ਬਾਬਾ ਦੀਪ ਸਿੰਘ ਦਾ ਪ੍ਰਕਾਸ਼ ਦਿਹਾੜਾ ਮਨਾਇਆ
06:48 AM Jan 29, 2025 IST
ਪੱਤਰ ਪ੍ਰੇਰਕ
ਨਰਾਇਣਗੜ੍ਹ, 28 ਜਨਵਰੀ
ਬਾਬਾ ਦੀਪ ਸਿੰਘ ਦਾ ਪ੍ਰਕਾਸ਼ ਪੁਰਬ ਵਾਰਡ ਨੰ. 3 ਨਰਾਇਣਗੜ੍ਹ ਦੇ ਮੁਹੱਲਾ ਪਠਾਣਾਂ ਵਾਲਾ ਵਿੱਚ ਬੜੀ ਸ਼ਰਧਾ ਨਾਲ ਮਨਾਇਆ ਗਿਆ। ਸੁਖਮਨੀ ਸਾਹਿਬ ਦੇ ਪਾਠ ਉਪਰੰਤ ਕੀਰਤਨ ਦਰਬਾਰ ਸਜਾਇਆ ਗਿਆ ਮਗਰੋਂ ਰਾਗੀ ਮਲਕੀਤ ਸਿੰਘ, ਰਣਜੀਤ ਸਿੰਘ ਨੇ ਕਥਾ ਕੀਰਤਨ ਅਤੇ ਗੁਰੂ ਇਤਿਹਾਸ ਸੁਣਾ ਕੇ ਸੰਗਤ ਨੂੰ ਨਿਹਾਲ ਕੀਤਾ। ਉਨ੍ਹਾਂ ਸ਼ਹੀਦ ਬਾਬਾ ਦੀਪ ਸਿੰਘ ਦੇ ਜਨਮ ਦਿਹਾੜੇ ਦੀ ਵਧਾਈ ਦਿੰਦੇ ਹੋਏ ਭਗਤੀ ਵਿੱਚ ਬਲ ਦੀ ਮਹੱਤਤਾ ਬਾਰੇ ਚਾਨਣਾ ਪਾਇਆ। ਇਸ ਦੌਰਾਨ ਉਨ੍ਹਾਂ ਸੰਗਤ ਨੂੰ ਬਾਬਾ ਦੀਪ ਸਿੰਘ ਦੇ ਜੀਵਨ ਬਾਰੇ ਚਾਨਣਾ ਪਾਇਆ। ਉਨ੍ਹਾਂ ਸੰਗਤਾਂ ਨੂੰ ਵਾਹਿਗੁਰੂ ਦੇ ਨਾਮ ਨਾਲ ਜੁੜ ਕੇ ਸੱਚੇ ਮਨ ਨਾਲ ਅਰਦਾਸ ਕਰਨ ਲਈ ਪ੍ਰੇਰਿਆ। ਇਸ ਮੌਕੇ ਗੁਰੂ ਕਾ ਅਤੁੱਟ ਲੰਗਰ ਵਰਤਾਇਆ ਗਿਆ। ਸਮਾਗਮ ਵਿੱਚ ਰਾਜਾ ਭਾਟੀਆ, ਗੁਰਜੰਟ ਸਿੰਘ, ਭਗਤ ਸਿੰਘ, ਪ੍ਰਿਥਵੀ ਸਿੰਘ, ਬਲਵਿੰਦਰ ਸਿੰਘ, ਤੇਜਿੰਦਰ ਪਾਲ ਸਿੰਘ, ਗੁਰਕੀਰਤ ਸਿੰਘ, ਸਤਨਾਮ ਭਾਟੀਆ, ਦਰਸ਼ਨ ਸਿੰਘ ਹਾਜ਼ਰ ਸਨ।
Advertisement
Advertisement