ਬਾਬਾ ਸਿੱਦੀਕੀ ਹੱਤਿਆ: ਮੁਲਜ਼ਮਾਂ ਖ਼ਿਲਾਫ਼ ਮਕੋਕਾ ਦੀਆਂ ਧਾਰਾਵਾਂ ਲਾਈਆਂ
06:43 AM Dec 01, 2024 IST
Advertisement
ਮੁੰਬਈ, 30 ਨਵੰਬਰ
ਮੁੰਬਈ ਪੁਲੀਸ ਨੇ ਐੱਨਸੀਪੀ ਆਗੂ ਬਾਬਾ ਸਿੱਦੀਕੀ ਦੀ ਹੱਤਿਆ ਮਾਮਲੇ ਵਿੱਚ ਮੁਲਜ਼ਮਾਂ ਖ਼ਿਲਾਫ਼ ਮਹਾਰਾਸ਼ਟਰ ਕੰਟਰੋਲ ਆਫ ਆਰਗੇਨਾਈਜ਼ਡ ਕਰਾਈਮ ਐਕਟ (ਮਕੋਕਾ) ਦੀਆਂ ਧਾਰਾਵਾਂ ਲਾਈਆਂ ਹਨ। ਅਪਰਾਧ ਸ਼ਾਖਾ ਨੇ ਇਸ ਮਾਮਲੇ ’ਚ ਹੁਣ ਤੱਕ ਮੁੱਖ ਸ਼ੂਟਰ ਸ਼ਿਵ ਕੁਮਾਰ ਗੌਤਮ ਸਮੇਤ 26 ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਹੈ। ਮੁੰਬਈ ਪੁਲੀਸ ਦੇ ਅਧਿਕਾਰੀ ਨੇ ਬਹੁਤੇ ਵੇਰਵੇ ਦਿੱਤੇ ਬਿਨਾਂ ਕਿਹਾ ਕਿ ਬਾਬਾ ਸਿੱਦੀਕੀ ਹੱਤਿਆ ਮਾਮਲੇ ਵਿੱਚ ਮਕੋਕਾ ਦੀਆਂ ਧਾਰਾਵਾਂ ਲਾਈਆਂ ਗਈਆਂ ਹਨ। ਮਕੋਕਾ ਤਹਿਤ ਪੁਲੀਸ ਨੂੰ ਦਿੱਤੇ ਇਕਬਾਲੀਆ ਬਿਆਨ ਅਦਾਲਤ ਵਿੱਚ ਸਬੂਤ ਮੰਨੇ ਜਾਂਦੇ ਹਨ ਅਤੇ ਇਸ ਤਹਿਤ ਜ਼ਮਾਨਤ ਮਿਲਣੀ ਔਖੀ ਹੈ। ਜ਼ਿਕਰਯੋਗ ਹੈ ਕਿ ਮਹਾਰਾਸ਼ਟਰ ਦੇ ਸਾਬਕਾ ਮੰਤਰੀ ਬਾਬਾ ਸਿੱਦੀਕੀ (66) ਦੀ 12 ਅਕਤੂਬਰ ਨੂੰ ਮੁੰਬਈ ਵਿੱਚ ਉਨ੍ਹਾਂ ਦੇ ਪੁੱਤਰ ਅਤੇ ਵਿਧਾਇਕ ਜੀਸ਼ਾਨ ਸਿੱਦੀਕੀ ਦੇ ਦਫ਼ਤਰ ਦੇ ਬਾਹਰ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। -ਪੀਟੀਆਈ
Advertisement
Advertisement
Advertisement