ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਲ ਮਜ਼ਦੂਰੀ ਵਿਰੁੱਧ ਜਾਗਰੂਕਤਾ ਸੈਮੀਨਾਰ

07:12 AM Jun 13, 2024 IST
ਪਿੰਡ ਮਾਨਸਾ ਖੁਰਦ ਵਿਚ ਮਜ਼ਦੂਰਾਂ ਨੂੰ ਜਾਗਰੂਕ ਕਰਦੇ ਹੋਏ ਕਰਮਚਾਰੀ।

ਮਾਨਸਾ:

Advertisement

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ, ਮਾਨਸਾ ਵੱਲੋਂ ਸ਼ਿਵ ਸ਼ਕਤੀ ਗ੍ਰਾਮ ਉਦਯੋਗ ਸਮਿਤੀ ਪਿੰਡ ਮਾਨਸਾ ਖੁਰਦ ਵਿੱਚ ਇੱਟਾਂ ਦੇ ਭੱਠੇ ’ਤੇ ‘ਬਾਲ ਮਜ਼ਦੂਰੀ’ ਵਿਰੁੱਧ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਰਮਚਾਰੀਆਂ ਨੇ ਦੱਸਿਆ ਕਿ ਬਾਲ ਮਜ਼ਦੂਰੀ ਇੱਕ ਅਪਰਾਧ ਹੈ ਅਤੇ ਸਾਨੂੰ ਆਪਣੇ ਬੱਚਿਆਂ ਨੂੰ ਪੜ੍ਹਾਉਣ ਲਈ ਸਕੂਲ ਭੇਜਣਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਕਾਨੂੰਨੀ ਸੇਵਾਵਾਂ ਬਾਰੇ ਵੀ ਜਾਣੂ ਕਰਵਾਇਆ ਅਤੇ ਮੁਫ਼ਤ ਕਾਨੂੰਨੀ ਸਹਾਇਤਾ ਸਬੰਧੀ ਟੌਲ ਫਰੀ ਨੰਬਰ 15100 ਬਾਰੇ ਵੀ ਜਾਣਕਾਰੀ ਦਿੱਤੀ ਗਈ। ਇਸ ਮੌਕੇ ਐਡਵੋਕੇਟ ਮਨੋਜ ਗੋਇਲ, ਪਵਨ ਕੁਮਾਰ, ਸੰਜੀਵ ਕੁਮਾਰ, ਅਮ੍ਰਿਤਪਾਲ, ਦਰਸ਼ਨ ਸਿੰਘ, ਅਫਤਾਬ ਖਾਨ ਵੀ ਮੌਜੂਦ ਸਨ। -ਪੱਤਰ ਪ੍ਰੇਰਕ

Advertisement
Advertisement