ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਫਰੀਦ ਯੂਨੀਵਰਸਿਟੀ ਵੱਲੋਂ ਐੱਨਆਰਆਈ ਕੋਟੇ ਦੀਆਂ ਸੀਟਾਂ ਅਲਾਟ ਕਰਨ ਦਾ ਫ਼ੈਸਲਾ ਮੁਲਤਵੀ

08:04 AM Aug 30, 2024 IST

ਨਿੱਜੀ ਪੱਤਰ ਪ੍ਰੇਰਕ
ਫਰੀਦਕੋਟ, 29 ਅਗਸਤ
ਹਫਤਾ ਪਹਿਲਾਂ ਪੰਜਾਬ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਵੱਲੋਂ ਐੱਨਆਰਆਈ ਸੀਟਾਂ ਲਈ ਜਾਰੀ ਕੀਤਾ ਨੋਟੀਫਿਕੇਸ਼ਨ ਵਿਵਾਦਾਂ ਵਿੱਚ ਘਿਰ ਗਿਆ ਹੈ ਅਤੇ ਹੁਣ ਇਹ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਵਿਚਾਰ ਅਧੀਨ ਹੈ। ਪੰਜਾਬ ਸਰਕਾਰ ਵੱਲੋਂ ਨਵੇਂ ਜਾਰੀ ਕੀਤੇ ਨੋਟੀਫਿਕੇਸ਼ਨ ਮੁਤਾਬਕ ਐੱਨਆਰਆਈ ਵਿਅਕਤੀ ਆਪਣੇ ਦੂਰ ਦੇ ਰਿਸ਼ਤੇਦਾਰ ਨੂੰ ਵੀ ਐੱਮਬੀਬੀਐੱਸ ਅਤੇ ਬੀਡੀਐੱਸ ਦੀ ਪੜ੍ਹਾਈ ਲਈ ਸਪੋਂਸਰ ਕਰ ਸਕਦਾ ਹੈ। ਯੂਨੀਵਰਸਿਟੀ ਨੇ ਪਰਵਾਸੀ ਪੰਜਾਬੀਆਂ ਦੇ ਦੂਰ ਦੇ ਰਿਸ਼ਤੇਦਾਰਾਂ ਨੂੰ ਤਾਂ ਐੱਮਬੀਬੀਐੱਸ ਅਤੇ ਬੀਡੀਐੱਸ ਵਿੱਚ ਦਾਖ਼ਲਾ ਦੇਣ ਲਈ ਹਾਂ ਕਰ ਦਿੱਤੀ ਸੀ ਪਰ ਕੁਝ ਐੱਨਆਰਆਈਜ਼ ਦੇ ਸਕੇ ਭੈਣ-ਭਰਾਵਾਂ ਨੂੰ ਦਾਖ਼ਲਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਯੂਨੀਵਰਸਿਟੀ ਦੇ ਇਸ ਫੈਸਲੇ ਖ਼ਿਲਾਫ਼ ਦੋ ਵਿਦਿਆਰਥੀਆਂ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਕੀਤੀ ਸੀ। ਮਗਰੋਂ ਯੂਨੀਵਰਸਿਟੀ ਦੇ ਅਧਿਕਾਰੀਆਂ ਨੇ ਸਪੱਸ਼ਟ ਕਰ ਦਿੱਤਾ ਕਿ ਅਦਾਲਤ ਦੇ ਫੈਸਲੇ ਤੱਕ ਐੱਨਆਰਆਈ ਕੋਟੇ ਦੀਆਂ ਸੀਟਾਂ ਅਲਾਟ ਨਹੀਂ ਕੀਤੀਆਂ ਜਾਣਗੀਆਂ। ਯੂਨੀਵਰਸਿਟੀ ਇਸ ਬਾਰੇ ਅਗਲਾ ਫੈਸਲਾ 2 ਸਤੰਬਰ ਤੋਂ ਬਾਅਦ ਹੀ ਲਵੇਗੀ।

Advertisement

Advertisement