ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਮੋਨੀ ਕਾਲਜ ਦਾ ਨਤੀਜਾ ਸ਼ਾਨਦਾਰ

07:25 AM Apr 26, 2024 IST

ਭੁੱਚੋ ਮੰਡੀ: ਬਾਬਾ ਮੋਨੀ ਜੀ ਮਹਾਰਾਜ ਕਾਲਜ ਆਫ਼ ਐਜੂਕੇਸ਼ਨ ਲਹਿਰਾ ਮੁਹੱਬਤ (ਬਠਿੰਡਾ) ਦੇ ਵਿਦਿਆਰਥੀਆਂ ਦਾ ਬੀਐੱਡ ਭਾਗ-ਦੂਜਾ (ਸਮੈੱਸਟਰ-ਤੀਜਾ) ਦਾ ਨਤੀਜਾ ਸੌ ਫੀਸਦੀ ਰਿਹਾ। ਵਿਦਿਆਰਥਣ ਸੀਮਾ ਰਾਣੀ ਪੁੱਤਰੀ ਛਿੰਦਰਪਾਲ ਸਿੰਘ (ਭੁੱਚੋ ਮੰਡੀ) ਅਤੇ ਰਾਜਵਿੰਦਰ ਕੌਰ ਪੁੱਤਰੀ ਗੁਰਦੀਪ ਸਿੰਘ (ਕੋਠਾ ਗੁਰੂ ਕਾ) ਨੇ 81.3 ਫੀਸਦੀ ਅੰਕ ਲੈ ਕੇ ਕਾਲਜ ਵਿੱਚੋਂ ਪਹਿਲਾ, ਜਸਵੀਰ ਕੌਰ ਪੁੱਤਰੀ ਜਗਰਾਜ ਸਿੰਘ (ਬਰਨਾਲਾ), ਹਰਸਿਮਰਨਜੀਤ ਕੌਰ ਪੁੱਤਰੀ ਗੁਰਪਿਆਰ ਸਿੰਘ (ਤਪਾ ਮੰਡੀ) ਅਤੇ ਹਰਸਿਮਰਨ ਕੌਰ ਪੁੱਤਰੀ ਨਿਰਮਲ ਸਿੰਘ (ਭੁੱਚੋ ਕਲਾਂ) ਨੇ 81 ਫੀਸਦੀ ਅੰਕਾਂ ਨਾਲ ਦੂਜਾ ਅਤੇ ਮੂਰਤੀ ਕੌਰ ਪੁੱਤਰੀ ਸੁਖਦੇਵ ਸਿੰਘ (ਕਲਿਆਣ ਸੁੱਖਾ), ਕਰਮਵੀਰ ਕੌਰ ਪੁੱਤਰੀ ਕਸ਼ਮੀਰ ਸਿੰਘ (ਨਥਾਣਾ) ਅਤੇ ਦੀਦਾਰ ਸਿੰਘ ਪੁੱਤਰ ਵੀਰਪਾਲ ਸਿੰਘ (ਲਹਿਰਾ ਧੂਰਕੋਟ) ਨੇ 80.06 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ ਅਤੇ ਐਮਡੀ ਲਖਵੀਰ ਸਿੰਘ ਸਿੱਧੂ, ਐਜੂਕੇਸ਼ਨ ਕਾਲਜ ਦੇ ਪ੍ਰਿੰਸੀਪਲ ਮੁਕੇਸ਼ ਕੁਮਾਰ ਸਾਹੂ ਨੇ ਵਧਾਈ ਦਿੱਤੀ।

Advertisement

Advertisement
Advertisement