ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਬਿਲਗਾ ਦੇ ਜਨਮ ਦਿਨ ਸਬੰਧੀ ਸਮਾਗਮ 2 ਨੂੰ

07:35 AM Mar 30, 2024 IST
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।

ਜਲੰਧਰ: ਉੱਘੇ ਗ਼ਦਰੀ ਦੇਸ਼ ਭਗਤ ਬਾਬਾ ਭਗਤ ਸਿੰਘ ਬਿਲਗਾ ਦੇ ਜਨਮਦਿਨ ਸਬੰਧੀ ਸਮਾਗਮ 2 ਅਪਰੈਲ ਨੂੰ ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰ ਹਾਲ ਬਿਲਗਾ (ਜਲੰਧਰ) ਵਿੱਚ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਦੇਸ਼ ਭਗਤ ਯਾਦਗਾਰ ਕਮੇਟੀ ਜਲੰਧਰ ਅਤੇ ਹੋਰ ਅਗਾਂਹ ਵਧੂ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂ ਬਾਬਾ ਬਿਲਗਾ ਜੀ ਦੇ ਜੀਵਨ ਅਤੇ ਯੋਗਦਾਨ ਸਬੰਧੀ ਆਪਣੇ ਵਿਚਾਰ ਪੇਸ਼ ਕਰਨਗੇ। ਇਸ ਸਮਾਗਮ ਲਈ ਯੂ.ਕੇ ਤੋਂ ਉਚੇਚੇ ਤੌਰ ’ਤੇ ਸੁਰਿੰਦਰ ਕੌਰ, ਅਮਨਬੀਰ ਸਿੰਘ ਸੰਘੇੜਾ ਅਤੇ ਜਗਬੀਰ ਸਿੰਘ ਸੰਘੇੜਾ ਸਮੇਤ ਆਏ ਬਾਬਾ ਬਿਲਗਾ ਦੇ ਵੱਡੇ ਸਪੁੱਤਰ ਅਤੇ ਗ਼ਦਰੀ ਬਾਬਾ ਕਾਮਰੇਡ ਭਗਤ ਸਿੰਘ ਬਿਲਗਾ ਯਾਦਗਾਰ ਕਮੇਟੀ ਬਿਲਗਾ ਦੇ ਪ੍ਰਧਾਨ ਅਤੇ ਸ਼ਹੀਦ ਊਧਮ ਸਿੰਘ ਟਰੱਸਟ ਬਰਮਿੰਘਮ ਦੇ ਆਗੂ ਕਾਮਰੇਡ ਕੁਲਬੀਰ ਸਿੰਘ ਸੰਘੇੜਾ ਨੇ ਦੱਸਿਆ ਕਿ ਸਮਾਗਮ ਦਾ ਆਰੰਭ ਯਾਦਗਾਰ ਹਾਲ ’ਤੇ ਗ਼ਦਰ ਪਾਰਟੀ ਦਾ ਝੰਡਾ ਝੁਲਾ ਕੇ ਕੀਤਾ ਜਾਵੇਗਾ। -ਪੱਤਰ ਪ੍ਰੇਰਕ

Advertisement

Advertisement
Advertisement