ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਬਾਬਾ ਸ੍ਰੀਚੰਦ ਦਾ ਜਨਮ ਦਿਹਾੜਾ ਮਨਾਇਆ

10:42 AM Nov 08, 2023 IST
ਸਮਾਗਮ ਦੌਰਾਨ ਗੁਰਬਾਣੀ ਕੀਰਤਨ ਕਰਦਾ ਹੋਇਆ ਬੀਬੀਆਂ ਦਾ ਜਥਾ। -ਫੋਟੋ: ਸੋਢੀ

ਐਸ.ਏ.ਐਸ. ਨਗਰ (ਮੁਹਾਲੀ): ਇੱਥੋਂ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿੱਚ ਗੁਰੂ ਨਾਨਕ ਦੇਵ ਦੇ ਵੱਡੇ ਪੁੱਤਰ ਬਾਬਾ ਸ੍ਰੀਚੰਦ ਉਦਾਸੀਨ ਦਾ ਜਨਮ ਦਿਹਾੜਾ ਮਨਾਇਆ ਗਿਆ। ਸਵੇਰੇ ਸਹਜਿ ਪਾਠ ਦੇ ਭੋਗ ਪਾਏ ਗਏ। ਉਪਰੰਤ ਸਾਰਾ ਦਿਨ ਧਾਰਮਿਕ ਸਮਾਗਮ ਚੱਲਿਆ। ਇਸ ਵਿੱਚ ਭਾਈ ਸੁਰਜੀਤ ਸਿੰਘ ਦੇ ਕਵੀਸ਼ਰੀ ਜਥੇ ਨੇ ਬਾਬਾ ਸ੍ਰੀਚੰਦ ਦਾ ਜੀਵਨ ਬ੍ਰਤਿਾਂਤ ਸੰਗਤ ਨੂੰ ਕਵੀਸ਼ਰੀ ਵਾਰਾਂ ਵਿੱਚ ਸਰਵਣ ਕਰਾਇਆ। ਸ਼੍ਰੋਮਣੀ ਪ੍ਰਚਾਰਕ ਭਾਈ ਜਤਿੰਦਰ ਸਿੰਘ ਦਮਦਮੀ ਟਕਸਾਲ ਨੇ ਬਾਬਾ ਸ੍ਰੀਚੰਦ ਦੇ ਜਨਮ ਤੇ ਬਚਪਨ ਬਾਰੇ ਦੱਸਿਆ। ਭਾਈ ਹਰਮਨਜੀਤ ਸਿੰਘ ਦੇ ਜਥੇ ਨੇ ਆਪਣੇ ਰਸ-ਭਿੰਨੇ ਕੀਰਤਨ ਰਾਹੀ ਸੰਗਤ ਨੂੰ ਇਲਾਹੀ ਬਾਣੀ ਨਾਲ ਗਵਾ ਕੇ ਗੁਰੂ ਨਾਲ ਜੋੜਨ ਦਾ ਉਪਰਾਲਾ ਕੀਤਾ। ਸਾਰੇ ਜਥਿਆਂ ਨੂੰ ਸਿਰੋਪਾਓ ਦੇ ਕੇ ਸਨਮਾਨਿਆ ਗਿਆ। ਗੁਰੂ ਕਾ ਲੰਗਰ ਅਤੁੱਟ ਵਰਤਿਆ। -ਪੱਤਰ ਪ੍ਰੇਰਕ

Advertisement

Advertisement
Advertisement