For the best experience, open
https://m.punjabitribuneonline.com
on your mobile browser.
Advertisement

ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ

08:54 AM Oct 23, 2024 IST
ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕਤਾ ਸੈਮੀਨਾਰ
ਮਹਿਮਾਨਾਂ ਨੂੰ ਸਨਮਾਨਦੇ ਹੋਏ ਪ੍ਰਬੰਧਕ। ਫੋਟੋ: ਅਕੀਦਾ
Advertisement

ਪੱਤਰ ਪ੍ਰੇਰਕ
ਪਟਿਆਲਾ, 22 ਅਕਤੂਬਰ
ਜ਼ਿਲ੍ਹਾ ਯੂਥ ਅਫ਼ਸਰ ਪਟਿਆਲਾ ਵੀਰਦੀਪ ਕੌਰ ਨੇ ਦੱਸਿਆ ਕਿ ਨੌਜਵਾਨਾਂ ਨੂੰ ਨਸ਼ਿਆਂ ਬਾਰੇ ਜਾਗਰੂਕ ਕਰਨ ਲਈ ਸੈਮੀਨਾਰ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਟੇਟ ਸਪੋਰਟਸ ਯੂਨੀਵਰਸਿਟੀ ਪਟਿਆਲਾ ਦੇ ਸਾਂਝੇ ਸਹਿਯੋਗ ਨਾਲ ਕਰਵਾਇਆ ਗਿਆ। ਜ਼ਿਲ੍ਹਾ ਯੂਥ ਅਫ਼ਸਰ ਵੀਰ ਦੀਪ ਕੌਰ ਨੇ ਦੱਸਿਆ ਕਿ ਇਸ ਪ੍ਰੋਗਰਾਮ ਦਾ ਮੁੱਖ ਮਕਸਦ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਬਾਰੇ ਜਾਗਰੂਕ ਕਰਕੇ ਸਿੱਖਿਅਤ ਕਰਨਾ ਅਤੇ ਉਨ੍ਹਾਂ ਰਾਹੀਂ ਸਮਾਜ ਨੂੰ ਸੇਧ ਦਿਵਾਉਣੀ ਹੈ। ਸੈਮੀਨਾਰ ਵਿੱਚ ਡਾਕਟਰ ਜਸਵਿੰਦਰ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ ਪਟਿਆਲਾ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਉਨ੍ਹਾਂ ਵਿਦਿਆਰਥੀਆਂ ਨੂੰ ਨਸ਼ੇ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਪਟਿਆਲਾ ਡਾ. ਦਿਲਵਰ ਸਿੰਘ ਬੱਚਿਆਂ ਨੂੰ ਤੋਂ ਦੂਰ ਰਹਿਣ ਲਈ ਸਹੁੰ ਚੁਕਾਈ। ਮਹਿੰਦਰ ਪਾਲ ਸਿੰਘ ਕੌਂਸਲਰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਨੇ ਵੀ ਨੌਜਵਾਨਾਂ ਨੂੰ ਆਪਣੇ ਸਮਾਜ ਨੂੰ ਨਸ਼ੇ ਦੀ ਘੁਣ ਤੋਂ ਬਚਾਉਣ ਹਿੱਤ ਗਤੀਵਿਧੀਆਂ ਕਰਨ ਲਈ ਪ੍ਰੇਰਿਤ ਕੀਤਾ। ਅੰਮ੍ਰਿਤਪਾਲ ਸਿੰਘ ਸਾਕੇਤ ਹਸਪਤਾਲ ਪਟਿਆਲਾ ਨੇ ਵੀ ਨੌਜਵਾਨਾਂ ਨੂੰ ਨਸ਼ਿਆਂ ਨੂੰ ਫੈਲਣ ਤੋਂ ਰੋਕਣ ਲਈ ਆਪਣੇ ਆਲੇ ਦੁਆਲੇ ਜਾਗਰੂਕਤਾ ਫੈਲਾਉਣ ਹਿੱਤ ਉਤਸ਼ਾਹਿਤ ਕੀਤਾ। ਇਸ ਮੌਕੇ ਸਟੇਜ ਸੰਚਾਲਨ ਯੂਨੀਵਰਸਿਟੀ ਦੇ ਰੈੱਡ ਰਿਬਨ ਕਲੱਬ ਦੇ ਨੋਡਲ ਅਫ਼ਸਰ ਅਤੇ ਸਹਾਇਕ ਪ੍ਰੋਫੈਸਰ ਡਾਕਟਰ ਹਰਜੋਤ ਕੌਰ ਨੇ ਕੀਤਾ। ਇਸ ਮੌਕੇ ਰੁਪਿੰਦਰ ਸਿੰਘ ਮਨਿੰਦਰ ਸਿੰਘ ਮਲਕੀਤ ਸਿੰਘ ਸੁਖਵਿੰਦਰ ਸਿੰਘ ਅਤੇ ਪਾਲੀ ਹਾਜ਼ਰ ਰਹੇ।

Advertisement

Advertisement
Advertisement
Author Image

Advertisement