For the best experience, open
https://m.punjabitribuneonline.com
on your mobile browser.
Advertisement

ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ

07:09 AM May 02, 2024 IST
ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀਆਂ ਵੱਲੋਂ ਜਾਗਰੂਕਤਾ ਰੈਲੀ
ਸਟੇਟ ਪਬਲਿਕ ਸਕੂਲ ਦੇ ਵਿਦਿਆਰਥੀ ਵੋਟਰ ਜਾਗਰੂਕਤਾ ਰੈਲੀ ਕੱਢਦੇ ਹੋਏ। -ਫੋਟੋ: ਖੋਸਲਾ
Advertisement

ਪੱਤਰ ਪ੍ਰੇਰਕ
ਸ਼ਾਹਕੋਟ, 1 ਮਈ
ਜ਼ਿਲ੍ਹਾ ਸਹਾਇਕ ਚੋਣ ਰਿਟਰਨਿੰਗ ਅਫ਼ਸਰ-ਕਮ ਐਸਡੀਐਮ ਸ਼ਾਹਕੋਟ ਰਿਸ਼ਭ ਬਾਂਸਲ, ਵਿਧਾਨ ਸਭਾ ਹਲਕਾ ਸ਼ਾਹਕੋਟ ਦੇ ਸਵੀਪ ਨੋਡਲ ਅਫ਼ਸਰ-ਕਮ ਕਾਰਜ ਸਾਧਕ ਅਫ਼ਸਰ ਸ਼ਾਹਕੋਟ ਬ੍ਰਿਜ ਮੋਹਨ ਤਿਰਪਾਠੀ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਨਰੋਤਮ ਸਿੰਘ ਅਤੇ ਉੱਪ ਪ੍ਰਧਾਨ ਡਾ. ਗਗਨਦੀਪ ਕੌਰ ਦੀ ਅਗਵਾਈ ਵਿਚ ਵੋਟਰਾਂ ਨੂੰ ਵੋਟਾਂ ਪ੍ਰਤੀ ਜਾਗਰੂਕ ਕਰਨ ਲਈ ਵਿਦਿਆਰਥੀਆਂ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ। ਰੈਲੀ ਦੌਰਾਨ ਪ੍ਰਿੰਸੀਪਲ ਕੰਵਰ ਨੀਲ ਕਮਲ ਨੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਤੋਂ ਜਾਣੂ ਕਰਵਾਉਂਦੇ ਹੋਏ ਕਿਹਾ ਕਿ ਸੂਝਵਾਨ ਵੋਟਰਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੇ ਜਾਣ ਨਾਲ ਹੀ ਭਾਰਤੀ ਲੋਕਤੰਤਰ ਕਾਇਮ ਰਹਿ ਸਕਦਾ ਹੈ। ਉਨ੍ਹਾਂ ਵਿਦਿਆਰਥੀਆਂ ਨੂੰ ਚੌਕਸ ਕਰਦੇ ਹੋਏ ਕਿਹਾ ਕਿ ਉਹ ਆਪੋ-ਆਪਣੇ ਆਂਢ-ਗੁਆਂਢ ਦੇ ਵੋਟਰਾਂ ਨੂੰ 1 ਜੂਨ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਲਈ ਜਾਗਰੂਕ ਕਰਨ। ਇਸ ਮੌਕੇ ਸਹਾਇਕ ਸਵੀਪ ਨੋਡਲ ਅਫ਼ਸਰ ਭੁਪਿੰਦਰਜੀਤ, ਮਨਦੀਪ ਸਿੰਘ, ਸਕੂਲ ਸਵੀਪ ਨੋਡਲ ਅਫ਼ਸਰ ਸੁਖਵੰਤ ਸਿੰਘ, ਅਧਿਆਪਕ ਬਲਰਾਮ ਬਕਸ਼ੀ, ਸੁਲੇਖਾ ਨਾਗਪਾਲ ਅਤੇ ਇੰਦਰਪਾਲ ਸਿੰਘ ਤੋਂ ਇਲਾਵਾ ਛੇਵੀਂ ਤੋਂ ਬਾਰਵ੍ਹੀਂ ਜਮਾਤ ਤੱਕ ਦੇ ਵਿਦਿਆਰਥੀ ਹਾਜ਼ਰ ਸਨ।

Advertisement

Advertisement
Author Image

sukhwinder singh

View all posts

Advertisement
Advertisement
×