ਅੰਤਰ-ਹਾਊਸ ਕੁਇਜ਼ ਵਿੱਚ ਬਾਬਾ ਜ਼ੋਰਾਵਰ ਹਾਊਸ ਜੇਤੂ
07:12 AM Apr 28, 2024 IST
Advertisement
ਜਗਰਾਉਂ: ਨਜ਼ਦੀਕੀ ਕੋਠੇ ਬੱਗੂ ਸਥਿਤ ਸੀਨੀਅਰ ਸੈਕੰਡਰੀ ਸਕੂਲ ਜੀਐੱਚਜੀ ਅਕੈਡਮੀ ਵਿੱਚ ਅੱਜ ਅੰਤਰ ਸਕੂਲ ਕੁਇਜ਼ ਵਿੱਚ ਜ਼ੋਰਾਵਰ ਹਾਊਸ ਪਹਿਲੇ ਸਥਾਨ ’ਤੇ ਰਿਹਾ। ਮੁਕਾਬਲੇ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਤਕ ਦੇ ਹਰ ਹਾਊਸ ਦੇ ਤਿੰਨ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਵਿੱਚ ਭਾਸ਼ਾ, ਵਿਗਿਆਨ ਅਤੇ ਸਮਾਜਿਕ ਸਿੱਖਿਆ ਵਿਸ਼ਿਆਂ ਨਾਲ ਸਬੰਧਤ ਪ੍ਰਸ਼ਨ ਪੁੱਛੇ ਗਏ ਸਨ। ਚੇਅਰਮੈਨ ਗੁਰਮੇਲ ਸਿੰਘ ਮੱਲ੍ਹੀ ਅਤੇ ਡਾਇਰੈਕਟਰ ਬਲਜੀਤ ਸਿੰਘ ਮੱਲ੍ਹੀ ਨੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਸਕੂਲ ਦੀ ਪ੍ਰਿੰਸੀਪਲ ਰਮਨਜੋਤ ਕੌਰ ਗਰੇਵਾਲ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। -ਨਿੱਜੀ ਪੱਤਰ ਪ੍ਰੇਰਕ
Advertisement
Advertisement