For the best experience, open
https://m.punjabitribuneonline.com
on your mobile browser.
Advertisement

ਬਾਦਲ ਪਰਿਵਾਰ ’ਤੇ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਤਾਰਪੀਡੋ ਕਰਨ ਦਾ ਦੋਸ਼

09:02 AM Sep 21, 2024 IST
ਬਾਦਲ ਪਰਿਵਾਰ ’ਤੇ ਟੌਹੜਾ ਦੇ ਜਨਮ ਸ਼ਤਾਬਦੀ ਸਮਾਗਮ ਨੂੰ ਤਾਰਪੀਡੋ ਕਰਨ ਦਾ ਦੋਸ਼
ਕੰਵਰਵੀਰ ਸਿੰਘ ਟੌਹੜਾ
Advertisement

ਸਰਬਜੀਤ ਸਿੰਘ ਭੰਗੂ
ਟੌਹੜਾ (ਪਟਿਆਲਾ), 20 ਸਤੰਬਰ
ਢਾਈ ਦਹਾਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਬਾਰੇ ਦੋਵੇਂ ਅਕਾਲੀ ਧੜਿਆਂ ਵੱਲੋਂ 24 ਸਤੰਬਰ ਨੂੰ ਦੋ ਸਮਾਗਮ ਕੀਤੇ ਜਾ ਰਹੇ ਹਨ। ਉਧਰ ਸ੍ਰੀ ਟੌਹੜਾ ਦੀ ਧੀ ਕੁਲਦੀਪ ਕੌਰ ਟੌਹੜਾ ਅਤੇ ਜਵਾਈ ਹਰਮੇਲ ਸਿੰਘ ਟੌਹੜਾ ਸਮੇਤ ਦੋਹਤੇ ਹਰਿੰਦਰਪਾਲ ਟੌਹੜਾ ਵੱਲੋਂ ਬਾਦਲਕਿਆਂ ’ਤੇ ਉਨ੍ਹਾਂ ਦੇ ਬਰਾਬਰ ਸਮਾਗਮ ਰੱਖ ਕੇ ਸਮਾਗਮ ਨੂੰ ਤਾਰਪੀਡੋ ਕਰਨ ਦੇ ਦੋਸ਼ ਲਾਏ ਗਏ ਹਨ ਤੇ ਉਨ੍ਹਾਂ ਨੂੰ ਆਪਣਾ ਪ੍ਰੋਗਰਾਮ ਮੁਲਤਵੀ ਕਰਨ ਦਾ ਸੁਝਾਅ ਦਿੱਤਾ ਜਾ ਰਿਹਾ ਹੈ।
ਦੂਜੇ ਬੰਨੇ ਟੌਹੜਾ ਦੇ ਛੋਟੇ ਦੋਹਤੇ ਅਤੇ ਭਾਜਪਾ ਦੇ ਸੂਬਾਈ ਸਕੱਤਰ ਕੰਵਰਵੀਰ ਸਿੰਘ ਟੌਹੜਾ ਨੇ ਵੀ ਇਸ ਸਬੰਧੀ ਸ਼੍ਰੋਮਣੀ ਅਕਾਲੀ ਦਲ ਨੂੰ ਲੰਬੇ ਹੱਥੀਂ ਲਿਆ ਹੈ। ਉਹ ਆਪਣੀ ਪਤਨੀ ਤੇ ਅਦਾਕਾਰਾ ਮਹਿਰੀਨ ਕਾਲੇਕਾ ਸਮੇਤ ਪਿੰਡ ਟੌਹੜਾ ਵਿੱਚ ਉਸ ਘਰ ’ਚ ਰਹਿ ਰਹੇ ਹਨ, ਜਿਥੇ ਗੁਰਚਰਨ ਸਿੰਘ ਟੌਹੜਾ ਨੇ ਸਾਰੀ ਉਮਰ ਬਿਤਾਈ। ਉਨ੍ਹਾਂ ਦੱਸਿਆ ਕਿ ਭਾਵੇਂ ਉਹ ਭਾਜਪਾ ਦਾ ਹਿੱਸਾ ਹਨ ਪਰ ਇਸ ਸਮਾਗਮ ਪ੍ਰਤੀ ਪਰਿਵਾਰ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਪਹਿਲਾਂ ਤਾਂ ਕਦੇ ਕਿਸੇ ਨੇ ਸਾਰ ਨਹੀਂ ਲਈ ਪਰ ਹੁਣ ਬਾਦਲ ਹਮਦਰਦੀ ਦਾ ਕਥਿਤ ਅਡੰਬਰ ਰਚ ਰਹੇ ਹਨ। ਸਮਾਗਮ ਨੂੰ ਤਾਰਪੀਡੋ ਕਰਨ ਦੀ ਥਾਂ ਬਾਦਲ ਧੜੇ ਨੂੰ ਆਪਣਾ ਵੱਖਰਾ ਪ੍ਰੋਗਰਾਮ ਰੱਦ ਕਰਕੇ ਪਰਿਵਾਰ ਦੀ ਸਹਿਮਤੀ ਵਾਲੇ ਸਮਾਗਮ ’ਚ ਸ਼ਿਰਕਤ ਕਰਨੀ ਚਾਹੀਦੀ ਹੈ। ਕੰਵਰਵੀਰ ਟੌਹੜਾ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਨੇ ਉਸ ਵੇਲੇ ਮੁੱਖ ਮੰਤਰੀ ਹੁੰਦਿਆਂ ਟੌਹੜਾ ਦੀ ਵੱਡੀ ਯਾਦਗਾਰ ਬਣਾਉਣ ਦੀ ਪੇਸ਼ਕਸ਼ ਰੱਖੀ ਸੀ ਤਾਂ ਬਾਦਲਕਿਆਂ ਨੇ ਇਹ ਕਹਿ ਕੇ ਜਵਾਬ ਦਿਵਾ ਦਿੱਤਾ ਕਿ ਅਕਾਲੀ ਸਰਕਾਰ ਬਣਨ ’ਤੇ ਉਹ ਖੁਦ ਯਾਦਗਾਰ ਬਣਾਉਣਗੇ ਪਰ ਉਸ ਮਗਰੋਂ ਦੋ ਵਾਰ ਅਕਾਲੀ ਸਰਕਾਰ ਬਣਨ ’ਤੇ ਵੀ ਉਨ੍ਹਾਂ ਕੁੱਝ ਨਹੀਂ ਕੀਤਾ।

