For the best experience, open
https://m.punjabitribuneonline.com
on your mobile browser.
Advertisement

ਸਮਾਰਟ ਸਿਟੀ ਦੀ ਸਬਜ਼ੀ ਮੰਡੀ ’ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ: ਬਾਂਸਲ

11:50 AM Apr 14, 2024 IST
ਸਮਾਰਟ ਸਿਟੀ ਦੀ ਸਬਜ਼ੀ ਮੰਡੀ ’ਚ ਸਫ਼ਾਈ ਵਿਵਸਥਾ ਦਾ ਬੁਰਾ ਹਾਲ  ਬਾਂਸਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਸਬਜ਼ੀ ਮੰਡੀ ਦਾ ਦੌਰਾ ਕਰਦੇ ਹੋਏ।
Advertisement

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 13 ਅਪਰੈਲ
ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਪਵਨ ਕੁਮਾਰ ਬਾਂਸਲ ਨੇ ਅੱਜ ਚੰਡੀਗੜ੍ਹ ਦੇ ਸੈਕਟਰ-26 ਵਿੱਚ ਸਥਿਤ ਸਬਜ਼ੀ ਮੰਡੀ ਦਾ ਦੌਰਾ ਕੀਤਾ। ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਦਾ ਬੁਰਾ ਹਾਲ ਹੈ, ਸਬਜ਼ੀ ਮੰਡੀ ਵਿੱਚ ਥਾਂ-ਥਾਂ ’ਤੇ ਕੂੜੇ ਦੇ ਢੇਰ ਲੱਗੇ ਹੋਏ ਹਨ। ਸਬਜ਼ੀ ਮੰਡੀ ਵਿੱਚ ਕੋਈ ਕੂੜੇਦਾਨ ਨਹੀਂ ਸੀ ਅਤੇ ਲੋਕਾਂ ਲਈ ਪੀਣ ਵਾਲੇ ਪਾਣੀ ਦਾ ਵੀ ਕੋਈ ਪ੍ਰਬੰਧ ਨਹੀਂ ਹੈ। ਇਸ ਤੋਂ ਇਲਾਵਾ ਸਬਜ਼ੀ ਮੰਡੀ ਵਿੱਚ ਕੂੜੇ ਦੇ ਢੇਰ ਤੋਂ ਪੈਦਾ ਹੋਏ ਮੱਛਰ ਵੀ ਲੋਕਾਂ ਲਈ ਬਿਮਾਰੀਆਂ ਨੂੰ ਸੱਦਾ ਦੇ ਰਹੇ ਹਨ। ਇਸ ਮੌਕੇ ਪਵਨ ਕੁਮਾਰ ਬਾਂਸਲ ਨੇ ਕਿਹਾ ਕਿ ਸਿਟੀ ਬਿਊਟੀਫੁੱਲ ਚੰਡੀਗੜ੍ਹ ਦੀ ਸਬਜ਼ੀ ਮੰਡੀ ਦੀ ਹਾਲਤ ਬਹੁਤ ਮਾੜੀ ਹੈ, ਲੋਕਾਂ ਨੂੰ ਗੰਦਗੀ ’ਚ ਬੈਠ ਕੇ ਸਬਜ਼ੀ ਵੇਚਣੀ ਪੈ ਰਹੀ ਹੈ। ਉਨ੍ਹਾਂ ਕਿਹਾ ਕਿ ਇਹ ਸਮਾਰਟ ਸਿਟੀ ਦੀ ਸਬਜ਼ੀ ਮੰਡੀ ਵਿੱਚ ਸਫਾਈ ਵਿਵਸਥਾ ਪੁਰੀ ਤਰ੍ਹਾਂ ਚਰਮਰਾਈ ਹੋਈ ਹੈ। ਮੰਡੀ ਵਿੱਚ ਸੜਕਾਂ ਦਾ ਬੁਰਾ ਹਾਲ ਹੈ ਅਤੇ ਪਾਰਕਿੰਗ ਵਿਵਸਥਾ ਦੀ ਹਾਲਤ ਵੀ ਬਹੁਤ ਮਾੜੀ ਹੈ। ਇਸ ਮੌਕੇ ਸ੍ਰੀ ਬਾਂਸਲ ਨੇ ਸਬਜ਼ੀ ਮੰਡੀ ਦੇ ਦੁਕਾਨਦਾਰਾਂ ਨਾਲ ਵੀ ਗੱਲਬਾਤ ਕੀਤੀ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਉਨ੍ਹਾਂ ਨੇ ਦੁਕਾਨਦਾਰਾਂ ਨੂੰ ਭਰੋਸਾ ਦਵਾਇਆ ਕਿ ਉਹ ਪ੍ਰਸ਼ਾਸਨ ਨਾਲ ਸੰਪਰਕ ਕਰਕੇ ਮੰਡੀ ਨੂੰ ਜਲਦ ਸਾਫ ਕਰਵਾਉਣਗੇ।
ਸਾਬਕਾ ਕੇਂਦਰੀ ਮੰਤਰੀ ਨੇ ਸੈਕਟਰ 26 ਦੀ ਸਬਜ਼ੀ ਮੰਡੀ ਨੂੰ ਸ਼ਿਫਟ ਕਰਨ ਬਾਰੇ ਕਿਹਾ ਕਿ ਸੈਕਟਰ-39 ਦੀ ਸਬਜ਼ੀ ਮੰਡੀ ਸਾਲਾਂ ਤੋਂ ਤਿਆਰ ਹੈ, ਪਰ ਇਸ ਨੂੰ ਸ਼ਿਫਟ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਮਾਰਕੀਟ ਕਮੇਟੀ ਨੇ ਸੜਕਾਂ ਬਣਾਉਣ ਲਈ ਨਗਰ ਨਿਗਮ ਕੋਲ ਪੈਸੇ ਵੀ ਜਮ੍ਹਾਂ ਕਰਵਾ ਦਿੱਤੇ ਹਨ, ਪਰ ਭਾਜਪਾ ਦੀ ਸੱਤਾ ਵਾਲੀ ਨਗਰ ਨਿਗਮ ਲੋਕਤੰਤਰ ਦਾ ਕਤਲ ਕਰਨ ਵਿੱਚ ਲੱਗੀ ਹੋਈ ਹੈ, ਉਨ੍ਹਾਂ ਨੂੰ ਵਪਾਰੀਆਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੀ ਚਿੰਤਾ ਕਿਉਂ ਨਹੀਂ ਹੈ। ਉਨ੍ਹਾਂ ਕਿਹਾ ਕਿ ਚੰਡੀਗੜ੍ਹ ਦੇ ਲੋਕਾਂ ਨੂੰ ਇੱਥੋਂ ਹੀ ਸਬਜ਼ੀਆਂ ਸਪਲਾਈ ਕੀਤੀਆਂ ਜਾਂਦੀਆਂ ਹਨ। ਇਸ ਲਈ ਸਬਜ਼ੀ ਮੰਡੀ ਦੀ ਅਜਿਹੀ ਹਾਲਤ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

Advertisement

Advertisement
Author Image

sukhwinder singh

View all posts

Advertisement
Advertisement
×