ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਜੇਲ੍ਹ ’ਚ ਇਮਰਾਨ ਨੂੰ ਦਿੱਤਾ ਜਾ ਰਿਹੈ ਮਾੜਾ ਖਾਣਾ: ਪੀਟੀਆਈ

07:18 AM Aug 06, 2024 IST

ਲਾਹੌਰ:

Advertisement

ਇਮਰਾਨ ਖਾਨ ਦੀ ਪਾਰਟੀ ਨੇ ਅੱਜ ਦਾਅਵਾ ਕੀਤਾ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਨੂੰ ਪੰਜਾਬ ਦੀ ਮੁੱਖ ਮੰਤਰੀ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਜੇਲ੍ਹ ਅੰਦਰ ਗ਼ੈਰਮਿਆਰੀ ਖਾਣਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਨ੍ਹਾਂ ਦੀ ਸਿਹਤ ਖਰਾਬ ਹੋ ਰਹੀ ਹੈ। ਪਾਰਟੀ ਨੇ ਤੁਰੰਤ ਇਮਰਾਨ ਖਾਨ ਦੀ ਮੈਡੀਕਲ ਜਾਂਚ ਕਰਾਉਣ ਦੀ ਮੰਗ ਕੀਤੀ ਹੈ। ਪਾਕਿਸਤਾਨ ਤਹਿਰੀਕ-ਏ-ਇਨਸਾਫ (ਪੀਟੀਆਈ) ਪਾਰਟੀ ਨੇ ਕੌਮੀ ਜਵਾਬਦੇਹੀ ਬਿਊਰੋ ਵੱਲੋਂ ਭ੍ਰਿਸ਼ਟਾਚਾਰ ਮਾਮਲੇ ’ਚ ਇਮਰਾਨ ਦੀ ਗ੍ਰਿਫ਼ਤਾਰੀ ਦਾ ਇੱਕ ਸਾਲ ਹੋਣ ’ਤੇ ਅੱਜ ਕਾਲਾ ਦਿਹਾੜਾ ਮਨਾਇਆ। ਪਾਰਟੀ ਦੇ ਸੀਨੀਅਰ ਆਗੂ ਮੂਨੀਸ ਇਲਾਹੀ ਨੇ ਐਕਸ ’ਤੇ ਲਿਖਿਆ, ‘ਇਮਰਾਨ ਖਾਨ ਨੇ ਕਿਹਾ ਕਿ ਉਸ ਨੂੰ ਜੇਲ੍ਹ ਅੰਦਰ ਗ਼ੈਰਮਿਆਰੀ ਖਾਣਾ ਦਿੱਤਾ ਜਾ ਰਿਹਾ ਹੈ ਜਿਸ ਕਾਰਨ ਉਹ ਬਿਮਾਰ ਹੋ ਰਹੇ ਹਨ। ਇਹ ਸਾਰਾ ਕੁਝ ਮਰੀਅਮ ਨਵਾਜ਼ ਦੇ ਹੁਕਮਾਂ ’ਤੇ ਹੋ ਰਿਹਾ ਹੈ।’ -ਪੀਟੀਆਈ

Advertisement
Advertisement
Advertisement