Advertisement

ਸਮਾਗਮ ਤਾਰਪੀਡੋ ਕਰਨ ਦੇ ਦੋਸ਼ ਬੇਬੁਨਿਆਦ: ਗੜ੍ਹੀ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਵੱਲੋਂ ਗੁਰਚਰਨ ਸਿੰਘ ਟੌਹੜਾ ਦੀ ਜਨਮ ਸ਼ਤਾਬਦੀ ਸਬੰਧੀ 24 ਸਤਬੰਰ ਨੂੰ ਕੀਤੇ ਜਾ ਰਹੇ ਸਮਾਗਮ ਸਬੰਧੀ ਸਮੁੱਚੇ ਪ੍ਰਬੰਧਾਂ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਸੁਰਜੀਤ ਸਿੰਘ ਗੜ੍ਹੀ ਨੇ ਭਾਜਪਾ ਆਗੂ ਕੰਵਰਵੀਰ ਸਿੰਘ ਟੌਹੜਾ ਵੱਲੋਂ ਬਾਦਲ ਦਲ ’ਤੇ ਉਨ੍ਹਾਂ ਦੇ ਸਮਾਗਮ ਨੂੰ ਤਾਰਪੀਡੋ ਕਰਨ ਦੇ ਲਾਏ ਗਏ ਦੋਸ਼ਾਂ ਨੂੰ ਰੱਦ ਕੀਤਾ ਹੈ। ਗੜ੍ਹੀ ਦਾ ਕਹਿਣਾ ਹੈ ਕਿ ਸ੍ਰੀ ਟੌਹੜਾ ਸਭ ਦੇ ਸਾਂਝੇ ਨੇਤਾ ਹਨ। ਉਂਜ ਵੀ ਉਹ ਸ਼੍ਰੋਮਣੀ ਕਮੇਟੀ ਦੇ ਸਭ ਤੋਂ ਵੱਧ ਸਮਾਂ ਪ੍ਰਧਾਨ ਰਹੇ ਹਨ ਜਿਸ ਕਰਕੇ ਉਨ੍ਹਾਂ ਦੀ ਪਹਿਲੀ ਜਨਮ ਸ਼ਤਾਬਦੀ ਮਨਾਉਣਾ ਤਾਂ ਸ਼੍ਰੋਮਣੀ ਕਮੇਟੀ ਦਾ ਫਰਜ਼ ਹੈ ਜੋ ਚਿਰਾਂ ਤੋਂ ਵਿਚਾਰਿਆ ਜਾ ਰਿਹਾ ਸੀ। ਇਸ ਸਬੰਧੀ ਐਲਾਨ ਤੋਂ ਪਹਿਲਾਂ ਹੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪਰਿਵਾਰ ਨੂੰ ਕਮੇਟੀ ਵੱਲੋਂ ਕੀਤੇ ਜਾਣ ਵਾਲ਼ੇ ਸਮਾਗਮ ’ਚ ਸ਼ਿਰਕਤ ਕਰਨ ਦੀ ਅਪੀਲ ਵੀ ਕੀਤੀ ਸੀ। ਇਸ ਤੋਂ ਬਾਅਦ ਵੀ ਪਰਿਵਾਰ ਸਮੇਤ ਸਮੂਹ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਖੁੱਲ੍ਹਾ ਸੱਦਾ ਦਿੱਤਾ ਗਿਆ ਸੀ।

Advertisement

Advertisement
Author Image

sukhwinder singh

View all posts

Advertisement