ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ ਭਾਈਚਾਰਾ
ਕਲਾਸੀਫਾਈਡ | ਹੋਰ ਕਲਾਸੀਫਾਈਡਵਰ ਦੀ ਲੋੜਕੰਨਿਆ ਦੀ ਲੋੜ
ਮਿਡਲਸੰਪਾਦਕੀਪਾਠਕਾਂਦੇਖ਼ਤਮੁੱਖਲੇਖ
Advertisement

ਪੰਜਾਬ ਤੇ ਪੰਥ ਦੇ ਨੁਕਸਾਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ: ਰਵੀਇੰਦਰ ਸਿੰਘ

08:25 AM May 02, 2024 IST

ਨਿੱਜੀ ਪੱਤਰ ਪ੍ਰੇਰਕ
ਜਲੰਧਰ, 1 ਮਈ
ਅਕਾਲੀ ਦਲ 1920 ਦੇ ਪ੍ਰਧਾਨ ਰਵੀਇੰਦਰ ਸਿੰਘ ਨੇ ਅੱਜ ਇੱਥੇ ਕਿਹਾ ਕਿ ਪੰਜਾਬ ਤੇ ਪੰਥ ਦੇ ਨੁਕਸਾਨ ਲਈ ਬਾਦਲ ਪਰਿਵਾਰ ਜ਼ਿੰਮੇਵਾਰ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸ਼ਹੀਦਾਂ ਦੀ ਸੰਸਥਾ ਹੈ।
ਗੁਰੂ ਸਾਹਿਬਾਨ ਦੇ ਸਿਧਾਂਤ ਅਨੁਸਾਰ ਇਸ ਦੀ ਸਿਰਜਨਾ ਹੋਈ ਸੀ ਪਰ ਇਸ ਨੂੰ ਬਾਦਲਾਂ ਨੇ ਪਰਿਵਾਰਵਾਦ ਤੱਕ ਸੀਮਤ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਹੁਣ ਸੁਖਬੀਰ ਬਾਦਲ ਆਪਣੀਆਂ ਗਲਤੀਆਂ ਦਾ ਠੀਕਰਾ ਖੁਫ਼ੀਆ ਏਜੰਸੀਆਂ ’ਤੇ ਭੰਨ੍ਹ ਰਹੇ ਹਨ ਜਦਕਿ ਹਕੀਕਤ ਇਹ ਹੈ ਕਿ ਅਕਾਲੀ ਦਲ ਦੀ ਸਰਕਾਰ ਵੇਲੇ ਹੱਦ ਤੋਂ ਜ਼ਿਆਦਾ ਮਾਫ਼ੀਆ ਉਭਰਿਆ। ਅਕਾਲੀ ਦਲ ਦੀ ਸਰਕਾਰ ਵੇਲੇ ਪੰਜਾਬ ਦੇ ਲੋਕਾਂ ਤੇ ਪੰਥਕ ਹਿੱਤਾਂ ਨੂੰ ਪਿਛੇ ਸੁੱਟ ਦਿੱਤਾ ਗਿਆ ਜਿਸ ਕਾਰਨ ਪਹਿਲਾਂ ਇਹ ਲੋਕ ਸਭਾ ਚੋਣਾਂ ਹਾਰੇ ਤੇ ਮਗਰੋਂ ਵਿਧਾਨ ਸਭਾ ’ਚ ਵੀ ਬੁਰੀ ਤਰ੍ਹਾਂ ਮਾਤ ਖਾ ਗਏ। ਉਨ੍ਹਾਂ ਕਿਹਾ ਕਿ ਸੁਖਬੀਰ ਸੂਬੇ ਅਤੇ ਪੰਥਕ ਹਿੱਤਾਂ ਲਈ ਸਾਰੇ ਧੜਿਆਂ ਨੂੰ ਇਕਜੁੱਟ ਕਰਨ ਵਿੱਚ ਬੁਰੀ ਤਰ੍ਹਾਂ ਅਸਫ਼ਲ ਰਹੇ ਹਨ।
ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਿੱਖ ਹਿੱਤਾਂ ਲਈ ਹੋਂਦ ਵਿੱਚ ਆਇਆ ਸੀ ਪਰ ਅਫਸੋਸ ਹੈ ਕਿ ਜਦੋਂ ਤੋਂ ਇਹ ਬਾਦਲ ਪਰਿਵਾਰ ਹੱਥ ਆਇਆ ਹੈ ਉਦੋਂ ਤੋਂ ਇਹ ਨਿੱਜਪਰਸਤੀ ਦੀ ਭੇਟ ਚੜ੍ਹ ਗਿਆ ਹੈ। ਉਨ੍ਹਾਂ ਪਰਿਵਾਰਵਾਦ ਖ਼ਿਲਾਫ਼ ਆਵਾਜ਼ ਉਠਾਉਂਦਿਆਂ ਕਿਹਾ ਕਿ ਅਕਾਲੀ ਦਲ ਨੇ ਪੰਜਾਬ ਵਿੱਚ ਲੰਮਾ ਸਮਾਂ ਸੱਤਾ ਦਾ ਆਨੰਦ ਮਾਣਿਆ ਪਰ ਪੰਜਾਬ ਤੇ ਪੰਥ ਦੇ ਮਸਲੇ ਹੱਲ ਕਰਨ ਵਿੱਚ ਨਾਕਾਮਯਾਬ ਰਹੇ।

Advertisement

Advertisement
Advertisement