ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਬਾਦਲ ਨੇ ਨਿੱਜੀ ਮੁਫਾਦਾਂ ਲਈ ਪਾਰਟੀ ਨੂੰ ਮਾੜੇ ਹਾਲਾਤ ’ਚ ਧੱਕਿਆ: ਵਡਾਲਾ

11:55 AM Nov 06, 2024 IST

ਟ੍ਰਿਬਿਊਨ ਨਿਊਜ਼ ਸਰਵਿਸ
ਚੰਡੀਗੜ੍ਹ, 5 ਨਵੰਬਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਦੀ ਪ੍ਰਜੀਡੀਅਮ ਦੀ ਮੀਟਿੰਗ ਕਨਵੀਨਰ ਗੁਰਪ੍ਰਤਾਪ ਸਿੰਘ ਵਡਾਲਾ ਦੀ ਅਗਵਾਈ ਹੇਠ ਹੋਈ। ਮੀਟਿੰਗ ਵਿੱਚ ਵਡਾਲਾ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਨੇ ਆਪਣੇ ਨਿੱਜੀ ਮੁਫਾਦਾਂ ਲਈ ਪੰਜਾਬ ਅਤੇ ਪੰਥਕ ਮੁੱਦਿਆਂ ਸਣੇ ਪਾਰਟੀ ਨੂੰ ਬੁਰੇ ਹਾਲਾਤ ਵਿੱਚ ਧੱਕਿਆ ਹੈ। ਇਸੇ ਕਰਕੇ ਸ਼੍ਰੋਮਣੀ ਅਕਾਲੀ ਦਲ ਨੂੰ ਜ਼ਿਮਨੀ ਚੋਣ ਲੜਨ ਲਈ ਚਾਰ ਉਮਦੀਵਾਰ ਤੱਕ ਨਹੀਂ ਮਿਲੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਦਾ ਜ਼ਿਮਨੀ ਚੋਣਾਂ ਵਿੱਚੋਂ ਭਗੌੜੇ ਹੋਣਾ ਸਾਬਤ ਕਰਦਾ ਹੈ ਸੁਖਬੀਰ ਬਾਦਲ ਸਿੱਖਾਂ ਦੀ ਅਤੇ ਖੇਤਰੀ ਪਾਰਟੀ ਦੀ ਆਵਾਜ਼ ਦਬਾਉਣ ਲੱਗੇ ਹੋਏ ਹਨ। ਉਨ੍ਹਾਂ ਕਿਹਾ ਕਿ ਜਲਦੀ ਹੀ ਸੁਧਾਰ ਲਹਿਰ ਦਾ ਵਫ਼ਦ ਗੁਰਦੁਆਰਾ ਚੋਣ ਕਮਿਸ਼ਨ ਨਾਲ ਮੁਲਾਕਾਤ ਕਰੇਗਾ ਅਤੇ ਸ਼੍ਰੋਮਣੀ ਕਮੇਟੀ ਦੀਆਂ ਆਮ ਚੋਣਾਂ ਕਰਵਾਉਣ ਦੀ ਮੰਗ ਕਰੇਗਾ। ਵਡਾਲਾ ਨੇ ਮੀਟਿੰਗ ਮਗਰੋਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਇੱਕ ਵਿਧਾਨ, ਇੱਕ ਪ੍ਰਧਾਨ ਅਤੇ ਸੰਵਿਧਾਨ ਹੇਠ ਇਕੱਠੇ ਹੋ ਕੇ ਪਹਿਰਾ ਦਿੱਤਾ ਜਾਵੇ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸੁਧਾਰ ਲਹਿਰ ਦੀ ਅਕਾਲੀ ਦਲ ਦੀ ਲੀਡਰਸ਼ਿਪ ਨਾਲ ਕੋਈ ਸਮਝੌਤੇ ਦੀ ਗੱਲਬਾਤ ਨਹੀਂ ਚਲ ਰਹੀ, ਜੇ ਸੁਧਾਰ ਲਹਿਰ ਦਾ ਕੋਈ ਆਗੂ ਬਿਆਨ ਦਿੰਦਾ ਹੈ ਤਾਂ ਇਹ ਉਸ ਦਾ ਆਪਣਾ ਨਿੱਜੀ ਵਿਚਾਰ ਹੋ ਸਕਦਾ ਹੈ।
ਇਸ ਮੌਕੇ ਸੁਧਾਰ ਲਹਿਰ ਦੇ ਆਗੂਆਂ ਨੇ ਕੈਨੇਡਾ ਵਿੱਚ ਮੰਦਰ ’ਤੇ ਹੋਏ ਹਮਲੇ ਦੀ ਨਿੰਦਾ ਕੀਤੀ। ਉਨ੍ਹਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕੀਤੀ ਕਿ ਉਹ ਅਮਰੀਕਾ ਤੇ ਕੈਨੇਡਾ ਵੱਲੋਂ ਉਨ੍ਹਾਂ ਦੀ ਸਰਕਾਰ ’ਤੇ ਲੱਗੇ ਦੋਸ਼ਾਂ ਬਾਰੇ ਲਾਜ਼ਮੀ ਤੌਰ ’ਤੇ ਆਪਣਾ ਸਪੱਸ਼ਟੀਕਰਨ ਦੇਣ।

Advertisement

Advertisement