ਪੈਰਿਸ, 1 ਅਗਸਤਏਸ਼ਿਆਈ ਖੇਡਾਂ ਦੀ ਚੈਂਪੀਅਨ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਅੱਜ ਇੱਥੇ ਪੈਰਿਸ ਓਲੰਪਿਕ ਦੇ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚ ਹਾਰ ਗਈ। ਸਾਤਵਿਕ ਤੇ ਚਿਰਾਗ ਦੀ ਜੋੜੀ ਨੂੰ ਮੁਕਾਬਲੇ ’ਚ ਪਹਿਲੀ ਗੇਮ ਜਿੱਤਣ ਦੇ ਬਾਵਜੂਦ ਆਰੋਨ ਚਿਆ ਅਤੇ ਸੋਹ ਵੂਈ ਯਿਕ ਦੀ ਮਲੇਸ਼ਿਆਈ ਜੋੜੀ ਤੋਂ 21-13, 14-21, 16-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