ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਬੁੱਢਾ ਜੀ ਦੇ ਜਨਮ ਦਿਹਾੜੇ ਸਬੰਧੀ ਸਮਾਗਮ 23 ਨੂੰ

11:48 AM Oct 19, 2024 IST
ਮੇਲੇ ਸਬੰਧੀ ਜਾਣਕਾਰੀ ਦਿੰਦੇ ਹੋਏ ਰਿਸੀਵਰ ਚਰਨਜੀਤ ਸਿੰਘ ਤੇ ਹੋਰ। -ਫੋਟੋ: ਮਿੰਟੂ

ਪੱਤਰ ਪ੍ਰੇਰਕ
ਚੇਤਨਪੁਰਾ, 18 ਅਕਤੂਬਰ
ਬਾਬਾ ਬੁੱਢਾ ਸਾਹਿਬ ਦੇ ਜਨਮ ਦਿਹਾੜੇ ਨੂੰ ਸਮਰਪਿਤ ਸਾਲਾਨਾ ਜੋੜ ਮੇਲਾ ਇਤਿਹਾਸਕ ਗੁਰਦੁਆਰਾ ਸਾਹਿਬ ਮਹਿਲ ਜੰਡਿਆਲਾ ਵਿੱਚ 23 ਅਕਤੂਬਰ ਨੂੰ ਸੰਗਤ ਦੇ ਸਹਿਯੋਗ ਸਦਕਾ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਰਿਸੀਵਰ ਚਰਨਜੀਤ ਸਿੰਘ, ਮੈਨੇਜਰ ਹਰਦਿਆਲ ਸਿੰਘ, ਗੁਰਦੁਆਰਾ ਇੰਸਪੈਕਟਰ ਸੁਖਵਿੰਦਰ ਸਿੰਘ, ਜਰਮਨਜੀਤ ਸਿੰਘ ਅਤੇ ਸੁਖਚੈਨ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਸਜਾਏ ਜਾਣ ਵਾਲੇ ਧਾਰਮਿਕ ਦੀਵਾਨਾਂ ਦੌਰਾਨ ਵੱਖ ਵੱਖ ਜਥੇ ਸੰਗਤ ਨੂੰ ਨਿਹਾਲ ਕਰਨਗੀਆਂ। ਇਸ ਮੌਕੇ ਕਬੱਡੀ ਦੇ ਸ਼ੋਅ ਮੈਚ ਵੀ ਕਰਵਾਏ ਜਾਣਗੇ। ਇਸ ਮੌਕੇ ਗ੍ਰੰਥੀ ਬਾਬਾ ਬੀਰ ਸਿੰਘ, ਅਰਜਨ ਸਿੰਘ, ਹਰਜੀਤ ਸਿੰਘ, ਸੰਤੋਖ ਸਿੰਘ, ਅਨਮੋਲ ਸਿੰਘ, ਸਲਵੰਤ ਸਿੰਘ, ਕੁਲਵੰਤ ਸਿੰਘ, ਜਗਜੀਤ ਸਿੰਘ ਆਦਿ ਹਾਜ਼ਰ ਸਨ।

Advertisement

Advertisement