ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਾਦ ਲੋਕ ਦਲ ਦਾ ਬਸਪਾ ਵਿੱਚ ਰਲੇਵਾਂ

09:12 AM Jul 01, 2024 IST
ਆਜ਼ਾਦ ਲੋਕ ਦਲ ਦੇ ਪ੍ਰਧਾਨ ਦਾ ਸਵਾਗਤ ਕਰਦੇ ਹੋਏ ਜਸਵੀਰ ਸਿੰਘ ਗੜ੍ਹੀ। -ਫੋਟੋ: ਪੰਜਾਬੀ ਟ੍ਰਿਬਿਊਨ

ਪਾਲ ਸਿੰਘ ਨੌਲੀ
ਜਲੰਧਰ, 30 ਜੂਨ
ਬਹੁਜਨ ਸਮਾਜ ਪਾਰਟੀ ਪੰਜਾਬ ਨੂੰ ਅੱਜ ਉਸ ਵੇਲੇ ਮਜ਼ਬੂਤੀ ਮਿਲੀ ਜਦੋਂ ‘ਆਜ਼ਾਦ ਲੋਕ ਦਲ’ ਦਾ ਰਲੇਵਾਂ ਬਸਪਾ ਵਿੱਚ ਹੋ ਗਿਆ। ਬਹੁਜਨ ਸਮਾਜ ਪਾਰਟੀ ਦੇ ਸੂਬਾ ਪ੍ਰਧਾਨ ਜਸਵੀਰ ਸਿੰਘ ਗੜ੍ਹੀ ਦੀ ਹਾਜ਼ਰੀ ਵਿੱਚ ‘ਆਜ਼ਾਦ ਲੋਕ ਦਲ’ ਦੇ ਰਲੇਵੇਂ ਦਾ ਸਵਾਗਤ ਕੀਤਾ ਗਿਆ। ਇਸ ਮੌਕੇ ਆਜ਼ਾਦ ਲੋਕ ਦਲ ਦੇ ਪ੍ਰਧਾਨ ਰਹੇ ਸੁਰਜੀਤ ਸਿੰਘ ਨੇ ਕਿਹਾ ਕਿ ਦੋਵਾਂ ਪਾਰਟੀਆਂ ਦਾ ਰਲੇਵਾਂ ਸਮਾਜ ਨੂੰ ਮਜ਼ਬੂਤ ਕਰੇਗਾ।
ਇਸ ਮੌਕੇ ਸੂਬਾ ਪ੍ਰਧਾਨ ਗੜ੍ਹੀ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਵੱਲੋਂ ਸਮੁੱਚੇ ਛੋਟੇ ਵੱਡੇ ਸੰਗਠਨਾਂ ਤੱਕ ਪਹੁੰਚ ਕਰ ਕੇ ਉਨ੍ਹਾਂ ਨੂੰ ਇੱਕਠਾ ਕੀਤਾ ਜਾਵੇਗਾ। ਫੂਲੇ-ਸ਼ਾਹੂ ਜੀ ਤੇ ਅੰਬੇਡਕਰੀ ਅੰਦੋਲਨ ਦੀ ਵਿਚਾਰਧਾਰਾ ਦੇ ਤਹਿਤ ਬਹੁਜਨ ਸਮਾਜ ਨੂੰ ਸੱਤਾ ਦਾ ਮਾਲਕ ਬਣਾਉਣ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੌਕੇ ਬਸਪਾ ਦੇ ਸੂਬਾ ਖਜ਼ਾਨਚੀ ਪਰਮਜੀਤ ਮੱਲ, ਸੂਬਾ ਸਕੱਤਰ ਤਰਸੇਮ ਥਾਪਰ ਤੇ ਜ਼ਿਲ੍ਹਾ ਪ੍ਰਧਾਨ ਹਰਿੰਦਰ ਸ਼ੀਤਲ ਹਾਜ਼ਰ ਸਨ। ਆਜ਼ਾਦ ਲੋਕ ਦਲ ਨੂੰ ਭੰਗ ਕਰਨ ਅਤੇ ਬਸਪਾ ਵਿੱਚ ਸ਼ਾਮਿਲ ਹੋਣ ਦਾ ਫੈਸਲਾ ਲੈਂਦਿਆਂ ਪ੍ਰਧਾਨ ਸੁਰਜੀਤ ਸਿੰਘ ਨੇ ਕਿਹਾ ਕਿ ਬਹੁਜਨ ਸਮਾਜ ਪਾਰਟੀ ਗਰੀਬਾਂ ਮਜ਼ਦੂਰਾਂ, ਮਜ਼ਲੂਮਾਂ, ਦਲਿਤਾਂ, ਪੱਛੜੇ ਵਰਗਾਂ ਅਤੇ ਘੱਟ ਗਿਣਤੀਆਂ ਦੀ zਗੱਲ ਕਰਨ ਵਾਲੀ ਇੱਕੋ-ਇੱਕ ਪਾਰਟੀ ਹੈ। ਬਸਪਾ ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਹੀ ਉਨ੍ਹਾਂ ਨੇ ਆਪਣੀ ਪਾਰਟੀ ਦਾ ਰਲੇਵਾਂ ਬਸਪਾ ਵਿੱਚ ਕੀਤਾ ਹੈ। ਇਸ ਮੌਕੇ ਆਜ਼ਾਦ ਲੋਕ ਦਲ ਪਾਰਟੀ ਦੇ ਸੈਂਕੜੇ ਵਰਕਰਾਂ ਤੇ ਆਗੂਆਂ ਨੇ ਬਸਪਾ ਵਿੱਚ ਸ਼ਮੂਲੀਅਤ ਕਰਕੇ ਮਾਣ ਮਹਿਸੂਸ ਕੀਤਾ।

Advertisement

Advertisement
Advertisement