For the best experience, open
https://m.punjabitribuneonline.com
on your mobile browser.
Advertisement

ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ

11:38 AM Jan 28, 2024 IST
ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਮਨਾਇਆ
ਜਲਾਲਾਬਾਦ ਦੀ ਇੰਦਰ ਨਗਰੀ ਦੀ ਟੁੱਟੀ ਸੜਕ ਦੀ ਝਲਕ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 27 ਜਨਵਰੀ
ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਸਿਰਲੱਥ ਯੋਧੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ। ਸਵੇਰੇ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਜਾਰੀ ਰਿਹਾ। ਬੀਬੀ ਸੰਗੀਤ ਕੌਰ ਦੇ ਇੰਟਰਨੈਸ਼ਨਲ ਢਾਡੀ ਜਥੇ ਨੇ ਅਮਰ ਸ਼ਹੀਦ ਜਥੇਦਾਰ ਬਾਬਾ ਦੀਪ ਸਿੰਘ ਦਾ ਜੀਵਨ ਬ੍ਰਿਤਾਂਤ ਢਾਡੀ ਵਾਰਾਂ ਰਾਹੀਂ ਸੁਣਾਇਆ। ਭਾਈ ਗੁਰਪਾਲ ਸਿੰਘ ਸ਼੍ਰੋਮਣੀ ਪ੍ਰਚਾਰਕ ਦਮਦਮੀ ਟਕਸਾਲ ਨੇ ਬਾਬਾ ਦੀਪ ਸਿੰਘ ਵੱਲੋਂ ਸ੍ਰੀ ਦਰਬਾਰ ਸਾਹਿਬ ਦੀ ਬੇਅਦਬੀ ਕਰਨ ਵਾਲੇ ਮੁਗਲਾਂ ਖ਼ਿਲਾਫ਼ ਲੜੀ ਜੰਗ ਬਾਰੇ ਸੰਗਤ ਨੂੰ ਜਾਣੂ ਕਰਵਾਇਆ। ਭਾਈ ਅਵਤਾਰ ਸਿੰਘ ਆਲਮ ਤੇ ਸਾਥੀਆਂ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀਂ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਇਸ ਮੌਕੇ ਭਾਈ ਹਰਵਿੰਦਰ ਸਿੰਘ, ਭਾਈ ਜੋਗਿੰਦਰ ਸਿੰਘ, ਭਾਈ ਸੁਖਵਿੰਦਰ ਸਿੰਘ, ਭਾਈ ਇਕਬਾਲ ਸਿੰਘ, ਭਾਈ ਸੰਦੀਪ ਸਿੰਘ, ਸੁਖਮਨੀ ਸੇਵਾ ਸੁਸਾਇਟੀ ਦੀਆਂ ਬੀਬੀਆਂ, ਸ਼ੇਰੇ-ਪੰਜਾਬ ਕਵੀਸ਼ਰੀ ਜਥਾ, ਮੀਰੀ-ਪੀਰੀ ਪੰਥਕ ਢਾਡੀ ਜਥਾ, ਭਾਈ ਜਰਨੈਲ ਸਿੰਘ, ਭਾਈ ਇੰਦਰਜੀਤ ਸਿੰਘ, ਭਾਈ ਜਸਵੰਤ ਸਿੰਘ, ਭਾਈ ਗੁਰਮੀਤ ਸਿੰਘ ਅਤੇ ਭਾਈ ਸੁਰਿੰਦਰ ਸਿੰਘ ਨੇ ਕਥਾ, ਕੀਰਤਨ ਰਾਹੀਂ ਸੰਗਤ ਨੂੰ ਨਿਹਾਲ ਕੀਤਾ।

Advertisement

Advertisement
Author Image

sukhwinder singh

View all posts

Advertisement
Advertisement
×