For the best experience, open
https://m.punjabitribuneonline.com
on your mobile browser.
Advertisement

ਪੰਜਾਬੀ ’ਵਰਸਿਟੀ ਵਿੱਚ ਸ਼ੁਰੂ ਹੋਵੇਗਾ ਬੀਏ, ਬੀਐੱਡ ਟੀਚਰ ਐਜੂਕੇਸ਼ਨ ਪ੍ਰੋਗਰਾਮ

10:06 AM Jan 08, 2024 IST
ਪੰਜਾਬੀ ’ਵਰਸਿਟੀ ਵਿੱਚ ਸ਼ੁਰੂ ਹੋਵੇਗਾ ਬੀਏ  ਬੀਐੱਡ ਟੀਚਰ ਐਜੂਕੇਸ਼ਨ ਪ੍ਰੋਗਰਾਮ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਖੇਤਰੀ ਪ੍ਰਤੀਨਿਧ
ਪਟਿਆਲਾ, 7 ਜਨਵਰੀ
ਪੰਜਾਬੀ ਯੂਨੀਵਰਸਿਟੀ ਵਿੱਚ ਚਾਰ ਸਾਲਾ ਬੀ.ਏ. ਬੀ.ਐੱਡ ਇੰਟੀਗਰੇਟਿਡ ਟੀਚਰ ਐਜੂਕੇਸ਼ਨ ਪ੍ਰੋਗਰਾਮ (ਆਈਟੀਈਪੀ) ਦੀ ਸ਼ੁਰੂਆਤ ਹੋਣ ਜਾ ਰਹੀ ਹੈ। ਇਹ ਕੋਰਸ 2024-2025 ਸੈਸ਼ਨ ਤੋਂ ਉਪਲਬਧ ਹੋਵੇਗਾ। ਪੰਜਾਬੀ ਯੂਨੀਵਰਸਿਟੀ ਦੇ ਸਿੱਖਿਆ ਅਤੇ ਸੁਮਦਾਇ ਵਿਭਾਗ ਨੂੰ ਨੈਸ਼ਨਲ ਕੌਂਸਲ ਆਫ਼ ਟੀਚਰ ਐਜੂਕੇਸ਼ਨ ਨਵੀਂ ਦਿੱਲੀ ਤੋਂ ਇਸ ਸਬੰਧੀ ਪ੍ਰਵਾਨਗੀ ਪ੍ਰਾਪਤ ਹੋ ਗਈ ਹੈ। ਇਸ ਅੰਡਰ ਗਰੈਜੂਏਟ ਕੋਰਸ ਬੀ.ਏ. ਬੀਐੱਡ (ਸੈਕੰਡਰੀ ਸਟੇਜ) ਲਈ ਇਹ ਪ੍ਰਵਾਨਗੀ 50 ਵਿਦਿਆਰਥੀਆਂ ਦੇ ਦਾਖਲੇ ਲਈ ਹੈ। ਉਪ ਕੁਲਪਤੀ ਪ੍ਰੋ. ਅਰਵਿੰਦ ਨੇ ਵਿਭਾਗ ਦੀ ਇਸ ਪਹਿਲਕਦਮੀ ਦੀ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬੀ ਯੂਨੀਵਰਸਿਟੀ ਵਿੱਚ ਪਹਿਲਾਂ ਹੀ ਵੱਖ-ਵੱਖ ਵਿਸ਼ਿਆਂ ਅਧੀਨ ਪੰਜ ਸਾਲਾ ਏਕੀਕ੍ਰਿਤ ਪ੍ਰੋਗਰਾਮ ਸਫਲਤਾਪੂਰਵਕ ਚੱਲ ਰਹੇ ਹਨ। ਸਿੱਖਿਆ ਅਤੇ ਸੂਚਨਾ ਫ਼ੈਕਲਟੀ ਤੋਂ ਡੀਨ ਪ੍ਰੋ. ਪੁਸ਼ਪਿੰਦਰ ਕੌਰ ਨੇ ਕਿਹਾ ਕਿ ਇਹ ਕੋਰਸ ਅਧਿਆਪਕ ਸਿੱਖਿਆ ਨੂੰ ਮੁੜ ਸੁਰਜੀਤ ਕਰੇਗਾ। ਵਿਭਾਗ ਮੁਖੀ ਡਾ. ਜਗਪ੍ਰੀਤ ਕੌਰ ਨੇ ਕਿਹਾ ਕਿ ਇਸ ਏਕੀਕ੍ਰਿਤ ਕੋਰਸ ਦਾ ਵਿਦਿਆਰਥੀਆਂ ਨੂੰ ਫਾਇਦਾ ਹੋਵੇਗਾ ਕਿਉਂਕਿ ਉਹ ਮੌਜੂਦਾ ਬੀਐੱਡ ਯੋਜਨਾ ਰਾਹੀਂ ਲੋੜੀਂਦੇ ਪੰਜ ਸਾਲਾਂ ਦੀ ਬਜਾਏ ਚਾਰ ਸਾਲਾਂ ਵਿੱਚ ਕੋਰਸ ਪੂਰਾ ਕਰਕੇ ਇੱਕ ਸਾਲ ਦੀ ਬੱਚਤ ਕਰ ਸਕਣਗੇ।

Advertisement

Advertisement
Advertisement
Author Image

Advertisement