ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਵਿੱਤ ਮੰਤਰੀ ਦੇ ਹਲਕੇ ਵਿੱਚ ਨਿਕਾਸੀ ਪ੍ਰਬੰਧਾਂ ਦਾ ਮਾੜਾ ਹਾਲ

09:03 AM Jul 18, 2024 IST
ਦਿੜ੍ਹਬਾ ਵਿੱਚ ਸੜਕ ’ਤੇ ਖੜ੍ਹਾ ਸੀਵਰੇਜ ਦਾ ਪਾਣੀ। -ਫੋਟੋ: ਸ਼ੀਤਲ

ਪੱਤਰ ਪ੍ਰੇਰਕ
ਦਿੜ੍ਹਬਾ ਮੰਡੀ, 17 ਜੁਲਾਈ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਹਲਕਾ ਦਿੜ੍ਹਬਾ ਅੰਦਰ ਸੀਵਰੇਜ ਦੇ ਗੰਦੇ ਪਾਣੀ ਕਾਰਨ ਲੋਕ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜਬੂਰ ਹਨ ਕਿਉਂਕਿ ਇਹ ਪਾਣੀ ਕਾਫੀ ਦਿਨਾਂ ਤੋਂ ਸੜਕ ’ਤੇ ਹੀ ਖੜ੍ਹਾ ਹੈ ਤੇ ਲੋਕਾਂ ਨੂੰ ਆਵਾਜਾਈ ਵਿੱਚ ਦਿੱਕਤਾਂ ਆ ਰਹੀਆਂ ਹਨ। ਸਕੂਲ ਦੇ ਨੇੜਲੇ ਵਾਰਡ ਵਾਸੀਆਂ ਨੇ ਦੱਸਿਆ ਕਿ ਪਿੰਡ ਦੀ ਮੇਨ ਫਿਰਨੀ ਨੇ ਝੀਲ ਦਾ ਰੂਪ ਧਾਰਨ ਕੀਤਾ ਹੋਇਆ ਹੈ। ਇਸ ਮੌਕੇ ਮੁਹੱਲੇ ਦੀਆਂ ਪੀੜਤ ਔਰਤਾਂ ਪਰਮਜੀਤ ਕੌਰ ਅਤੇ ਗੁਰਵਿੰਦਰ ਕੌਰ ਨੇ ਕਿਹਾ ਕਿ ਸੀਵਰੇਜ ਦਾ ਇਹ ਗੰਦਾ ਪਾਣੀ ਇੱਕ ਮਹੀਨੇ ਤੋਂ ਖੜ੍ਹਾ ਹੈ, ਜਿਸ ਦੀ ਕਿਸੇ ਅਧਿਕਾਰੀ ਨੇ ਸਾਰ ਤੱਕ ਨਹੀਂ ਲਈ। ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਸਕੂਲ ਜਾਣ ਸਮੇਂ ਵੀ ਬਹੁਤ ਮੁਸ਼ਕਿਲ ਦਾ ਸਾਹਮਣਾ ਕਰਨਾ ਪੈਂਦਾ ਹੈ ਤੇ ਕਈ ਵਾਰ ਤਾਂ ਸਕੂਲੀ ਬੱਚੇ ਗੰਦੇ ਪਾਣੀ ਵਿੱਚ ਡਿੱਗ ਵੀ ਜਾਂਦੇ ਹਨ।
ਉਨ੍ਹਾਂ ਕਿਹਾ ਕਿ ਕਈ ਬਜ਼ੁਰਗ ਗੰਦੇ ਪਾਣੀ ਵਿੱਚ ਡਿੱਗਣ ਕਾਰਨ ਜ਼ਖਮੀ ਹੋਏ ਹਨ ਤੇ ਅੱਗੇ ਵੀ ਹਾਦਸਿਆਂ ਦਾ ਖਦਸ਼ਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਪਾਸੇ ਕੋਈ ਧਿਆਨ ਨਾ ਦਿੱਤਾ ਗਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਵੱਡਾ ਹਾਦਸਾ ਵੀ ਵਾਪਰ ਸਕਦਾ ਹੈ। ਮੁਹੱਲਾ ਵਾਸੀਆਂ ਨੇ ਖਜ਼ਾਨਾ ਮੰਤਰੀ ਦਿੜ੍ਹਬਾ ਦੇ ਦਫਤਰ ਜਾ ਕੇ ਵੀ ਸਮੱਸਿਆ ਬਾਰੇ ਜਾਣੂ ਕਰਵਾਇਆ।
ਦੂਜੇ ਪਾਸੇ ਵਿੱਤ ਮੰਤਰੀ ਦੇ ਓਐੱਸਡੀ ਤਪਿੰਦਰ ਸਿੰਘ ਸੋਹੀ ਨੇ ਦੱਸਿਆ ਕਿ ਮੁਹੱਲਾ ਵਾਸੀਆਂ ਦੀ ਇਸ ਸਮੱਸਿਆ ਸਬੰਧੀ ਤੁਰੰਤ ਹੀ ਸਬੰਧਤ ਵਿਭਾਗ ਦੇ ਅਧਿਕਾਰੀਆਂ ਨਾਲ ਗੱਲਬਾਤ ਕਰਕੇ ਸਖਤ ਨਿਰਦੇਸ਼ ਦੇ ਕੇ ਐੱਸਡੀਓ ਗੁਰਪ੍ਰੀਤ ਸਿੰਘ ਦੀ ਡਿਊਟੀ ਲਗਾਈ ਗਈ ਅਤੇ ਜਲਦੀ ਹੀ ਇਸ ਮਸਲੇ ਦਾ ਹੱਲ ਹੋ ਜਾਵੇਗਾ।
ਇਸ ਮੌਕੇ ਗੁੱਸੇ ਵਿੱਚ ਆਈਆਂ ਔਰਤਾਂ ਨੇ ਸੀਵਰੇਜ ਬੋਰਡ ਦੇ ਐੱਸਡੀਓ ਗੁਰਪ੍ਰੀਤ ਨੂੰ ਜਦੋਂ ਮੌਕਾ ਦੇਖਣ ਲਈ ਕਿਹਾ ਤਾਂ ਐੱਸਡੀਓ ਨੇ ਲੋਕਾਂ ਦੀ ਇਸ ਸਮੱਸਿਆ ਦਾ ਜਲਦੀ ਹੱਲ ਕਰਨ ਦਾ ਭਰੋਸਾ ਦਿੱਤਾ।

Advertisement

Advertisement
Advertisement