For the best experience, open
https://m.punjabitribuneonline.com
on your mobile browser.
Advertisement

ਬਾਬਾ ਮਹਾਰਾਜ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ

07:12 AM Jul 06, 2023 IST
ਬਾਬਾ ਮਹਾਰਾਜ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ
ਪਿੰਡ ਰੱਬੋਂ ਉੱਚੀ ਵਿੱਚ ਸਮਾਗਮ ਦੌਰਾਨ ਸੰਬੋਧਨ ਕਰਦੇ ਹੋਏ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ।
Advertisement

ਦੇਵਿੰਦਰ ਸਿੰਘ ਜੱਗੀ
ਪਾਇਲ, 5 ਜੁਲਾਈ
ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਬਾਬਾ ਮਹਾਰਾਜ ਸਿੰਘ ਦਾ 167ਵਾਂ ਸ਼ਹੀਦੀ ਦਿਹਾੜਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਰੱਬੋਂ ਉੱਚੀ ਵਿੱਚ ਸੰਤ ਜਗਜੀਤ ਸਿੰਘ ਹਰਖੋਵਾਲ ਵਾਲਿਆਂ ਦੀ ਦੇਖ ਰੇਖ ਹੇਠ ਮਨਾਇਆ ਗਿਆ। ਇਸ ਮੌਕੇ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਦੂਜੇ ਮੁਲਕਾਂ ਵਿੱਚ ਵੀ ਆਪਣੇ ਦੇਸ਼ ਅਤੇ ਕੌਮ ਦਾ ਨਾਮ ਰੁਸ਼ਨਾਇਆ ਹੈ। ਉਨ੍ਹਾਂ ਕਿਹਾ ਕਿ ਹਲਕੇ ਦੀ ਜ਼ਿੰਮੇਵਾਰੀ ਮਿਲਣ ਤੋਂ ਬਾਅਦ ਉਨ੍ਹਾਂ ਦੇ ਮਨ ਵਿੱਚ ਵੱਡੀ ਤਾਂਘ ਸੀ ਕਿ ਪਿੰਡ ਰੱਬੋਂ ਉੱਚੀ ਵਿੱਚ ਸੁਸ਼ੋਭਿਤ ਬੁੱਤ ਦੇ ਆਲੇ ਦੁਆਲੇ ਚਾਰਦੀਵਾਰੀ ਬਣਵਾ ਕੇ ਪੌਦੇ ਲਗਾਏ ਜਾਣ। ਇਹ ਕਾਰਜ ਸੰਗਤ ਦੀਆਂ ਦੁਆਵਾਂ ਸਦਕਾ ਨੇਪਰੇ ਚੜ੍ਹ ਗਿਆ ਹੈ। ਉਨ੍ਹਾਂ ਕਿਹਾ ਕਿ ਅੰਗਰੇਜ਼ ਹਕੂਮਤ ਦਾ ਸਾਹਮਣਾ ਕਰਦਿਆਂ ਸਿੰਗਾਪੁਰਾ ਵਿੱਚ ਜਿੱਥੇ ਬਾਬਾ ਜੀ ਨੇ ਚੜ੍ਹਦੀ ਕਲਾ ਵਿੱਚ ਨਾਮ ਸਿਮਰਨ ਕਰ ਕੇ ਸਮਾਂ ਬਤੀਤ ਕੀਤਾ, ਉੱਥੇ ਅੱਜ ਗੁਰਦੁਆਰਾ ਸਾਹਿਬ ਸੁਸ਼ੋਭਿਤ ਹੈ। ਸਮਾਗਮ ਦੌਰਾਨ ਵੱਖ ਵੱਖ ਸਿਆਸੀ ਪਾਰਟੀਆਂ ਦੇ ਆਗੂਆਂ ਨੇ ਵੀ ਸ਼ਮੂਲੀਅਤ ਕੀਤੀ। ਇਸ ਤੋਂ ਪਹਿਲਾਂ ਸਮਾਗਮ ਵਿੱਚ ਸੰਤ ਭੁਪਿੰਦਰ ਸਿੰਘ ਜਰਗ, ਬਾਬਾ ਸਤਨਾਮ ਸਿੰਘ ਭੀਖੀ, ਬਾਬਾ ਰਜਨੀਸ਼ ਸਿੰਘ ਨੱਥੂਮਾਜਰੇ ਵਾਲੇ, ਗੁਰਦੁਆਰਾ ਕਰਮਸਰ ਰਾੜਾ ਸਾਹਿਬ ਦੇ ਕੀਰਤਨੀ ਜਥੇ ਅਤੇ ਬਾਬਾ ਹਰਨੇਕ ਸਿੰਘ ਲੰਗਰਾਂ ਵਾਲਿਆਂ ਦੇ ਕੀਰਤਨੀ ਜਥੇ ਨੇ ਸ਼ਮੂਲੀਅਤ ਕੀਤੀ ਅਤੇ ਬਾਬਾ ਜੀ ਦੇ ਜੀਵਨ ਸਬੰਧੀ ਵਿਚਾਰਾਂ ਸਾਂਝੀਆਂ ਕੀਤੀਆਂ।

