ਪੰਜਾਬ ਵਿੱਚ ਕਾਨੂੰਨ ਵਿਵਸਥਾ ਦਾ ਮਾੜਾ ਹਾਲ: ਪਰਮਪਾਲ ਕੌਰ
07:57 AM May 21, 2024 IST
ਪੱਤਰ ਪ੍ਰੇਰਕ
ਬਠਿੰਡਾ, 20 ਮਈ
ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਨੇ ਕਿਹਾ ਕਿ ਪੰਜਾਬ ਪਹਿਲਾਂ ਵਪਾਰ ਅਤੇ ਵਪਾਰੀਆਂ ਦੀ ਪਹਿਲੀ ਪਸੰਦ ਹੁੰਦਾ ਸੀ ਪਰ ਅਮਨ ਕਾਨੂੰਨ ਦੀ ਸਥਿਤੀ ਖ਼ਰਾਬ ਹੋਣ ਕਾਰਨ ਵਪਾਰੀ ਵਰਗ ਪਲਾਨ ਕਰਨ ਲੱਗਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਔਰਤਾਂ ਨਾਲ ਸਬੰਧਤ ਅਪਰਾਧਾਂ ਵਿੱਚ ਵਾਧਾ ਹੋਇਆ ਹੈ ਤੇ ਸਰਕਾਰ ਇਸ ਨੂੰ ਠੱਲ੍ਹ ਪਾਉਣ ਵਿੱਚ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਬਠਿੰਡਾ ਲੋਕ ਸਭਾ ਹਲਕੇ ਤੋਂ ਭਾਜਪਾ ਦੀ ਉਮੀਦਵਾਰ ਸੇਵਾਮੁਕਤ ਆਈਏਐਸ ਪਰਮਪਾਲ ਕੌਰ ਸਿੱਧੂ ਮਲੂਕਾ ਨੇ ਸੋਮਵਾਰ ਨੂੰ ਉਹਨਾਂ ਬਠਿੰਡਾ ਦਿਹਾਤੀ ਦੇ ਪਿੰਡ ਡੂਮ ਵਾਲੀ, ਪੱਕਾ ਕਲਾਂ, ਪੱਥਰਾਲਾ ਆਦਿ ਪਿੰਡਾਂ ਵਿੱਚ ਚੋਣ ਪ੍ਰਚਾਰ ਦੌਰਾਨ ਕਹੀਆਂ। ਉਨ੍ਹਾਂ ਕਿਹਾ ਕਿ ਹਰਸਿਮਰਤ ਕੌਰ ਨੇ ਬਠਿੰਡਾ ਸੰਸਦ ਦੇ ਕਾਰਜਕਾਲ ਦੌਰਾਨ ਹਲਕੇ ਨੂੰ ਬਦਹਾਲੀ ਵੱਲ ਧੱਕਿਆ ਹੈ।
Advertisement
Advertisement



