ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਨੀ ਗਿੱਲ ਦੀ ਯਾਦ ਵਿੱਚ ਬੈਡਮਿੰਟਨ ਗਰਾਊਂਡ ਬਣਾਇਆ

08:01 AM May 17, 2024 IST
ਬੈਡਮਿੰਟਨ ਗਰਾਊਂਡ ’ਚ ਪਤਵੰਤੇ ਤੇ ਪਰਿਵਾਰਕ ਮੈਂਬਰ। -ਫੋਟੋ: ਜੱਗੀ

ਪੱਤਰ ਪ੍ਰੇਰਕ
ਪਾਇਲ, 16 ਮਈ
ਪਿੰਡ ਜਰਗੜੀ ਦੇ ਤਰਨਜੀਤ ਸਿੰਘ ਗਿੱਲ ਦੇ ਪਰਿਵਾਰ ਵੱਲੋਂ ਆਪਣੇ ਸਵਰਗੀ ਪੁੱਤਰ ਹਰਮਨ ਗਿੱਲ ਹਨੀ ਯੂਐੱਸਏ (ਫੁੱਟਬਾਲ ਕੋਚ) ਦੀ ਯਾਦ ਵਿੱਚ ਸਰਕਾਰੀ ਹਾਈ ਸਕੂਲ ਜਰਗੜੀ ਵਿੱਚ ਬੈਡਮਿੰਟਨ ਗਰਾਊਂਡ ਬਣਵਾ ਕੇ ਬੱਚਿਆਂ ਦੇ ਸਪੁਰਦ ਕੀਤਾ, ਜਿਸਦਾ ਉਦਘਾਟਨ ਸਮਾਜਸੇਵੀ ਤੇ ਪਰਿਵਾਰਕ ਮੈਂਬਰ ਅਵਤਾਰ ਸਿੰਘ ਜਰਗੜੀ ਵੱਲੋਂ ਕੀਤਾ ਗਿਆ। ਇਸ ਮੌਕੇ ਸਕੂਲ ਮੁਖੀ ਬਲਵਿੰਦਰ ਸਿੰਘ ਗਿੱਲ ਨੇ ਕਿਹਾ ਕਿ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਸਕੂਲ ਦੇ ਵਿਦਿਆਰਥੀ ਪੜ੍ਹਾਈ ਅਤੇ ਖੇਡਾਂ ਵਿੱਚ ਮਾਣਮੱਤੀਆਂ ਪ੍ਰਾਪਤੀਆਂ ਕਰ ਰਹੇ ਹਨ। ਇਸ ਮੌਕੇ ਉਨ੍ਹਾਂ ਮਾਪਿਆਂ ਨੂੰ ਆਪਣੇ ਬੱਚੇ ਸਰਕਾਰੀ ਸਕੂਲਾਂ ਵਿੱਚ ਪੜ੍ਹਾਉਣ ਦੀ ਅਪੀਲ ਵੀ ਕੀਤੀ। ਇਸ ਮੌਕੇ ਗਾਇਕ ਗੁਰਪ੍ਰੀਤ ਸਿੰਘ ਬਿੱਲਾ ਘੁਡਾਣੀ ਨੇ ਸਵਰਗੀ ਹਨੀ ਗਿੱਲ ਦੇ ਜੀਵਨ ਦੀ ਪ੍ਰਾਪਤੀਆਂ ਬਾਰੇ ਦੱਸਿਆ। ਇਸ ਮੌਕੇ ਪਰਿਵਾਰ ਵੱਲੋਂ ਸਕੂਲ ਵਾਸਤੇ ਸਬਮਰਸੀਬਲ ਬੋਰ ਕਰਵਾ ਕੇ ਦੇਣ ਦਾ ਵਾਅਦਾ ਕੀਤਾ ਗਿਆ। ਇਸ ਮੌਕੇ ਚਰਨਜੀਤ ਸਿੰਘ ਰੌਣੀ, ਡੀਪੀਈ ਨਿਰਭੈ ਸਿੰਘ ਬਾਬਰਪੁਰ ਸਮੇਤ ਸਮੂਹ ਸਟਾਫ਼ ਅਤੇ ਪਿੰਡ ਵਾਸੀ ਹਾਜ਼ਰ ਸਨ।

Advertisement

Advertisement