Advertisement

‘ਆਪ’ ਸਰਕਾਰ ਸ਼ਹੀਦਾਂ ਦੇ ਰਾਜ ਪੱਧਰੀ ਸਮਾਗਮ ਮਨਾਉਣ ਤੋਂ ਮੁਨਕਰ: ਡਾ. ਅਮਰ ਸਿੰਘ, ਲੱਖਾ ਪਾਇਲ
ਪਾਇਲ (ਪੱਤਰ ਪ੍ਰੇਰਕ): ਆਜ਼ਾਦੀ ਸੰਗਰਾਮ ਦੇ ਪਹਿਲੇ ਆਜ਼ਾਦੀ ਘੁਲਾਈਟੇ ਬਾਬਾ ਮਹਾਰਾਜ ਸਿੰਘ ਦੇ 167ਵੇਂ ਸ਼ਹੀਦੀ ਦਿਹਾੜੇ ਸਬੰਧੀ ਪਿੰਡ ਰੱਬੋਂ ਉਚੀ ਵਿੱਚ ਹੋਏ ਸਾਲਾਨਾ ਸਮਾਗਮ ਦੌਰਾਨ ਲੋਕ ਸਭਾ ਹਲਕਾ ਫ਼ਤਹਿਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਡਾ. ਅਮਰ ਸਿੰਘ ਬੋਪਾਰਾਏ ਅਤੇ ਸਾਬਕਾ ਵਿਧਾਇਕ ਲਖਵੀਰ ਸਿੰਘ ਲੱਖਾ ਵੱਲੋਂ ਸਿਜਦਾ ਕੀਤਾ ਗਿਆ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੋਵਾਂ ਆਗੂਆਂ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੌਰਾਨ ਇਸ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਇਆ ਜਾਂਦਾ ਰਿਹਾ ਹੈ ਅਤੇ ਮੁੱਖ ਮੰਤਰੀ ਤੇ ਮੰਤਰੀ ਸ਼ਿਰਕਤ ਕਰਦੇ ਸਨ ਪਰ ਸ਼ਹੀਦਾਂ ਦੇ ਨਾਮ ’ਤੇ ਵੋਟਾਂ ਲੈ ਕੇ ਬਣੀ ਸਰਕਾਰ ਦੇ ਦੂਜੇ ਸਾਲ ਵੀ ਸਰਕਾਰ ਇਸ ਦਿਹਾੜੇ ਨੂੰ ਰਾਜ ਪੱਧਰੀ ਸਮਾਗਮ ਵਜੋਂ ਮਨਾਉਣ ਤੋਂ ਮੁਨਕਰ ਰਹੀ ਹੈ। ਪਿਛਲੀ ਵਾਰ ਕੇਵਲ ਮੰਤਰੀ ਆਏ ਸਨ ਪਰ ਇਸ ਵਾਰ ਸਰਕਾਰ ਦਾ ਕੋਈ ਮੰਤਰੀ ਵੀ ਨਹੀਂ ਪਹੁੰਚਿਆ।

Advertisement
Tags :
Author Image

sukhwinder singh

View all posts

Advertisement
Advertisement
×