For the best experience, open
https://m.punjabitribuneonline.com
on your mobile browser.
Advertisement

ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ

07:07 AM May 03, 2024 IST
ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵੱਲੋਂ ਪਿੰਡਾਂ ਵਿੱਚ ਚੋਣ ਮੀਟਿੰਗਾਂ
Advertisement

ਜਸਵੰਤ ਜੱਸ
ਫਰੀਦਕੋਟ, 2 ਮਈ
ਫਰੀਦਕੋਟ ਰਾਖਵੇਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਨੇ ਫਰੀਦਕੋਟ ਲੋਕ ਸਭਾ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਹੁਣ ਤੱਕ ਸਮੇਂ ਸਮੇਂ ਦੀਆਂ ਸਰਕਾਰਾਂ ਨੇ ਆਮ ਲੋਕਾਂ ਦੇ ਹਿੱਤਾਂ ਦੀ ਰਾਖੀ ਕਰਨ ਦੀ ਬਜਾਏ ਆਪਣੇ ਨਿੱਜੀ ਖਜ਼ਾਨੇ ਭਰੇ ਹਨ ਅਤੇ ਲੋਕਾਂ ਨੂੰ ਚੋਣਾਂ ਦੌਰਾਨ ਭਰੋਸੇ ਤੋਂ ਇਲਾਵਾ ਹੋਰ ਕੁਝ ਨਹੀਂ ਦਿੱਤਾ। ਉਹਨਾਂ ਕਿਹਾ ਕਿ ਅਕਾਲੀ ਦਲ, ਭਾਜਪਾ, ਆਮ ਆਦਮੀ ਪਾਰਟੀ ਅਤੇ ਕਾਂਗਰਸ ਨੇ ਲੋਕਾਂ ਨੂੰ ਮੁਫਤ ਸਕੀਮਾਂ ਦੇ ਨਾਂ ਤੇ ਭਰਮਾਇਆ ਹੈ ਅਤੇ ਉਹਨਾਂ ਨੂੰ ਰੁਜ਼ਗਾਰ ਤੇ ਮੁਫਤ ਸਿੱਖਿਆ ਵਰਗੇ ਅਧਿਕਾਰਾਂ ਤੋਂ ਵਾਂਝੇ ਰੱਖਿਆ ਹੈ। ਉਨ੍ਹਾਂ ਕਿਹਾ ਕਿ ਅੱਜ ਵੀ ਸਾਡਾ ਸਮਾਜ ਅਜੇ ਵੀ ਬੇਰੁਜ਼ਗਾਰੀ ਅਤੇ ਨਸ਼ੇ ਵਰਗੀਆਂ ਅਲਾਮਤਾਂ ਨਾਲ ਜੂਝ ਰਿਹਾ। ਉਨਾਂ ਲੋਕਾਂ ਨੂੰ ਅਪੀਲ ਕੀਤੀ ਕਿ ਇਸ ਵਾਰ ਇਹਨਾਂ ਪਾਰਟੀਆਂ ਨੂੰ ਚੋਣਾਂ ਵਿੱਚ ਮੂੰਹ ਤੋੜ ਜਵਾਬ ਦਿੱਤਾ ਜਾਵੇ ਅਤੇ ਬਹੁਜਨ ਸਮਾਜ ਪਾਰਟੀ ਨੂੰ ਕਾਮਯਾਬ ਕੀਤਾ ਜਾਵੇ। ਇਸ ਮੌਕੇ ਬਸਪਾ ਆਗੂ ਗੋਬਿੰਦ ਸਿੰਘ ਪਿਪਲੀ, ਪ੍ਰੋਫੈਸਰ ਵਰਿਆਮ ਸਿੰਘ, ਫੂਲਾ ਸਿੰਘ ਪਿਪਲੀ, ਗੁਰਜੰਟ ਸਿੰਘ ਗਿੱਲ, ਐਡਵੋਕੇਟ ਅਵਤਾਰ ਕ੍ਰਿਸ਼ਨ ਬਵੇਰਵਾਲ, ਲਛਮਣ ਸਿੰਘ ਚੋਪੜਾ, ਬਲਵੀਰ ਸਿੰਘ ਬਾਇਆ, ਗੁਰਪ੍ਰੀਤ ਸਿੰਘ, ਇੰਦਰਜੀਤ ਸਿੰਘ ਆਦਿ ਵੀ ਹਾਜ਼ਰ ਸਨ।

Advertisement

Advertisement
Author Image

joginder kumar

View all posts

Advertisement
Advertisement
×