ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਆਜ਼ਮ ਖ਼ਾਨ ਨੂੰ ਇਕ ਹੋਰ ਕੇਸ ’ਚ ਦੋ ਸਾਲ ਦੀ ਸਜ਼ਾ

07:46 AM Jul 16, 2023 IST

ਰਾਮਪੁਰ: ਸਮਾਜਵਾਦੀ ਪਾਰਟੀ ਦੇ ਸੀਨੀਅਰ ਆਗੂ ਆਜ਼ਮ ਖ਼ਾਨ (74) ਨੂੰ 2019 ਦੀਆਂ ਆਮ ਚੋਣਾਂ ਦੌਰਾਨ ਭੜਕਾਊ ਭਾਸ਼ਣ ਦੇਣ ਦੇ ਮਾਮਲੇ ’ਚ ਐੱਮਪੀ/ਐੱਮਐੱਲਏ ਅਦਾਲਤ ਨੇ ਦੋ ਸਾਲ ਦੀ ਸਜ਼ਾ ਸੁਣਾਈ ਹੈ। ਜੱਜ ਸ਼ੋਭਿਤ ਬਾਂਸਲ ਨੇ ਉੱਤਰ ਪ੍ਰਦੇਸ਼ ਦੇ ਸਾਬਕਾ ਮੰਤਰੀ ’ਤੇ 2500 ਰੁਪਏ ਦਾ ਜੁਰਮਾਨਾ ਵੀ ਲਾਇਆ ਹੈ। ਉਸ ’ਤੇ ਲੋਕ ਸਭਾ ਚੋਣਾਂ ਦੌਰਾਨ 8 ਅਪਰੈਲ, 2019 ’ਚ ਧਮੋਰਾ ਇਲਾਕੇ ’ਚ ਰੈਲੀ ਦੌਰਾਨ ਯੂਪੀ ਦੇ ਮੁੱਖ ਮੰਤਰੀ ਨੂੰ ਨਿਸ਼ਾਨਾ ਬਣਾਉਣ ਦੇ ਦੋਸ਼ ਤਹਿਤ ਚੋਣ ਕਮਿਸ਼ਨ ਨੇ ਕੇਸ ਦਰਜ ਕੀਤਾ ਸੀ। ਇਸੇ ਦੌਰਾਨ ਯੂਪੀ ਸਰਕਾਰ ਵੱਲੋਂ ਸਮਾਜਵਾਦੀ ਪਾਰਟੀ ਆਗੂ ਮੁਹੰਮਦ ਆਜ਼ਮ ਖ਼ਾਨ ਦੀ ਵਾਈ-ਸ਼੍ਰੇਣੀ ਦੀ ਸੁਰੱਖਿਆ ਵਾਪਸ ਲਏ ਜਾਣ ਦੇ ਇਕ ਦਨਿ ਬਾਅਦ ਉਸ ਨੂੰ ਹੁਣ ‘ਆਰਜ਼ੀ ਸੁਰੱਖਿਆ’ ਦਿੱਤੀ ਗਈ ਹੈ। -ਪੀਟੀਆਈ

Advertisement

Advertisement
Tags :
ਆਜ਼ਮਸਜ਼ਾਖ਼ਾਨ
Advertisement