ਮੁੱਖ ਖ਼ਬਰਾਂਦੇਸ਼ਵਿਦੇਸ਼ਖੇਡਾਂਕਾਰੋਬਾਰਚੰਡੀਗੜ੍ਹਦਿੱਲੀਪਟਿਆਲਾਸਾਹਿਤਫ਼ੀਚਰਸਤਰੰਗਖੇਤੀਬਾੜੀਹਰਿਆਣਾਪੰਜਾਬਮਾਲਵਾਮਾਝਾਦੋਆਬਾਅੰਮ੍ਰਿਤਸਰਜਲੰਧਰਲੁਧਿਆਣਾਸੰਗਰੂਰਬਠਿੰਡਾਪ੍ਰਵਾਸੀ
ਕਲਾਸੀਫਾਈਡ | ਵਰ ਦੀ ਲੋੜਕੰਨਿਆ ਦੀ ਲੋੜਹੋਰ ਕਲਾਸੀਫਾਈਡ
ਮਿਡਲਸੰਪਾਦਕੀਪਾਠਕਾਂ ਦੇ ਖ਼ਤਮੁੱਖ ਲੇਖ
Advertisement

ਹਰਸਿਮਰਤ ਵੱਲੋਂ ਗੋਦ ਲਏ ਪਿੰਡ ਬਦਿਆਲਾ ਦੀ ਨਾ ਬਦਲੀ ਤਕਦੀਰ

10:32 AM May 24, 2024 IST
ਪਿੰਡ ਬਦਿਆਲਾ ਦੀਆਂ ਗਲੀਆਂ ਵਿੱਚ ਖੜ੍ਹਾ ਗੰਦਾ ਪਾਣੀ ਦਿਖਾਉਂਦੇ ਹੋਏ ਲੋਕ।

