ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬਾ ਸਿੱਦੀਕੀ ਕਤਲ: ਮੁੰਬਈ ਪੁਲੀਸ ਵੱਲੋਂ ਤਿੰਨ ਖ਼ਿਲਾਫ਼ ਲੁੱਕ ਆਊਟ ਸਰਕੁਲਰ ਜਾਰੀ

07:44 AM Oct 18, 2024 IST

ਮੁੰਬਈ:

Advertisement

ਐਨਸੀਪੀ ਆਗੂ ਬਾਬਾ ਸਿੱਦੀਕੀ ਹੱਤਿਆ ਦੀ ਜਾਂਚ ਕਰ ਰਹੀ ਮੁੰਬਈ ਪੁਲੀਸ ਨੇ ਮੁੱਖ ਸ਼ੂਟਰ ਸ਼ਿਵਕੁਮਾਰ ਗੌਤਮ ਸਣੇ ਤਿੰਨ ਮੁਲਜ਼ਮਾਂ ਨੂੰ ਦੇਸ਼ ਤੋਂ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਸਰਕੁਲਰ (ਐਲਓਸੀ) ਜਾਰੀ ਕੀਤਾ ਹੈ। ਇਸ ਮਾਮਲੇ ਵਿਚ ਦੋ ਹੋਰ ਸ਼ੁਭਮ ਲੋਨਕਰ ਅਤੇ ਮੁਹੰਮਦ ਜੀਸ਼ਾਨ ਅਖਤਰ ਸ਼ਾਮਲ ਹਨ। ਅਧਿਕਾਰੀ ਨੇ ਦੱਸਿਆ ਕਿ ਮੁੰਬਈ ਪੁਲੀਸ ਦੀ ਅਪਰਾਧ ਸ਼ਾਖਾ ਦੀਆਂ ਟੀਮਾਂ ਨੂੰ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਦੇਸ਼ ਦੇ ਵੱਖ-ਵੱਖ ਹਿੱਸਿਆਂ ਵਿੱਚ ਭੇਜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਸਮੁੰਦਰੀ ਬੰਦਰਗਾਹਾਂ ਅਤੇ ਹਵਾਈ ਅੱਡਿਆਂ ਨੂੰ ਅਲਰਟ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਦੀ ਰਾਤ ਨੂੰ ਮੁੰਬਈ ਦੇ ਬਾਂਦਰਾ ਸਥਿਤ ਉਨ੍ਹਾਂ ਦੇ ਵਿਧਾਇਕ ਪੁੱਤਰ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪੁਲੀਸ ਨੇ ਇਸ ਮਾਮਲੇ ਵਿਚ ਹੁਣ ਤੱਕ ਹਰਿਆਣਾ ਵਾਸੀ ਗੁਰਮੇਲ ਬਲਜੀਤ ਸਿੰਘ (23), ਉੱਤਰ ਪ੍ਰਦੇਸ਼ ਵਾਸੀ ਧਰਮਰਾਜ ਕਸ਼ਯਪ (19) ਸਣੇ ਚਾਰ ਜਣਿਆਂ ਨੂੰ ਗ੍ਰਿਫ਼ਤਾਰ ਕੀਤਾ ਹੈ।

Advertisement
Advertisement