ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ

10:15 AM Aug 11, 2024 IST
ਅਰਸ਼ਦੀਪ ਕੌਰ, ਜਸਪ੍ਰੀਤ ਕੌਰ, ਜੈਦੀਪ ਿਸੰਘ

ਭੁੱਚੋ ਮੰਡੀ: ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ (ਬਠਿੰਡਾ) ਦਾ ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀਏ ਭਾਗ ਤੀਜਾ (ਸਮੈਸਟਰ ਛੇਵਾਂ) ਨਤੀਜਾ ਸਰਬੋਤਮ ਰਿਹਾ। ਇਸ ਵਿੱਚ ਵਿਦਿਆਰਥਣ ਅਰਸ਼ਦੀਪ ਕੌਰ ਮਹਿਰਾਜ ਨੇ 84.4 ਫੀਸਦੀ ਅੰਕਾਂ ਨਾਲ ਕਾਲਜ ਵਿੱਚੋਂ ਪਹਿਲਾ, ਜਸਪ੍ਰੀਤ ਕੌਰ ਲਹਿਰਾ ਮੁਹੱਬਤ ਨੇ 81.1 ਫੀਸਦੀ ਨਾਲ ਦੂਜਾ ਅਤੇ ਜੈਦੀਪ ਸਿੰਘ ਭੁੱਲਰ ਭਦੌੜ ਨੇ 79.4 ਫੀਸਦੀ ਅੰਕ ਲੈ ਕੇ ਤੀਜਾ ਸਥਾਨ ਹਾਸਲ ਕੀਤਾ। ਪ੍ਰਿੰਸੀਪਲ ਪ੍ਰੋ. ਅਮਨਿੰਦਰ ਕੌਰ ਅਤੇ ਐਜੂਕੇਸ਼ਨ ਕਾਲਜ ਦੇ ਵਾਈਸ ਪ੍ਰਿੰਸੀਪਲ ਡਾ. ਦਿਨੇਸ਼ ਕੁਮਾਰ ਨੇ ਵਿਦਿਆਰਥੀਆਂ ਦਾ ਹੌਸਲਾ ਅਫਜ਼ਾਈ ਕੀਤੀ ਅਤੇ ਦੱਸਿਆ ਕਿ ਸਾਰੇ ਵਿਦਿਆਰਥੀਆਂ ਨੇ ਪਹਿਲੇ ਦਰਜੇ ਵਿੱਚ ਪ੍ਰੀਖਿਆ ਪਾਸ ਕੀਤੀ ਹੈ। ਇਸ ਮੌਕੇ ਕਾਲਜ ਦੇ ਡਾਇਰੈਕਟਰ ਕੇਸਰ ਸਿੰਘ ਧਲੇਵਾਂ, ਮੈਨੇਜਿੰਗ ਡਾਇਰੈਕਟਰ ਲਖਵੀਰ ਸਿੰਘ ਸਿੱਧੂ ਅਤੇ ਐਡਮਨਿਸਟ੍ਰੇਟਰ ਕੁਲਵੀਰ ਸਿੰਘ ਸਿੱਧੂ ਨੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਨੂੰ ਵਧਾਈ ਦਿੱਤੀ। ਇਸ ਮੌਕੇ ਪ੍ਰੋ. ਸੁਖਦੀਪ ਕੌਰ, ਪ੍ਰੋ. ਰੁਚਿਕਾ, ਪ੍ਰੋ .ਸੁਮਨ, ਪ੍ਰੋ. ਵਰਿੰਦਰ ਸਿੰਘ, ਪ੍ਰੋ. ਮੋਨਿਕਾ ਗਰਗ, ਪ੍ਰੋ. ਰੁਪਿੰਦਰ ਸਿੰਘ, ਪ੍ਰੋ. ਸੁਖਦੀਪ ਕੌਰ (ਪੰਜਾਬੀ), ਪ੍ਰੋ. ਲਖਵੀਰ ਕੌਰ, ਪ੍ਰੋ. ਰਮਨਦੀਪ ਕੌਰ, ਪ੍ਰੋ. ਗੁਰਪ੍ਰੀਤ ਰਾਮ, ਪ੍ਰੋ. ਦਲਜੀਤ ਕੌਰ, ਪ੍ਰੋ. ਮਨੀਸ਼ਾ ਅਤੇ ਪ੍ਰੋ.ਕਰਮਵੀਰ ਕੌਰ ਹਾਜ਼ਰ ਸਨ। -ਪੱਤਰ ਪ੍ਰੇਰਕ

Advertisement

Advertisement