For the best experience, open
https://m.punjabitribuneonline.com
on your mobile browser.
Advertisement

ਅਯੁੱਧਿਆ: ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ

08:16 PM Jun 29, 2024 IST
ਅਯੁੱਧਿਆ  ਰਾਮ ਪਥ ’ਤੇ ਪਾਣੀ ਭਰਨ ਤੋਂ ਬਾਅਦ ਛੇ ਅਧਿਕਾਰੀ ਮੁਅੱਤਲ
Advertisement

ਅਯੁੱਧਿਆ, 29 ਜੂਨ
ਉੱਤਰ ਪ੍ਰਦੇਸ਼ ਸਰਕਾਰ ਨੇ ਰਾਮ ਪਥ ’ਤੇ ਪਾਣੀ ਭਰਨ ਤੇ ਸੜਕਾਂ ਧਸਣ ਤੋਂ ਬਾਅਦ ਛੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਹੈ। ਅਯੁੱਧਿਆ ਵਿੱਚ ਨਵੇਂ ਬਣੇ ਰਾਮ ਮਾਰਗ ਦੇ ਕਈ ਹਿੱਸਿਆਂ ਦੀਆਂ ਗੁਫਾਵਾਂ ਅਤੇ ਸੜਕਾਂ ’ਤੇ ਪਾਣੀ ਭਰ ਗਿਆ ਤੇ ਲੋਕਾਂ ਨੂੰ ਖਾਸੀ ਪ੍ਰੇਸ਼ਾਨੀ ਹੋਈ। ਜਾਣਕਾਰੀ ਅਨੁਸਾਰ 23 ਅਤੇ 25 ਜੂਨ ਨੂੰ ਭਾਰੀ ਮੀਂਹ ਪੈਣ ਤੋਂ ਬਾਅਦ ਰਾਮ ਪਥ ਨਾਲ ਲੱਗਦੀਆਂ ਸੜਕਾਂ ਅਤੇ ਗਲੀਆਂ ਵਿੱਚ ਪਾਣੀ ਭਰ ਗਿਆ ਤੇ ਸੜਕ ਨਾਲ ਲੱਗਦੇ ਘਰ ਵੀ ਪਾਣੀ ਵਿੱਚ ਡੁੱਬ ਗਏ। ਇਹ ਵੀ ਪਤਾ ਲੱਗਿਆ ਹੈ ਕਿ 14 ਕਿਲੋਮੀਟਰ ਸੜਕ ਦਾ ਹਿੱਸਾ ਦਰਜਨ ਤੋਂ ਵੱਧ ਥਾਵਾਂ ’ਤੇ ਧਸ ਗਿਆ ਜਿਸ ਤੋਂ ਬਾਅਦ ਸੂਬਾ ਸਰਕਾਰ ਨੇ ਕਾਰਵਾਈ ਕਰਦਿਆਂ ਛੇ ਅਧਿਕਾਰੀਆਂ ਨੂੰ ਮੁਅੱਤਲ ਕਰ ਦਿੱਤਾ ਜਿਨ੍ਹਾਂ ਵਿਚ ਲੋਕ ਨਿਰਮਾਣ ਵਿਭਾਗ (ਪੀਡਬਲਿਊਡੀ) ਦੇ ਕਾਰਜਕਾਰੀ ਇੰਜਨੀਅਰ ਧਰੁਵ ਅਗਰਵਾਲ, ਸਹਾਇਕ ਇੰਜਨੀਅਰ ਅਨੁਜ ਦੇਸ਼ਵਾਲ, ਜੂਨੀਅਰ ਇੰਜਨੀਅਰ ਪ੍ਰਭਾਤ ਪਾਂਡੇ ਅਤੇ ਜਨ ਸਿਹਤ ਵਿਭਾਗ ਦੇ ਕਾਰਜਕਾਰੀ ਇੰਜਨੀਅਰ ਆਨੰਦ ਕੁਮਾਰ ਦੂਬੇ, ਸਹਾਇਕ ਇੰਜਨੀਅਰ ਰਾਜਿੰਦਰ ਕੁਮਾਰ ਯਾਦਵ ਅਤੇ ਮੁਹੰਮਦ ਸ਼ਾਮਲ ਹਨ। ਵਿਸ਼ੇਸ਼ ਸਕੱਤਰ ਵਿਨੋਦ ਕੁਮਾਰ ਦੇ ਹੁਕਮਾਂ ’ਤੇ ਅਗਰਵਾਲ ਅਤੇ ਦੇਸ਼ਵਾਲ ਨੂੰ ਬੀਤੇ ਦਿਨੀਂ ਮੁਅੱਤਲ ਕਰ ਦਿੱਤਾ ਗਿਆ ਸੀ। ਉੱਤਰ ਪ੍ਰਦੇਸ਼ ਜਲ ਨਿਗਮ ਦੇ ਮੈਨੇਜਿੰਗ ਡਾਇਰੈਕਟਰ ਰਾਕੇਸ਼ ਕੁਮਾਰ ਮਿਸ਼ਰਾ ਨੇ ਇੰਜਨੀਅਰਾਂ ਦੀ ਮੁਅੱਤਲੀ ਦੇ ਹੁਕਮ ਜਾਰੀ ਕੀਤੇ ਹਨ। ਸੂਬਾ ਸਰਕਾਰ ਨੇ ਇਸ ਮਾਮਲੇ ਵਿੱਚ ਅਹਿਮਦਾਬਾਦ ਦੇ ਠੇਕੇਦਾਰ ਭੁਵਾਨ ਇੰਫਰਾਕਾਮ ਪ੍ਰਾਈਵੇਟ ਲਿਮਟਿਡ ਨੂੰ ਵੀ ਨੋਟਿਸ ਜਾਰੀ ਕੀਤਾ ਹੈ ਜਿਸ ਵਿੱਚ ਕਿਹਾ ਗਿਆ ਹੈ ਕਿ ਰਾਮ ਪਥ ਦੀ ਸਭ ਤੋਂ ਉਪਰਲੀ ਪਰਤ ਇਸ ਦੇ ਨਿਰਮਾਣ ਤੋਂ ਤੁਰੰਤ ਬਾਅਦ ਨੁਕਸਾਨੀ ਗਈ ਜੋ ਉੱਤਰ ਪ੍ਰਦੇਸ਼ ਸਰਕਾਰ ਦੀ ਪ੍ਰਮੁੱਖ ਤਰਜੀਹ ਦੇ ਅਧੀਨ ਕੀਤੇ ਗਏ ਕੰਮ ਵਿੱਚ ਢਿੱਲ-ਮੱਠ ਦਿਖਾਉਂਦੀ ਹੈ ਅਤੇ ਆਮ ਲੋਕਾਂ ਵਿੱਚ ਰਾਜ ਦੇ ਅਕਸ ਨੂੰ ਨੁਕਸਾਨ ਪਹੁੰਚਾਉਂਦੀ ਹੈ। ਪੀਡਬਲਿਊਡੀ ਦੇ ਪ੍ਰਮੁੱਖ ਸਕੱਤਰ ਅਜੈ ਚੌਹਾਨ ਨੇ ਦੱਸਿਆ ਕਿ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਪੀਟੀਆਈ

Advertisement

Advertisement
Author Image

sukhitribune

View all posts

Advertisement
Advertisement
×