਪਲ ਡਾ. ਸੁਖਜਿੰਦਰ ਕੌਰ, ਮੁਖੀ ਹੋਮ ਸਾਇੰਸ ਵਿਭਾਗ ਪ੍ਰੋ. ਅਰਵਿੰਦਰ ਕੌਰ, ਪ੍ਰੋਗਰਾਮ ਅਫ਼ਸਰ ਕੌਮੀ ਸੇਵਾ ਯੋਜਨਾ ਪ੍ਰੋ. ਰਵਨੀਤ ਕੌਰ, ਸਹਾਇਕ ਪ੍ਰੋਗਰਾਮ ਅਫ਼ਸਰ ਪ੍ਰੋ. ਲਵਨੀਨ ਵਰਮਾ, ਕਾਲਜ ਕੌਂਸਲ ਮੈਂਬਰ ਪ੍ਰੋ. ਮੀਨਾ ਕੁਮਾਰੀ, ਕਾਲਜ ਬਰਸਰ ਡਾ. ਦਲਵਿੰਦਰ ਸਿੰਘ, ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਜੈ ਕੁਮਾਰ, ਪ੍ਰੋ. ਦੀਪੇਂਦਰ ਸਿੰਘ, ਡਾ. ਜਤਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

Advertisement

Advertisement