ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਸੁਰਿੰਦਰ ਛਿੰਦਾ ਦਾ ਹਾਲ ਜਾਣਨ ਪੁੱਜੇ ਬੱਬੂ ਮਾਨ ਤੇ ਹੌਬੀ ਧਾਲੀਵਾਲ

07:20 AM Jul 13, 2023 IST
ਲੁਧਿਆਣਾ ’ਚ ਸੁਰਿੰਦਰ ਛਿੰਦਾ ਦਾ ਹਾਲਚਾਲ ਪੁੱਛਣ ਪੁੱਜਦੇ ਹੋਏ ਬੱਬੂ ਮਾਨ।

ਟ੍ਰਬਿਿਊਨ ਨਿਊਜ਼ ਸਰਵਿਸ
ਲੁਧਿਆਣਾ, 12 ਜੁਲਾਈ
ਸਨਅਤੀ ਸ਼ਹਿਰ ਦੇ ਹਸਪਤਾਲ ਵਿੱਚ ਜ਼ੇਰੇ ਇਲਾਜ ਪੰਜਾਬੀ ਗਾਇਕ ਸੁਰਿੰਦਰ ਛਿੰਦਾ ਦਾ ਹਾਲ ਚਾਲ ਜਾਣਨ ਲਈ ਅੱਜ ਪੰਜਾਬੀ ਗਾਇਕ ਬੱਬੂ ਮਾਨ ਤੇ ਹੌਬੀ ਧਾਲੀਵਾਲ ਪੁੱਜੇ। ਸਵੇਰੇ ਵੇਲੇ ਬੱਬੂ ਮਾਨ ਨੇ ਹਸਪਤਾਲ ਪੁੱਜ ਕੇ ਗਾਇਕ ਛਿੰਦਾ ਤੇ ਉਸ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ।
ਇਸ ਦੌਰਾਨ ਗਾਇਕ ਮਾਨ ਨੇ ਦੱਸਿਆ ਕਿ ਡਾਕਟਰਾਂ ਨੇ ਕਿਹਾ ਹੈ ਕਿ ਸੁਰਿੰਦਰ ਹੋਰਾਂ ਦੀ ਸਿਹਤ ਵਿੱਚ ਫਰਕ ਪੈ ਰਿਹਾ ਹੈ। ਉਹ ਲਾਗ ਕਾਰਨ ਹਸਪਤਾਲ ਵਿੱਚ ਦਾਖਲ ਹੋਏ ਸਨ। ਇਸ ਤੋਂ ਬਾਅਦ ਦੁਪਹਿਰ ਸਮੇਂ ਫਿਲਮ ਅਦਾਕਾਰ ਹੌਬੀ ਧਾਲੀਵਾਲ ਵੀ ਮਾਡਲ ਟਾਊਨ ਸਥਿਤ ਹਸਪਤਾਲ ਵਿੱਚ ਪੁੱਜੇ।
ਇਸ ਦੌਰਾਨ ਉਨ੍ਹਾਂ ਤਕਰੀਬਨ ਇੱਕ ਘੰਟਾ ਪਰਿਵਾਰ ਵਾਲਿਆਂ ਦੇ ਨਾਲ ਮੁਲਾਕਾਤ ਕੀਤੀ ਤੇ ਡਾਕਟਰ ਨੂੰ ਵੀ ਮਿਲੇ। ਹੌਬੀ ਧਾਲੀਵਾਲ ਨੇ ਦੱਸਿਆ ਕਿ ਪਿਛਲੇ ਦਨਿੀਂ ਗਾਇਕ ਛਿੰਦਾ ਨੂੰ ਫੂਡ ਪਾਈਪ ਵਿੱਚ ਕੋਈ ਪ੍ਰੇਸ਼ਾਨੀ ਆ ਗਈ ਸੀ, ਜਿਸ ਦਾ ਉਨ੍ਹਾਂ ਨੇ ਅਪਰੇਸ਼ਨ ਕਰਵਾਇਆ ਸੀ ਪਰ ਅਪਰੇਸ਼ਨ ਤੋਂ ਬਾਅਦ ਉਨ੍ਹਾਂ ਦੇ ਸਰੀਰ ਵਿੱਚ ਇਨਫੈਕਸ਼ਨ ਵੱਧ ਗਈ।
ਜਿਸ ਤੋਂ ਬਾਅਦ ਉਨ੍ਹਾਂ ਨੂੰ ਇਸ ਹਸਪਤਾਲ ਵਿੱਚ ਸ਼ਿਫਟ ਕੀਤਾ ਗਿਆ ਹੈ। ਡਾਕਟਰਾਂ ਨੇ ਉਨ੍ਹਾਂ ਨੂੰ ਦੱਸਿਆ ਕਿ ਸੁਰਿੰਦਰ ਕਾਫੀ ਰਿਕਵਰ ਕਰ ਰਹੇ ਹਨ ਤੇ ਜਲਦ ਠੀਕ ਹੋ ਜਾਣਗੇ। ਜ਼ਿਕਰਯੋਗ ਹੈ ਕਿ ਕੱਲ੍ਹ ਕੁਝ ਸ਼ਰਾਰਤੀ ਅਨਸਰਾਂ ਨੇ ਗਾਇਕ ਛਿੰਦਾ ਦੀ ਮੌਤ ਦੀ ਅਫ਼ਵਾਹ ਫੈਲਾ ਦਿੱਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਬੇਟੇ ਮਨਿੰਦਰ ਛਿੰਦਾ ਨੇ ਸੋਸ਼ਲ ਮੀਡੀਆ ’ਤੇ ਲਾਈਵ ਹੋ ਕੇ ਸਾਰੀ ਜਾਣਕਾਰੀ ਦਿੱਤੀ ਸੀ। ਫਿਲਹਾਲ ਗਾਇਕ ਛਿੰਦਾ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਡਾਕਟਰਾਂ ਦਾ ਕਹਿਣਾ ਹੈ ਕਿ ਉਹ ਪਹਿਲਾਂ ਨਾਲੋਂ ਰਿਕਵਰ ਕਰ ਰਹੇ ਹਨ।

Advertisement

Advertisement
Tags :
Babu MaanSurinder Shindaਸੁਰਿੰਦਰਹੌਬੀਛਿੰਦਾਜਾਣਨਧਾਲੀਵਾਲਪੁੱਜੇ,ਬੱਬੂ