For the best experience, open
https://m.punjabitribuneonline.com
on your mobile browser.
Advertisement

ਬਾਬਾ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਨੇ ਜਿੱਤਿਆ ਪਹਿਲਾ ਇਨਾਮ

06:51 AM Apr 15, 2024 IST
ਬਾਬਾ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਨੇ ਜਿੱਤਿਆ ਪਹਿਲਾ ਇਨਾਮ
ਗਤਕਾ ਮੁਕਾਬਲਿਆਂ ਦੀਆਂ ਜੇਤੂ ਟੀਮਾਂ ਪ੍ਰਬੰਧਕਾਂ ਅਤੇ ਮੁੱਖ ਮਹਿਮਾਨ ਨਾਲ। -ਫੋਟੋ: ਚਿੱਲਾ
Advertisement

ਖੇਤਰੀ ਪ੍ਰਤੀਨਿਧ
ਐਸ.ਏ.ਐਸ.ਨਗਰ(ਮੁਹਾਲੀ), 14 ਅਪਰੈਲ
ਜ਼ਿਲ੍ਹਾ ਗਤਕਾ ਐਸੋਸੀਏਸ਼ਨ ਮੁਹਾਲੀ ਵੱਲੋਂ ਪੰਜਾਬ ਗਤਕਾ ਐਸੋਸੀਏਸ਼ਨ ਅਤੇ ਗਤਕਾ ਅਖਾੜਾ ਕੁਰਾਲੀ ਦੇ ਸਹਿਯੋਗ ਨਾਲ ਇੱਥੋਂ ਦੇ ਫੇਜ਼ ਅੱਠ ਦੇ ਗੁਰਦੁਆਰਾ ਅੰਬ ਸਾਹਿਬ ਵਿਖੇ ਵਿਰਸਾ ਸੰਭਾਲ ਗਤਕਾ ਮੁਕਾਬਲੇ ਕਰਵਾਏ ਗਏ।
ਇਸ ਮੌਕੇ ਫੇਜ਼ ਤਿੰਨ ਦੇ ਗੁਰਦੁਆਰਾ ਸਾਚਾ ਧੰਨ ਸਾਹਿਬ ਤੋਂ ਗੁਰਦੁਆਰਾ ਅੰਬ ਸਾਹਿਬ ਤੱਕ ਹੋਲਾ ਵੀ ਸਜਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕੀਤੀ। ਮੁਕਾਬਲਿਆਂ ਵਿੱਚ ਪੰਜਾਬ ਭਰ ਤੋਂ 12 ਟੀਮਾਂ ਨੇ ਹਿੱਸਾ ਲਿਆ।
ਗਤਕਾ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਅਕਵਿੰਦਰ ਸਿੰਘ ਗੋਸਲ ਅਤੇ ਜਨਰਲ ਸਕੱਤਰ ਦਵਿੰਦਰ ਸਿੰਘ ਜੁਗਨੀ ਨੇ ਦੱਸਿਆ ਕਿ ਇਸ ਮੌਕੇ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾਕਟਰ ਰਾਜਿੰਦਰ ਸਿੰਘ ਸੋਹਲ, ਜਨਰਲ ਸਕੱਤਰ ਬਲਜਿੰਦਰ ਸਿੰਘ ਤੂਰ, ਫ਼ਿਲਮੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਮੁੱਖ ਤੌਰ ’ਤੇ ਸ਼ਿਰਕਤ ਕਰਦਿਆਂ ਗਤਕਾ ਬਾਰੇ ਆਪਣੇ ਵਿਚਾਰ ਰੱਖੇ। ਸ਼ਸਤਰ ਪ੍ਰਦਰਸ਼ਨ ਦੇ ਵਿਅਕਤੀਗਤ ਮੁਕਾਬਲਿਆਂ ਵਿੱਚ ਮੁਹਾਲੀ ਅਖਾੜੇ ਦੇ ਹਰਮੀਤ ਸਿੰਘ ਨੇ ਪਹਿਲਾ, ਰੂਪਨਗਰ ਅਖਾੜੇ ਦੇ ਨਿਧਾਨ ਸਿੰਘ ਨੇ ਦੂਜਾ ਅਤੇ ਬਠਿੰਡਾ ਦੇ ਜਸ਼ਨਦੀਪ ਸਿੰਘ ਨੇ ਤੀਜਾ ਇਨਾਮ ਹਾਸਿਲ ਕੀਤਾ। ਟੀਮ ਪ੍ਰਦਰਸ਼ਨ ਵਿੱਚ ਬਾਬਾ ਬਚਿੱਤਰ ਸਿੰਘ ਗਤਕਾ ਅਖਾੜਾ ਹਠੂਰ ਨੇ ਪਹਿਲਾ, ਮੀਰੀ ਪੀਰੀ ਗਤਕਾ ਅਖਾੜਾ ਡੇਹਲੋਂ ਨੇ ਦੂਜਾ ਅਤੇ ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਗਤਕਾ ਅਖਾੜਾ ਪਾਉਂਟਾ ਸਾਹਿਬ ਨੇ ਤੀਜਾ ਸਥਾਨ ਹਾਸਿਲ ਕੀਤਾ।
ਇਸ ਮੌਕੇ ਫੁੱਟਬਾਲ ਕੋਚ ਜਸਮੀਤ ਸਿੰਘ ਮਿੰਟੂ ਦਾ ਸਨਮਾਨ ਕੀਤਾ ਗਿਆ। ਭਾਈ ਮਨਜੀਤ ਸਿੰਘ ਗਤਕਾ ਮਾਸਟਰ ਸ੍ਰੀ ਅੰਮ੍ਰਿਤਸਰ ਸਾਹਿਬ ਵਾਲਿਆਂ ਦੀ ਨਵੀਂ ਪੁਸਤਕ ਸ਼ਸਤਰਨਾਮਾ ਵੀ ਲੋਕ ਅਰਪਣ ਕੀਤੀ ਗਈ।

Advertisement

Advertisement
Author Image

Advertisement
Advertisement
×