ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਬੂ ਬ੍ਰਿਸ਼ ਭਾਨ ਸਕੂਲ ਵਿੱਚ ਤੀਆਂ ਦਾ ਤਿਉਹਾਰ ਮਨਾਇਆ

09:21 AM Aug 11, 2024 IST
ਬਾਬੂ ਬ੍ਰਿਸ਼ ਭਾਨ ਪਬਲਿਕ ਸਕੂਲ ਵਿੱਚ ਪ੍ਰੋਗਰਾਮ ਪੇਸ਼ ਕਰਦੀਆਂ ਹੋਈਆਂ ਬੱਚੀਆਂ।

ਪੱਤਰ ਪ੍ਰੇਰਕ
ਮੂਨਕ, 10 ਅਗਸਤ
ਇੱਥੋਂ ਦੇ ਬਾਬੂ ਬ੍ਰਿਸ਼ ਭਾਨ ਪਬਲਿਕ ਸਕੂਲ ਵਿੱਚ ਪ੍ਰਿੰਸੀਪਲ ਸੰਜੀਵ ਸ਼ਰਮਾ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ| ਇਸ ਸਮਾਗਮ ਦਾ ਮੁੱਖ ਉਦੇਸ਼ ਵਿਦਿਆਰਥੀਆਂ ਨੂੰ ਪੰਜਾਬੀ ਸੱਭਿਆਚਾਰ ਨਾਲ ਜੋੜਨਾ ਸੀ, ਜਿਸ ਵਿੱਚ ਸਕੂਲ ਸਟਾਫ ਤੋਂ ਇਲਾਵਾ ਬੱਚਿਆਂ ਤੇ ਉਨ੍ਹਾਂ ਮਾਪਿਆਂ ਨੇ ਸ਼ਿਰਕਤ ਕੀਤੀ। ਪ੍ਰੋਗਰਾਮ ਦੀ ਸ਼ੁਰੂਆਤ ਪ੍ਰਿੰਸੀਪਲ ਨੇ ਸ਼ਮ੍ਹਾ ਰੌਸ਼ਨ ਕਰਕੇ ਕੀਤੀ। ਇਸ ਤੋਂ ਬਾਅਦ ਵਿਦਿਆਰਥੀਆਂ ਨੇ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤਾ। ਸਾਰੇ ਅਧਿਆਪਕ ਅਤੇ ਵਿਦਿਆਰਥੀ ਪੰਜਾਬੀ ਪਹਿਰਾਵੇ ਵਿੱਚ ਬਹੁਤ ਹੀ ਸੋਹਣੇ ਲੱਗ ਰਹੇ ਸਨ। ਇਸ ਤੋਂ ਬਾਅਦ 12ਵੀਂ ਜਮਾਤ ਦੀ ਵਿਦਿਆਰਥਣ ਸੁਨੇਹਾ ਨੂੰ ‘ਮਿਸ ਤੀਜ’ ਚੁਣਿਆ ਗਿਆ ਅਤੇ ਮਾਵਾਂ ਵਿੱਚ ਮਮਤਾ ਸਿੰਗਲਾ ਨੂੰ ਵੀ ‘ਮਿਸ ਤੀਜ’ ਚੁਣਿਆ ਗਿਆ।

Advertisement

ਸਰਾਓ ਪਬਲਿਕ ਸਕੂਲ ਤੀਆਂ ਮਨਾਈਆਂ

ਮੂਨਕ (ਪੱਤਰ ਪ੍ਰੇਰਕ) ਇੱਥੋਂ ਦੇ ਸਰਾਓ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮੂਨਕ ਵਿੱਚ ਪ੍ਰਿੰਸੀਪਲ ਮਨਿੰਦਰ ਸਿੰਘ ਦੀ ਅਗਵਾਈ ਹੇਠ ਤੀਆਂ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਜਮਾਤ ਚੌਥੀ ਤੋਂ ਲੈ ਕੇ ਬਾਰ੍ਹਵੀਂ ਤੱਕ ਦੇ ਵਿਦਿਆਰਥੀਆਂ ਨੇ ਗਿੱਧਾ, ਭੰਗੜਾ ਤੇ ਬੋਲੀਆਂ ਨਾਲ ਰੰਗ ਬੰਨ੍ਹਿਆ। ਇਸ ਮੌਕੇ ਚੇਅਰਪਰਸਨ ਪਰਮਜੀਤ ਕੌਰ ਨੇ ਜਮਾਤ ਚੌਥੀ ਦੀ ਨਵਜੋਤ ਕੌਰ, ਜਮਾਤ ਛੇਵੀਂ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ‘ਮਿਸ ਤੀਜ’ ਦੇ ਤੌਰ ’ਤੇ ਸਨਮਾਨਿਤ ਕੀਤਾ।

Advertisement
Advertisement