ਰਮਨਦੀਪ ਸਿੰਘ
ਚਾਉਕੇ, 23 ਮਈ
ਬਠਿੰਡਾ ਤੋਂ ਅਕਾਲੀ ਦਲ ਦੇ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਸੰਸਦ ਮੈਂਬਰ ਹੁੰਦਿਆਂ ਵਿਧਾਨ ਸਭਾ ਹਲਕਾ ਮੌੜ ਦੇ ਪਿੰਡ ਬਦਿਆਲਾ ਨੂੰ ਗੋਦ ਲਿਆ ਸੀ ਜੋ ਪੰਜਾਬੀ ਸੂਬੇ ਦੇ ਬਾਨੀ ਸੰਤ ਫ਼ਤਹਿ ਸਿੰਘ ਦਾ ਜੱਦੀ ਪਿੰਡ ਹੈ। ਜਾਣਕਾਰੀ ਅਨੁਸਾਰ ਹਰਸਿਮਰਤ ਕੌਰ ਬਾਦਲ ਨੇ ਸਾਲ 2019 ਵਿਚ ਸੰਸਦ ਮੈਂਬਰ ਬਣਨ ਤੋਂ ਬਾਅਦ ਪਿੰਡ ਦਾ ਸਰਬਪੱਖੀ ਵਿਕਾਸ ਕਰਵਾਉਣ ਲਈ ਗੋਦ ਲਿਆ ਸੀ ਤਾਂ ਕਿ ਪਿੰਡ ਦੀ ਕਾਇਆ ਕਲਪ ਕੀਤੀ ਜਾ ਸਕੇ। ਪਿੰਡ ਨੇ ਹਰ ਵਾਰ ਲੋਕ ਸਭਾ ਦੀਆਂ ਵੋਟਾਂ ਵਿਚ ਹਰਸਿਮਰਤ ਕੌਰ ਬਾਦਲ ਦਾ ਮਾਣ ਵਧਾਇਆ ਪਰ ਗੋਦ ਲਏ ਗਏ ਪਿੰਡ ਦੀ ਸੰਸਦ ਮੈਂਬਰ ਨੇ ਕਦੇ ਸਾਰ ਹੀ ਨਹੀਂ ਲਈ ਸਗੋਂ ਵਿਕਾਸ ਤਾਂ ਕੀ ਹੋਣਾ ਸੀ ਸੰਤ ਫ਼ਤਿਹ ਸਿੰਘ ਦੀ ਮਨਾਈ ਜਾਂਦੀ ਹਰ ਸਾਲ ਬਰਸੀ ’ਤੇ ਵੀ ਕਦੇ ਗੇੜਾ ਨਹੀਂ ਮਾਰਿਆ। ਪਿੰਡ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਬੁਰਾ ਹਾਲ ਹੈ। ਗੰਦੇ ਪਾਣੀ ਦੇ ਨਿਕਾਸ ਦੀ ਹੋਣ ਕਰਕੇ ਪਿੰਡ ਵਿਚ ਬਦਬੂ ਮਾਰ ਰਹੀ ਹੈ ਤੇ ਬਿਮਾਰੀਆਂ ਫੈਲਣ ਦਾ ਖ਼ਤਰਾ ਬਣਿਆ ਹੋਇਆ ਹੈ। ਸਾਬਕਾ ਸਰਪੰਚ ਦਰਸ਼ਨ ਸਿੰਘ ਦਾ ਕਹਿਣਾ ਕਿ ਹਰਸਿਮਰਤ ਕੌਰ ਬਾਦਲ ਨੇ ਆਪਣੇ ਪੰਜ ਸਾਲਾਂ ਦੇ ਕਾਰਜਕਾਲ ਦੌਰਾਨ ਪਿੰਡ ਦੇ ਵਿਕਾਸ ਲਈ 15 ਲੱਖ ਰੁਪਏ ਗਰਾਂਟ ਦਿੱਤੀ ਹੈ ਜੋ ਪਿੰਡ ਦੇ ਵਿਕਾਸ ਲਈ ਕਾਫੀ ਨਹੀਂ ਹੈ। ਕਿਸਾਨ ਦਰਸ਼ਨ ਸਿੰਘ ਨੇ ਦੱਸਿਆ ਕਿ ਪਿੰਡ ਦੇ ਹਸਪਤਾਲ ਦੀ ਇਮਾਰਤ ਦੀ ਹਾਲਤ ਖਸਤਾ ਹੋ ਚੁੱਕੀ ਤੇ ਸਟਾਫ਼ ਵੀ ਪੂਰਾ ਨਹੀਂ ਹੈ ਤੇ ਦਵਾਈਆਂ ਵੀ ਨਹੀਂ ਮਿਲਦੀਆਂ। ਸਹਿਕਾਰੀ ਬੈਂਕ ਅਤੇ ਪਸ਼ੂ ਡਿਸਪੈਂਸਰੀ ਵੀ ਖਸਤਾ ਹਾਲਤ ਵਿੱਚ ਹੈ। ਵਾਟਰ ਵਰਕਸ ਨੂੰ ਨਹਿਰੀ ਪਾਣੀ ਦੀ ਸਪਲਾਈ ਵਾਲਾ ਖਾਲ ਟੁੱਟਣ ਕਾਰਨ ਧਰਤੀ ਹੇਠਲਾ ਪਾਣੀ ਵਰਤਿਆ ਜਾਂਦਾ ਹੈ। ਪਿੰਡ ਵਾਸੀਆਂ ਦੀ ਮੰਗ ਸੀ ਕਿ ਵਾਟਰ ਵਰਕਸ ਨੂੰ ਨਹਿਰੀ ਪਾਣੀ ਦੀ ਸਪਲਾਈ ਨਾਲ ਜੋੜਿਆ ਜਾਵੇ। ਪਿੰਡ ਟੇਲ ਤੇ ਹੋਣ ਕਾਰਨ ਨਹਿਰੀ ਪਾਣੀ ਦੀ ਘਾਟ ਹੈ। ਵਿਕਾਸ ਪੱਖੋਂ ਪਿੰਡ ਦੇ ਹਾਲਤ ਬਹੁਤੇ ਚੰਗੇ ਨਹੀਂ ਹਨ। ਇਸ ਸਬੰਧੀ ਹਰਸਿਮਰਤ ਕੌਰ ਬਾਦਲ ਨੂੰ ਵਾਰ ਵਾਰ ਸੰਪਰਕ ਕਰਨ ਦੀ ਕੋਸ਼ਿਸ਼ ਕੀਤੀ ਪਰ ਉਨ੍ਹਾ ਫੋਨ ਨਹੀਂ ਚੁੱਕਿਆ।

Advertisement

Advertisement