ਬੈਡਮਿੰਟਨ: ਸਾਤਵਿਕ ਤੇ ਚਿਰਾਗ ਦੀ ਜੋੜੀ ਕੁਆਰਟਰ ਫਾਈਨਲ ’ਚ ਹਾਰੀ
09:04 PM Aug 01, 2024 IST
ਪੈਰਿਸ, 1 ਅਗਸਤ
Advertisement
ਏਸ਼ਿਆਈ ਖੇਡਾਂ ਦੀ ਚੈਂਪੀਅਨ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਦੀ ਭਾਰਤੀ ਜੋੜੀ ਅੱਜ ਇੱਥੇ ਪੈਰਿਸ ਓਲੰਪਿਕ ਦੇ ਪੁਰਸ਼ ਡਬਲਜ਼ ਦੇ ਕੁਆਰਟਰ ਫਾਈਨਲ ਵਿੱਚ ਹਾਰ ਗਈ। ਸਾਤਵਿਕ ਤੇ ਚਿਰਾਗ ਦੀ ਜੋੜੀ ਨੂੰ ਮੁਕਾਬਲੇ ’ਚ ਪਹਿਲੀ ਗੇਮ ਜਿੱਤਣ ਦੇ ਬਾਵਜੂਦ ਆਰੋਨ ਚਿਆ ਅਤੇ ਸੋਹ ਵੂਈ ਯਿਕ ਦੀ ਮਲੇਸ਼ਿਆਈ ਜੋੜੀ ਤੋਂ 21-13, 14-21, 16-21 ਨਾਲ ਹਾਰ ਦਾ ਸਾਹਮਣਾ ਕਰਨਾ ਪਿਆ। -ਪੀਟੀਆਈ
Advertisement
Advertisement