ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬੇ ਨਾਨਕ ਦਾ ਵਿਆਹ ਪੁਰਬ ਮਨਾਇਆ

09:08 AM Sep 12, 2024 IST
ਸਮਾਗਮ ਦੌਰਾਨ ਕੀਰਤਨ ਕਰਦਾ ਹੋਇਆ ਭਾਈ ਕੁਲਦੀਪ ਸਿੰਘ ਦਾ ਰਾਗੀ ਜਥਾ। -ਫੋਟੋ: ਮਿੱਤਲ

ਮਹਾਂਵੀਰ ਮਿੱਤਲ
ਜੀਂਦ, 11 ਸਤੰਬਰ
ਇੱਥੇ ਅੱਜ ਗੁਰੂ ਨਾਨਕ ਦੇਵ ਜੀ ਦਾ ਵਿਆਹ ਪੁਰਬ ਇਤਿਹਾਸਕ ਗੁਰਦੁਆਰਾ ਗੁਰੂ ਤੇਗ ਬਹਾਦਰ ਸਾਹਿਬ ਵਿੱਚ ਬੜੀ ਹੀ ਸ਼ਰਧਾ ਅਤੇ ਧੂਮਧਾਮ ਨਾਲ ਮਨਾਇਆ ਗਿਆ। ਗੁਰੂ ਘਰ ਦੇ ਬੁਲਾਰੇ ਬਲਵਿੰਦਰ ਸਿੰਘ ਦੇ ਅਨੁਸਾਰ ਇਸ ਮੌਕੇ ਗੁਰਦੁਆਰੇ ਵਿੱਚ ਗੁਰਮਤਿ ਸਮਾਗ਼ਮ ਕੀਤਾ ਗਿਆ। ਇਸ ਵਿੱਚ ਹਿਸਾਰ ਤੋਂ ਆਏ ਭਾਈ ਕੁਲਦੀਪ ਸਿੰਘ ਦੇ ਰਾਗੀ ਜੱਥੇ ਨੇ ਗੁਰੂ ਨਾਨਕ ਦੇਵ ਜੀ ਦੇ ਵਿਆਹ ਪੁਰਬ ਸਬੰਧੀ ਜਾਣਕਾਰੀ ਸੰਗਤ ਨਾਲ ਸਾਂਝੀ ਕੀਤੀ। ਇਸ ਮੌਕੇ ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਕਾਰਜਕਾਰਨੀ ਦੀ ਮੈਂਬਰ ਬੀਬੀ ਪਰਮਿੰਦਰ ਕੌਰ ਨੇ ਗੁਰਦੁਆਰਾ ਕੰਧ ਸਾਹਿਬ ਦੇ ਪਿਛੋਕੜ ਬਾਰੇ ਦੱਸਿਆ। ਸਮਾਗਮ ਉਪਰੰਤ ਗੁਰੂ ਦਾ ਅਟੁੱਟ ਲੰਗਰ ਵਰਤਾਇਆ ਗਿਆ। ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਗੁਵਿੰਦਰ ਸਿੰਘ ਚੌਗਾਮਾ, ਜਥੇਦਾਰ ਗੁਰਜਿੰਦਰ ਸਿੰਘ, ਜੋਗਿੰਦਰ ਸਿੰਘ ਪਾਹਵਾ, ਕਮਲ ਚੁੱਘ, ਹੈੱਡ ਗਰੰਥੀ ਗਿਆਨੀ ਗੁਰਵਿੰਦਰ ਸਿੰਘ ਰਤਕ, ਜਸਕਰਨ ਸਿੰਘ ਅਤੇ ਦਰਸ਼ਨ ਸਿੰਘ ਹਾਜ਼ਰ ਸਨ।

Advertisement

Advertisement