ਬਾਬਾ ਸਿੱਦੀਕੀ ਕਤਲ ਕੇਸ: ਗੁਰਮੇਲ ਸਿੰਘ ਨੂੰ 21 ਅਕਤੂਬਰ ਤਕ ਪੁਲੀਸ ਹਿਰਾਸਤ ’ਚ ਭੇਜਿਆ
ਮੁੰਬਈ, 13 ਅਕਤੂਬਰ
Baba Siddique case: ਬਾਬਾ ਸਿੱਦੀਕੀ ਕਤਲ ਕੇਸ ਵਿਚ ਮੁੰਬਈ ਕ੍ਰਾਈਮ ਬ੍ਰਾਂਚ ਨੇ ਮੁਲਜ਼ਮਾਂ ਕੋਲੋਂ 28 ਜ਼ਿੰਦਾ ਕਾਰਤੂਸ ਬਰਾਮਦ ਕੀਤੇ ਹਨ। ਪੁਲੀਸ ਦਾ ਕਹਿਣਾ ਹੈ ਕਿ ਮੁਲਜ਼ਮ ਕਿਸੇ ਕੌਮਾਂਤਰੀ ਗਰੋਹ ਨਾਲ ਵੀ ਜੁੜੇ ਹੋ ਸਕਦੇ ਹਨ। ਪੁਲੀਸ ਨੇ ਦੋ ਮੁਲਜ਼ਮਾਂ ਨੂੰ ਅਦਾਲਤ ਵਿਚ ਪੇਸ਼ ਕਰਦਿਆਂ 14 ਦਿਨਾਂ ਦੇ ਪੁਲੀਸ ਰਿਮਾਂਡ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋ ਮੁਲਜ਼ਮਾਂ ਵਿਚ ਇਕ ਗੁਰਮੇਲ ਸਿੰਘ ਨੂੰ 21 ਅਕਤੂਬਰ ਤਕ ਪੁਲੀਸ ਰਿਮਾਂਡ ’ਤੇ ਭੇਜ ਦਿੱਤਾ ਹੈ ਜਦਕਿ ਦੂਜੇ ਮੁਲਜ਼ਮ ਦੀ ਪੁਲੀਸ ਕਸਟਡੀ ਨਹੀਂ ਮਿਲੀ।
ਦੱਸਣਾ ਬਣਦਾ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਅਤੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਨੂੰ ਬਾਂਦਰਾ ਦੇ ਨਿਰਮਲ ਨਗਰ ਨੇੜੇ ਗੋਲੀ ਮਾਰ ਦਿੱਤੀ ਗਈ ਸੀ ਜਿਸ ਦੀ ਬਾਅਦ ’ਚ ਲੀਲਾਵਤੀ ਹਸਪਤਾਲ ’ਚ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਬਾਬਾ ਸਿੱਦੀਕੀ ਹੱਤਿਆ ਮਾਮਲੇ ਦੀ ਲਾਰੈਂਸ ਬਿਸ਼ਲੋਈ ਗਰੋਹ ਨੇ ਜ਼ਿੰਮੇਵਾਰੀ ਲਈ ਸੀ। ਇਸ ਸਬੰਧੀ ਸ਼ੁਭੂ ਲੋਨਕਰ ਮਹਾਰਾਸ਼ਟਰ ਨਾਂ ਦੇ ਯੂਜ਼ਰ ਨੇ ਸੋਸ਼ਲ ਮੀਡੀਆ ’ਤੇ ਪੋਸਟ ਪਾਈ ਹੈ ਜਿਸ ਦੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।