ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸਕੂਲ ਵਿੱਚ ‘ਬਾਲ ਵਾਟਿਕਾ’ ਵਰਕਸ਼ਾਪ

08:46 AM May 28, 2024 IST
ਵਰਕਸ਼ਾਪ ਦੌਰਾਨ ਐਕਟੀਵਿਟੀ ਕਰਦੀਆਂ ਹੋਈਆਂ ਅਧਿਆਪਕਾਵਾਂ। -ਫੋਟੋ: ਮਿਹਰ ਸਿੰਘ

ਕੁਰਾਲੀ:

Advertisement

ਸਥਾਨਕ ਸੀਸਵਾਂ ਰੋਡ ’ਤੇ ਸਥਿਤ ਬਰੁੱਕਫੀਲਡ ਇੰਟਰਨੈਸ਼ਨਲ ਸਕੂਲ ਵਿੱਚ ਅਧਿਆਪਕਾਂ ਲਈ ‘ਬਾਲ-ਵਾਟਿਕਾ’ ਅਤੇ ‘ਜਾਦੂਈ ਪਿਟਾਰਾ’ ਵਰਕਸ਼ਾਪ ਲਵਾਈ ਗਈ। ਵਰਕਸ਼ਾਪ ਦੌਰਾਨ ਮਾਹਿਰਾਂ ਨੇ ਅਧਿਆਪਕਾਂ ਨੂੰ ਬਚਪਨ ਦੇ ਸ਼ੁਰੂਆਤੀ ਸਾਲਾਂ ਵਿੱਚ ਸਿੱਖਿਆ ਦੇ ਮਹੱਤਵ ਤੇ ਨਵੀਨਤਮ ਤਕਨੀਕਾਂ ਬਾਰੇ ਜਾਣੂ ਕਰਵਾਇਆ। ਵਰਕਸ਼ਾਪ ਦੌਰਾਨ ਮਾਹਿਰ ਮੋਨਿਕਾ ਤਿੰਨ ਤੋਂ ਅੱਠ ਸਾਲ ਦੇ ਬੱਚਿਆਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਸਿੱਖਿਆ ਪ੍ਰਦਾਨ ਕਰਨ ਅਤੇ ਆਧੁਨਿਕ ਸਿੱਖਿਆ ਤਕਨੀਕਾਂ ਦੀ ਵਰਤੋਂ ਕਰਨ ਦੇ ਨੁਕਤੇ ਸਾਂਝੇ ਕੀਤੇ। ਜਾਦੂਈ ਪਿਟਾਰੇ ਵਿੱਚ ਪਲੇਅ ਬੁੱਕ, ਖਿਡੌਣੇ, ਪਹੇਲੀਆਂ,ਪੋਸਟਰ, ਫਲੈਸ਼ ਕਾਰਡ, ਕਹਾਣੀਆਂ ਦੀਆਂ ਕਿਤਾਬਾਂ, ਵਰਕ ਸ਼ੀਟਾਂ ਦੇ ਨਾਲ-ਨਾਲ ਸਥਾਨਕ ਸੱਭਿਆਚਾਰ ਨੂੰ ਸੌਖੇ ਢੰਗ ਨਾਲ ਉਜਾਗਰ ਕੀਤਾ ਜਾ ਸਕਦਾ ਹੈ। ਅੰਤ ਵਿੱਚ ਪ੍ਰਿੰਸੀਪਲ ਵੰਦਨਾ ਬਾਂਸਲ ਨੇ ਬੱਚਿਆਂ ਲਈ ਕਲਾਸਾਂ ਦੇ ਵਾਤਾਵਰਨ ਨੂੰ ਹੋਰ ਮਨਮੋਹਕ ਬਣਾਉਣ ਬਾਰੇ ਜਾਣਕਾਰੀ ਸਾਂਝੀ ਕੀਤੀ। -ਪੱਤਰ ਪ੍ਰੇਰਕ

Advertisement
Advertisement