For the best experience, open
https://m.punjabitribuneonline.com
on your mobile browser.
Advertisement

ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ ਬਾਦਲ ਦਾ ਜਨਮ ਦਿਨ

09:10 AM Dec 05, 2023 IST
ਸਦਭਾਵਨਾ ਦਿਵਸ ਵਜੋਂ ਮਨਾਇਆ ਜਾਵੇਗਾ ਬਾਦਲ ਦਾ ਜਨਮ ਦਿਨ
ਸ਼੍ਰੋਮਣੀ ਅਕਾਲੀ ਦਲ ਦੀ ਮੀਟਿੰਗ ਵਿੱਚ ਚਰਚਾ ਕਰਦੇ ਹੋਏ ਆਗੂ।
Advertisement

ਪੱਤਰ ਪ੍ਰੇਰਕ
ਐਸ.ਏ.ਐਸ. ਨਗਰ (ਮੁਹਾਲੀ), 4 ਦਸੰਬਰ
ਸ਼੍ਰੋਮਣੀ ਅਕਾਲੀ ਦਲ ਮੁਹਾਲੀ ਦੀ ਮੀਟਿੰਗ ਅੱਜ ਹਲਕਾ ਇੰਚਾਰਜ ਪਰਵਿੰਦਰ ਸਿੰਘ ਸੋਹਾਣਾ ਦੀ ਪ੍ਰਧਾਨਗੀ ਹੇਠ ਹੋਈ। ਇਸ ਵਿੱਚ 8 ਦਸੰਬਰ ਨੂੰ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਸਦਭਾਵਨਾ ਦਿਵਸ ਵਜੋਂ ਮਨਾਉਣ ਦਾ ਫ਼ੈਸਲਾ ਲਿਆ ਗਿਆ। ਪਰਵਿੰਦਰ ਸਿੰਘ ਨੇ ਕਿਹਾ ਕਿ ਮੁਹਾਲੀ ਹਲਕਾ ਹਮੇਸ਼ਾ ਬਾਦਲ ਦਾ ਰਿਣੀ ਰਹੇਗਾ, ਜਿਨ੍ਹਾਂ ਨੇ ਅਕਾਲੀ ਸਰਕਾਰ ਦੇ ਦੌਰਾਨ ਮੁਹਾਲੀ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਲਈ 2500 ਕਰੋੜ ਰੁਪਏ ਖ਼ਰਚ ਕੀਤੇ ਗਏ। ਉਨ੍ਹਾਂ ਕਿਹਾ ਕਿ ਦੂਰ ਅੰਦੇਸ਼ੀ ਸੋਚ ਦੇ ਧਾਰਨੀ ਪ੍ਰਕਾਸ਼ ਸਿੰਘ ਬਾਦਲ ਨੂੰ ਪੰਜਾਬ ਦੇ ਵਿਕਾਸ ਲਈ ਰਾਜ ਦੇ ਲੋਕ ਹਮੇਸ਼ਾ ਆਪਣੇ ਦਿਲਾਂ ਵਿੱਚ ਵਸਾ ਕੇ ਰੱਖਣਗੇ। ਜ਼ਿਲ੍ਹਾ ਸ਼ਹਿਰੀ ਦੇ ਪ੍ਰਧਾਨ ਕਮਲਜੀਤ ਸਿੰਘ ਰੂਬੀ ਨੇ ਦੱਸਿਆ ਕਿ 8 ਦਸੰਬਰ ਸਵੇਰ 9 ਵਜੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਮੁਹਾਲੀ ਵਿੱਚ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ। ਉਪਰੰਤ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾਵੇਗਾ।
ਮੀਟਿੰਗ ਵਿੱਚ ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ ਸਮੇਤ ਟਕਸਾਲੀ ਆਗੂ ਕਰਤਾਰ ਸਿੰਘ ਤਸਿੰਬਲੀ, ਕਰਮ ਸਿੰਘ ਬਬਰਾ ਪ੍ਰਧਾਨ ਗੁਰਦੁਆਰਾ ਰਾਮਗੜ੍ਹੀਆ ਸਭਾ, ਮਨਜੀਤ ਸਿੰਘ ਮਾਨ ਪ੍ਰਧਾਨ ਦਸਮੇਸ਼ ਵੈੱਲਫੇਅਰ ਕੌਂਸਲ, ਗੁਰਚਰਨ ਸਿੰਘ ਚੇਚੀ, ਮਨਜੀਤ ਸਿੰਘ ਲੁਬਾਣਾ, ਪਰਮਜੀਤ ਸਿੰਘ ਗਿੱਲ, ਤਰਸੇਮ ਸਿੰਘ ਗੁੰਧੋ, ਹਰਪਾਲ ਸਿੰਘ ਬਰਾੜ, ਸਿਮਰਨ ਢਿੱਲੋਂ, ਅਜੈਪਾਲ ਮਿੱਡੂਖੇੜਾ, ਅਵਤਾਰ ਸਿੰਘ ਦਾਊਂ, ਬਲਜੀਤ ਸਿੰਘ ਦੈੜੀ, ਬਲਵਿੰਦਰ ਸਿੰਘ ਲਖਨੌਰ, ਹਰਿੰਦਰ ਸਿੰਘ ਸੁੱਖਗੜ੍ਹ, ਸ਼ਿਵੰਦਰ ਸਿੰਘ ਲੱਖੋਵਾਲ, ਕਸ਼ਮੀਰ ਕੌਰ, ਸਰਦਾਰਾ ਸਿੰਘ ਜੁਝਾਰ ਨਗਰ, ਤਰਨਪ੍ਰੀਤ ਸਿੰਘ ਯੂਥ ਆਗੂ ਸਮੇਤ ਹੋਰ ਅਕਾਲੀ ਵਰਕਰ ਅਤੇ ਆਗੂ ਹਾਜ਼ਰ ਸਨ।

Advertisement

Advertisement
Advertisement
Author Image

sukhwinder singh

View all posts

Advertisement