For the best experience, open
https://m.punjabitribuneonline.com
on your mobile browser.
Advertisement

ਪੰਜਾਬੀ ਯੂਨੀਵਰਸਿਟੀ ਵਿੱਚ ਨਵੇਂ ਸੈਸ਼ਨ ਤੋਂ ਬੀ.ਏ.ਬੀ.ਐੱਡ ਸ਼ੁਰੂ

07:01 AM Apr 16, 2024 IST
ਪੰਜਾਬੀ ਯੂਨੀਵਰਸਿਟੀ ਵਿੱਚ ਨਵੇਂ ਸੈਸ਼ਨ ਤੋਂ ਬੀ ਏ ਬੀ ਐੱਡ ਸ਼ੁਰੂ
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 15 ਅਪਰੈਲ
ਪੰਜਾਬੀ ਯੂਨੀਵਰਸਿਟੀ, ਪਟਿਆਲਾ ਵੱਲੋਂ ਨਵੇਂ ਸੈਸ਼ਨ 2024-25 ਤੋਂ ਚਾਰ ਸਾਲਾ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (ਆਈ.ਟੀ.ਈ.ਪੀ.) ਬੀ.ਏ.ਬੀ.ਐੱਡ. (ਸੈਕੰਡਰੀ ਸਟੇਜ) ਸ਼ੁਰੂ ਹੋ ਰਿਹਾ ਹੈ। ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਸੇਵਾਵਾਂ ਵਿਭਾਗ ਨੂੰ 50 ਵਿਦਿਆਰਥੀਆਂ ਦੇ ਦਾਖਲੇ ਨਾਲ਼ ਇਸ ਪ੍ਰੋਗਰਾਮ ਨੂੰ ਸ਼ੁਰੂ ਕਰਨ ਲਈ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ (ਐੱਨ.ਸੀ.ਟੀ.ਈ.), ਨਵੀਂ ਦਿੱਲੀ ਤੋਂ ਲੋੜੀਂਦੀ ਪ੍ਰਵਾਨਗੀ ਪ੍ਰਾਪਤ ਹੋ ਚੁੱਕੀ ਹੈ।
ਉਪ-ਕੁਲਪਤੀ ਪ੍ਰੋ.ਅਰਵਿੰਦ ਨੇ ਕਿਹਾ ਕਿ ਇਹ ਕੋਰਸ ਵਿਦਿਆਰਥੀਆਂ ਨੂੰ ਲਾਭ ਪਹੁੰਚਾਏਗਾ। ਇਸ ਕੋਰਸ ਵਿੱਚ ਦਾਖ਼ਲੇ ਸਬੰਧੀ ਵੇਰਵੇ www.nta.ac.in, ncet.samarth.ac.in ਅਤੇ ਪੰਜਾਬੀ ਯੂਨੀਵਰਸਿਟੀ ਦੀ ਵੈੱਬਸਾਈਟ www.pupadmissions.ac.in ਅਤੇ ਉੱਤੇ ਉਪਲਬਧ ਹਨ।

Advertisement

Advertisement
Author Image

Advertisement
Advertisement
×