ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਅਯੁੱਧਿਆ ਜਬਰ-ਜਨਾਹ ਮਾਮਲਾ: ਅਖਿਲੇਸ਼ ਵੱਲੋਂ ਅਦਾਲਤ ਨੂੰ ਮਾਮਲੇ ਦਾ ਖੁਦ ਨੋਟਿਸ ਲੈਣ ਦੀ ਅਪੀਲ

12:53 PM Aug 04, 2024 IST

ਲਖਨਊ, 4 ਅਗਸਤ
ਸਮਾਜਵਾਦੀ ਪਾਰਟੀ ਦੇ ਪ੍ਰਧਾਨ ਅਖਿਲੇਸ਼ ਯਾਦਵ ਨੇ ਅੱਜ ਅਦਾਲਤ ਨੂੰ ਅਪੀਲ ਕੀਤੀ ਕਿ ਉਹ ਅਯੁੱਧਿਆ ਵਿੱਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ-ਜਨਾਹ ਮਾਮਲੇ ਦੀ ਸੰਵੇਦਨਸ਼ੀਲਤਾ ਤੇ ਗੰਭੀਰਤਾ ਨੂੰ ਦੇਖਦੇ ਹੋਏ ਇਸ ਦਾ ਖ਼ੁਦ ਨੋਟਿਸ ਲੈਣ ਅਤੇ ਆਪਣੀ ਨਿਗਰਾਨੀ ’ਚ ਜਬਰ-ਜਨਾਹ ਪੀੜਤਾ ਦੀ ਸੁਰੱਖਿਆ ਯਕੀਨੀ ਬਣਾਉਣ। ਅਖਿਲੇਸ਼ ਨੇ ਇਹ ਵੀ ਕਿਹਾ ਕਿ ਇਸ ਘਟਨਾ ਦਾ ਸਿਆਸੀਕਰਨ ਕਰਨ ਦੀ ਗਲਤ ਮਨਸ਼ਾ ਰੱਖਣ ਵਾਲੇ ਲੋਕਾਂ ਦੇ ਇਰਾਦੇ ਕਦੇ ਸਫਲ ਨਹੀਂ ਹੋਣੇ ਚਾਹੀਦੇ ਹਨ। ਉਨ੍ਹਾਂ ‘ਐਕਸ’ ਉੱਤੇ ਲਿਖਿਆ, ‘‘ਜਬਰ-ਜਨਾਹ ਪੀੜਤਾ ਲਈ ਸਰਕਾਰ ਚੰਗੇ ਤੋਂ ਚੰਗੇ ਡਾਕਟਰ ਦਾ ਪ੍ਰਬੰਧ ਕਰਵਾਏ। ਲੜਕੀ ਦੀ ਜ਼ਿੰਦਗੀ ਦੀ ਰੱਖਿਆ ਕਰਨਾ ਸਰਕਾਰ ਦੀ ਜ਼ਿੰਮੇਵਾਰੀ ਹੈ।’’ -ਪੀਟੀਆਈ

Advertisement

Advertisement
Advertisement