ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਭਾਈ ਰੂਪ ਚੰਦ ਕਲੱਬ ਨੇ ਕਬੱਡੀ ਕੱਪ ਕਰਵਾਇਆ

08:10 AM Feb 02, 2024 IST
ਗੁਰਮੀਤ ਸਿੰਘ ਖੁੱਡੀਆਂ ਤੇ ਚੇਅਰਮੈਨ ਜਤਿੰਦਰ ਭੱਲਾ ਦਾ ਸਨਮਾਨ ਕਰਦੇ ਹੋਏ ਪ੍ਰਬੰਧਕ।

ਰਾਜਿੰਦਰ ਸਿੰਘ ਮਰਾਹੜ
ਭਗਤਾ ਭਾਈ, 1 ਫਰਵਰੀ
ਬਾਬਾ ਭਾਈ ਰੂਪ ਚੰਦ ਸਪੋਰਟਸ ਕਲੱਬ ਭਾਈ ਰੂਪਾ ਵੱਲੋਂ ਕਰਵਾਏ ਤਿੰਨ ਰੋਜ਼ਾ ਕਬੱਡੀ ਕੱਪ ‘ਚ ਵੱਡੀ ਗਿਣਤੀ ਵਿਚ ਖਿਡਾਰੀਆਂ ਤੇ ਖੇਡ ਪ੍ਰੇਮੀਆਂ ਨੇ ਸ਼ਮੂਲੀਅਤ ਕੀਤੀ। ਮੁੱਖ ਮਹਿਮਾਨ ਵਜੋਂ ਪਹੁੰਚੇ ਪੰਜਾਬ ਦੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮੇਜ਼ਬਾਨ ਕਲੱਬ ਨੂੰ 1 ਲੱਖ ਦੀ ਵਿੱਤੀ ਸਹਾਇਤਾ ਦੇਣ ਦੇ ਨਾਲ ਪਿੰਡ ਦੀਆਂ ਮੰਗਾਂ ਨੂੰ ਜਲਦ ਪੂਰਾ ਕਰਨ ਦਾ ਭਰੋਸਾ ਦਿੱਤਾ। ਐਮ.ਪੀ. ਮੁਹੰਮਦ ਸਦੀਕ ਨੇ ਪਿੰਡ ਭਾਈ ਰੂਪਾ ਵਿਖੇ ਨਵਾਂ ਜਿਮ ਦੇਣ ਦਾ ਐਲਾਨ ਕੀਤਾ। ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਜਤਿੰਦਰ ਸਿੰਘ ਭੱਲਾ, ਕਲੇਰ ਸਕੂਲ ਦੇ ਚੇਅਰਮੈਨ ਕੁਲਵੰਤ ਸਿੰਘ ਮਲੂਕਾ, ਜਸ਼ਨ ਚਹਿਲ ਬੁਲਾਰਾ ਪੰਜਾਬ ਕਾਂਗਰਸ, ਐਡਵੋਕੇਟ ਜਸਵਿੰਦਰ ਜੱਸ ਬੱਜੋਆਣਾ, ਐਡਵੋਕੇਟ ਅਜੀਤਪਾਲ ਸਿੰਘ ਮੰਡੇਰ, ਫਤਿਹ ਕਾਲਜ ਦੇ ਚੇਅਰਮੈਨ ਸੁਖਮੰਦਰ ਸਿੰਘ ਚੱਠਾ, ਬਾਬਾ ਚਮਕੌਰ ਸਿੰਘ ਭਾਈਰੂਪਾ ਤੇ ਬਾਬਾ ਪਰਮਿੰਦਰ ਸਿੰਘ ਕੁਲਾਰ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ। ਕਬੱਡੀ ਓਪਨ ਵਿੱਚ ਸਲੀਣਾ ਦੀ ਟੀਮ ਪਹਿਲੇ ਅਤੇ ਉਗੋਕੇ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਕੰਤਾ ਭਾਈ ਰੂਪਾ ਤੇ ਮੋਨੂੰ ਕੋਟ ਭਾਈ ਵਧੀਆ ਜਾਫੀ, ਰੇਸ਼ਮ ਸਲੀਣਾ ਤੇ ਸ਼ੈਟੀ ਘਰਾਚੋਂ ਵਧੀਆ ਧਾਵੀ ਚੁਣੇ ਗਏ। ਇਸ ਤੋਂ ਬਿਨਾਂ ਵੱਖ ਵੱਖ ਵਜ਼ਨ ਦੇ ਕਬੱਡੀ ਤੇ ਰੱਸਾਕਸ਼ੀ ਦੇ ਮੁਕਾਬਲੇ ਵੀ ਦਰਸ਼ਕਾਂ ਦੀ ਖਿੱਚ ਦਾ ਕੇਂਦਰ ਰਹੇ। ਜੇਤੂ ਟੀਮਾਂ ਨੂੰ ਨਕਦ ਇਨਾਮ ਤੇ ਟਰਾਫੀਆਂ ਦਿੱਤੀਆਂ ਗਈਆਂ।

Advertisement

Advertisement