ਟਰਾਂਸਜੈਂਡਰ ਵੋਟਰਾਂ ਵੱਲੋਂ ਜਾਗਰੂਕਤਾ ਰੈਲੀ
06:52 AM Apr 17, 2024 IST
Advertisement
ਟ੍ਰਿਬਿਉੂਨ ਨਿਉੂਜ਼ ਸਰਵਿਸ
ਅੰਮ੍ਰਿਤਸਰ, 16 ਅਪਰੈਲ
ਲੋਕ ਸਭਾ ਚੋਣਾਂ-2024 ਵਿੱਚ ਆਮ ਲੋਕਾਂ ਨੂੰ ਵੋਟਾਂ ਪ੍ਰਤੀ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ ਟਰਾਂਸਜੈਂਡਰ ਵੋਟਰਾਂ ਵੱਲੋਂ ਹੈਰੀਟੇਜ ਸਟਰੀਟ ਵਿੱਚ ਜਾਗਰੂਕਤਾ ਮਾਰਚ ਕੀਤਾ ਗਿਆ। ਇਸ ਵਿੱਚ ਸ਼ਹਿਰ ਦੇ ਕਈ ਟਰਾਂਸਜੈਂਡਰ ਵੋਟਰਾਂ ਨੇ ਹਿੱਸਾ ਲਿਆ। ਇਸ ਜਾਗਕੂਤਾ ਮਾਰਚ ਵਿੱਚ ਟਰਾਂਸਜੈਂਡਰ ਮੋਹਣੀ ਮਹੰਤ, ਸ਼ਬੋ ਬਾਬਾ, ਪਰੀ, ਕਾਜਲ, ਕਿਰਨ, ਰਾਜ, ਨੰਨੂ, ਦੀਪਾ, ਮੋਨੀਕਾ ਅਤੇ ਰੋਸ਼ਨੀ ਆਦਿ ਨੇ ਭਾਗ ਲਿਆ। ਜ਼ਿਲ੍ਹਾ ਸਮਾਜਿਕ ਸੁਰੱਖਿਆ ਅਧਿਕਾਰੀ ਮੀਨਾ ਦੇਵੀ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਵੋਟਰਾਂ ਨੂੰ ਜਾਗਰੂਕ ਕਰਨ ਲਈ ਵੱਡੀ ਪੱਧਰ ’ਤੇ ਸਵੀਪ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਇਸੇ ਲੜੀ ਵਜੋਂ ਅੱਜ ਟਰਾਂਸਜੈਂਡਰ ਵੋਟਰਾਂ ਨੂੰ ਉਨ੍ਹਾਂ ਦੇ ਵੋਟ ਪਾਉਣ ਦੇ ਹੱਕ ਬਾਰੇ ਜਾਗਰੂਕ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਮੁਹਿੰਮ ਜਾਰੀ ਰਹੇਗੀ।
Advertisement
Advertisement